Mansa News: ਚਾਈਨਾ ਡੋਰ ਵੇਚਣ, ਸਟੋਰ ਕਰਨ ਤੇ ਖ਼ਰੀਦਣ ਵਾਲਿਆਂ ਖਿਲਾਫ਼ ਹੋਵੇਗੀ ਕਾਨੂੰਨੀ ਕਾਰਵਾਈ-ਡੀਸੀ
Advertisement
Article Detail0/zeephh/zeephh2609520

Mansa News: ਚਾਈਨਾ ਡੋਰ ਵੇਚਣ, ਸਟੋਰ ਕਰਨ ਤੇ ਖ਼ਰੀਦਣ ਵਾਲਿਆਂ ਖਿਲਾਫ਼ ਹੋਵੇਗੀ ਕਾਨੂੰਨੀ ਕਾਰਵਾਈ-ਡੀਸੀ

Mansa News:  ਬਸੰਤ ਪੰਚਮੀ ਮੌਕੇ ਹੋਣ ਵਾਲੀ ਪਤੰਗਬਾਜ਼ੀ ਦੌਰਾਨ ਚਾਈਨਾ ਡੋਰ ਦਾ ਇਸਤੇਮਾਲ ਰੋਕਣ ਲਈ ਸਰਕਾਰ ਵੱਲੋਂ ਚਾਈਨਾ ਡੋਰ ਉਤੇ ਪੂਰਨ ਤੌਰ ਉਤੇ ਪਾਬੰਦੀ ਲਗਾਈ ਗਈ ਹੈ।

Mansa News: ਚਾਈਨਾ ਡੋਰ ਵੇਚਣ, ਸਟੋਰ ਕਰਨ ਤੇ ਖ਼ਰੀਦਣ ਵਾਲਿਆਂ ਖਿਲਾਫ਼ ਹੋਵੇਗੀ ਕਾਨੂੰਨੀ ਕਾਰਵਾਈ-ਡੀਸੀ

Mansa News:  ਬਸੰਤ ਪੰਚਮੀ ਮੌਕੇ ਹੋਣ ਵਾਲੀ ਪਤੰਗਬਾਜ਼ੀ ਦੌਰਾਨ ਚਾਈਨਾ ਡੋਰ ਦਾ ਇਸਤੇਮਾਲ ਰੋਕਣ ਦੇ ਲਈ ਸਰਕਾਰ ਵੱਲੋਂ ਚਾਈਨਾ ਡੋਰ ਉਤੇ ਪੂਰਨ ਤੌਰ ਉਤੇ ਪਾਬੰਦੀ ਲਗਾਈ ਗਈ ਹੈ। ਜ਼ਿਲ੍ਹਾ ਮਾਨਸਾ ਪ੍ਰਸ਼ਾਸਨ ਵੱਲੋਂ ਵੀ ਚਾਈਨਾ ਡੋਰ ਵੇਚਣ ਅਤੇ ਖਰੀਦਣ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਹਨ ਉੱਥੇ ਹੀ ਆਮ ਲੋਕਾਂ ਨੇ ਚਾਈਨਾ ਡੋਰ ਨਾਲ ਹੋਣ ਵਾਲੇ ਹਾਦਸਿਆਂ ਨੂੰ ਰੋਕਣ ਲਈ ਚਾਈਨਾ ਡੋਰ ਉਤੇ ਪੂਰਨ ਪਾਬੰਦੀ ਦੀ ਮੰਗ ਕੀਤੀ ਹੈ।

ਬਸੰਤ ਪੰਚਮੀ ਮੌਕੇ ਪਤੰਗਬਾਜ਼ੀ ਕੀਤੀ ਜਾਂਦੀ ਹੈ ਅਤੇ ਸ਼ਹਿਰਾਂ ਦੇ ਵਿੱਚ ਜ਼ਿਆਦਾਤਰ ਪਤੰਗ ਚੜ੍ਹਾਉਣ ਲਈ ਚਾਈਨਾ ਡੋਰ ਦਾ ਇਸਤੇਮਾਲ ਹੋਣ ਲੱਗਿਆ ਹੈ ਜਿਸ ਜਿਸ ਨਾਲ ਜਾਨੀ ਨੁਕਸਾਨ ਹੋ ਰਹੇ ਨੇ ਜਿੱਥੇ ਰਾਹਗੀਰਾਂ ਦੇ ਗਲੇ ਕੱਟੇ ਜਾ ਰਹੇ ਹਨ ਉਥੇ ਹੀ ਜਾਨਵਰ ਵੀ ਇਸ ਚਾਈਨਾ ਡੋਰ ਦਾ ਸ਼ਿਕਾਰ ਹੋ ਰਹੇ ਹਨ।

