Mohali News: ਮੋਹਾਲੀ ਦੇ ਏਅਰਪੋਰਟ ਰੋਡ ਉਤੇ ਸਥਿਤ ਪਿੰਡ ਕੁੰਬੜਾ ਵਿੱਚ ਦੋ ਨੌਜਵਾਨ ਦਮਨ (17) ਅਤੇ ਦਿਲਪ੍ਰੀਤ ਸਿੰਘ (18) ਉਤੇ ਪੰਜ-ਛੇ ਵਿਅਕਤੀਆਂ ਨੇ ਹਮਲਾ ਕਰ ਦਿੱਤਾ, ਜਿਸ ਵਿੱਚ ਦਮਨ ਦੀ ਮੌਤ ਹੋ ਗਈ।
Trending Photos
Mohali News: ਮੋਹਾਲੀ ਦੇ ਏਅਰਪੋਰਟ ਰੋਡ ਉਤੇ ਸਥਿਤ ਪਿੰਡ ਕੁੰਬੜਾ ਵਿੱਚ ਦੋ ਨੌਜਵਾਨ ਦਮਨ (17) ਅਤੇ ਦਿਲਪ੍ਰੀਤ ਸਿੰਘ (18) ਉਤੇ ਪੰਜ-ਛੇ ਵਿਅਕਤੀਆਂ ਨੇ ਹਮਲਾ ਕਰ ਦਿੱਤਾ, ਜਿਸ ਵਿੱਚ ਦਮਨ ਦੀ ਮੌਤ ਹੋ ਗਈ। ਜਦਕਿ ਦਿਲਪ੍ਰੀਤ ਦੀ ਅੱਖ ਵਿੱਚ ਚਾਕੂ ਮਾਰ ਦਿੱਤਾ ਗਿਆ ਸੀ।
ਉਹ ਹਸਪਤਾਲ ਵਿੱਚ ਦਾਖਲ ਹੈ। ਪਿੰਡ ਦੇ ਲੋਕਾਂ ਅਤੇ ਪਰਿਵਾਰ ਦੇ ਮੈਂਬਰਾਂ ਨੇ ਦਮਨ ਦੀ ਲਾਸ਼ ਏਅਰਪੋਰਟ ਰੋਡ ਉਤੇ ਰੱਖ ਕੇ ਜਾਮ ਲਗਾਇਆ ਹੋਇਆ ਸੀ। ਪੂਰੀ ਰਾਤ ਪਰਿਵਾਰ ਤੇ ਪਿੰਡ ਦੇ ਲੋਕ ਧਰਨੇ ਉਤੇ ਬੈਠੇ ਰਹੇ। ਹਮਲਾ ਕਰਨ ਵਾਲੇ ਸਾਰੇ ਮੁਲਜ਼ਮ ਫ਼ਰਾਰ ਹਨ। ਸ਼ੁੱਕਰਵਾਰ ਨੂੰ ਵੀ ਇਹ ਪੂਰਾ ਰੋਡ ਬੰਦ ਕੀਤਾ ਹੋਇਾ ਹੈ। ਪਰਿਵਾਰ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਜਾਵੇ। ਮੁਲਜ਼ਮ ਗੈਰਕਾਨੂੰਨੀ ਪੀਜੀ ਵਿੱਚ ਰਹਿੰਦੇ ਸਨ ਤੇ ਉਹ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਹਨ। ਧਰਨਕਾਰੀਆਂ ਨੇ ਕਿਹਾ ਕਿ ਜਦ ਤਕ ਮੁਲਜ਼ਮ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਵੇਗਾ ਉਦੋਂ ਤੱਕ ਇਹ ਧਰਨਾ ਚੱਲਦਾ ਰਹੇਗਾ।
ਪਰਿਵਾਰ ਵਿੱਚ ਬਹੁਤ ਜ਼ਿਆਦਾ ਗੁੱਸਾ ਹੈ ਅਤੇ ਉਹ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਕੋਸ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਵੱਡੇ ਨੇਤਾ ਦਾ ਲੜਕਾ ਹੁੰਦਾ ਤਾਂ ਸਾਰੇ ਮੁਲਜ਼ਮਾਂ ਨੂੰ ਕੁਝ ਹੀ ਘੰਟਿਆਂ ਵਿੱਚ ਗ੍ਰਿਫਤਾਰ ਕਰ ਲਿਆ ਜਾਂਦਾ ਪਰ ਦੋ ਦਿਨ ਹੋ ਗਏ ਹਨ ਅਜੇ ਤਕ ਉਨ੍ਹਾਂ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਦੇਰ ਰਾਤ ਪ੍ਰਪੰਜਾਬ ਭਾਜਪਾ ਦੇ ਉਪ ਪ੍ਰਧਾਨ ਸੁਭਾਸ਼ ਸ਼ਰਮਾ ਅਤੇ ਮੋਹਾਲੀ ਜ਼ਿਲ੍ਹਾ ਪ੍ਰਧਾਨ ਸੰਜੀਵ ਵਿਸ਼ਿਸ਼ਟ ਦਰਸ਼ਨਕਾਰੀਆਂ ਨਾਲ ਦੁੱਖ ਸਾਂਝਾ ਕਰਨ ਪਹੁੰਚੇ।