ਮਾਨਸਾ ਵਿੱਚ ਦੁਕਾਨਾਂ ਉਤੇ ਪਤੰਗਾਂ ਦੀ ਭਰਮਾਰ ਹੈ ਪਰ ਦੁਕਾਨ ਮਾਲਕਾਂ ਦਾ ਕਹਿਣਾ ਹੈ ਕਿ ਉਹ ਚਾਈਨਾ ਡੋਰ ਨਹੀਂ ਵੇਚ ਰਹੇ ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਚਾਈਨਾ ਡੋਰ ਉਤੇ ਪੂਰਨ ਪਾਬੰਦੀ ਲਗਾਈ ਗਈ ਹੈ। ਇਸ ਦੌਰਾਨ ਆਮ ਸ਼ਹਿਰ ਵਾਸੀਆਂ ਨੇ ਕਿਹਾ ਕਿ ਚਾਈਨਾ ਡੋਰ ਹਾਦਸਿਆਂ ਦਾ ਕਾਰਨ ਹੈ।

ਇਸ ਚਾਈਨਾ ਡੋਰ ਦੇ ਨਾਲ ਲੋਕਾਂ ਦੀ ਕੀਮਤੀ ਜਾਨ ਜਾ ਰਹੀ ਹੈ ਅਤੇ ਪਰਿਵਾਰ ਉਜੜ ਰਹੇ ਹਨ ਪਰ ਕੁਝ ਲੋਕ ਆਪਣੇ ਸ਼ੌਂਕ ਦੇ ਚੱਲਦਿਆਂ ਚਾਈਨਾ ਡੋਰ ਦੇ ਨਾਲ ਪਤੰਗਬਾਜ਼ੀ ਕਰਦੇ ਹਨ ਜਿਸ ਨਾਲ ਵੱਡੇ ਹਾਦਸੇ ਹੋ ਰਹੇ ਹਨ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਚਾਈਨਾ ਡੋਰ ਵੇਚਣ ਵਾਲੇ ਅਤੇ ਸਟੋਰ ਕਰਨ ਵਾਲੇ ਦੁਕਾਨਦਾਰਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਚਾਈਨਾ ਡੋਰ ਉਤੇ ਮੁਕੰਮਲ ਪਾਬੰਦੀ ਲਗਾਈ ਜਾਵੇ।

ਚਾਈਨਾ ਡੋਰ ਦੇ ਇਸਤੇਮਾਲ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਮਾਨਸਾ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਚਾਈਨਾ ਡੋਰ ਉਤੇ ਪੂਰਨ ਪਾਬੰਦੀ ਲਗਾਈ ਗਈ ਹੈ। ਬੇਸ਼ੱਕ ਬਸੰਤ ਪੰਚਮੀ ਮੌਕੇ ਪਤੰਗਬਾਜ਼ੀ ਦਾ ਤਿਉਹਾਰ ਹੈ ਲੋਕ ਪਤੰਗਬਾਜ਼ੀ ਕਰਦੇ ਹਨ ਪਰ ਆਮ ਡੋਰ ਦੇ ਨਾਲ ਪਤੰਗਬਾਜ਼ੀ ਕੀਤੀ ਜਾ ਸਕਦੀ ਹੈ ਪਰ ਚਾਈਨਾ ਡੋਰ ਉਤੇ ਪੂਰਨ ਪਾਬੰਦੀ ਹੈ। ਉਨ੍ਹਾਂ ਕਿਹਾ ਕਿ ਮਾਨਸਾ ਜ਼ਿਲ੍ਹੇ ਦੇ ਵਿੱਚ ਵੀ ਜੇਕਰ ਕੋਈ ਚਾਈਨਾ ਡੋਰ ਵੇਚਦਾ ਹੈ ਜਾਂ ਸਟੋਰ ਕਰਕੇ ਰੱਖਦਾ ਹੈ ਜਾਂ ਖਰੀਦਦਾ ਹੈ ਤਾਂ ਉਸਦੇ ਖਿਲਾਫ ਕਾਨੂੰਨ ਮੁਤਾਬਕ ਸਖਤ ਕਾਰਵਾਈ ਕੀਤੀ ਜਾਵੇਗੀ। 

 

Trending news