ਡੀਐਸਪੀ ਸਿਟੀ-2 ਹਰਸਿਮਰਤ ਸਿੰਘ ਬੱਲ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਫੜ੍ਹਨ ਲਈ ਕਈ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇੱਕ ਟੀਮ ਲਖਨਊ ਵੀ ਭੇਜੀ ਗਈ ਹੈ। ਹਸਪਤਾਲ ਵਿੱਚ ਦਾਖਲ ਨੌਜਵਾਨ ਦੀ ਹਾਲਤ ਕਾਫੀ ਗੰਭੀਰ ਹੈ ਜੋ ਪੀਜੀ ਮਾਲਕ ਹਨ, ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ 45 ਲੋਕਾਂ ਨੂੰ ਰਾਊਂਡਅੱਪ ਕੀਤਾਗਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਕੁੰਬੜਾ ਕਤਲ ਕਾਂਡ ਨੂੰ ਤਕਰੀਬਨ 40 ਘੰਟੇ ਤੋਂ ਉੱਪਰ ਦਾ ਸਮਾਂ ਬੀਤਣ ਤੋਂ ਬਾਅਦ ਅੱਜ ਧਰਨਾ ਪ੍ਰਦਰਸ਼ਨ ਵਾਲੀ ਥਾਂ ਉਤੇ ਐਸਐਸਪੀ ਮੋਹਾਲੀ ਪਹੁੰਚੇ। ਪ੍ਰਦਰਸ਼ਨਕਾਰੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਐਸਐਸਪੀ ਮੋਹਾਲੀ ਨੇ ਕਿਹਾ ਕਿ ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਜਲਦ ਹੀ ਗ੍ਰਿਫਤਾਰ ਕਰ ਲਏ ਜਾਣਗੇ। ਅੱਜ ਪ੍ਰਦਰਸ਼ਨ ਵਾਲੀ ਥਾਂ ਉਤੇ ਪਹੁੰਚੇ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਪ੍ਰਦਰਸ਼ਨਕਾਰੀਆਂ ਨੂੰ ਭਰੋਸਾ ਦਿੱਤਾ ਕਿ ਪੁਲਿਸ ਪ੍ਰਸ਼ਾਸਨ ਕਾਰਵਾਈ ਕਰ ਰਿਹਾ ਹੈ ਅਤੇ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਮੇਅਰ ਕੁਲਜੀਤ ਸਿੰਘ ਬੇਦੀ ਵੀ ਪਹੁੰਚੇ ਮੌਕੇ ਉਤੇ ਅਤੇ ਪਰਿਵਾਰਿਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਦੂਸਰੇ ਪਾਸੇ ਮੌਕੇ ਉਤੇ ਪਹੁੰਚੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ ਲੋਕਾਂ ਨੂੰ ਪਿੰਡ ਵਿੱਚੋਂ ਪ੍ਰਵਾਸੀਆਂ ਨੂੰ ਬਾਹਰ ਕੱਢਣ ਲਈ ਉਕਸਾਇਆ ਜਾ ਰਿਹਾ ਹੈ।