Ludhiana Fire: ਲੁਧਿਆਣਾ ਦੇ ਸ਼ਿਮਲਾਪੁਰੀ ਇਲਾਕੇ ਵਿੱਚ ਦੀਵਾਲੀ ਵਾਲੀ ਰਾਤ ਨੂੰ ਇੱਕ ਘਰ ਵਿੱਚ ਅਚਾਨਕ ਅੱਗ ਲੱਗ ਗਈ।
Trending Photos
Ludhiana Fire: ਲੁਧਿਆਣਾ ਦੇ ਸ਼ਿਮਲਾਪੁਰੀ ਇਲਾਕੇ ਵਿੱਚ ਦੀਵਾਲੀ ਵਾਲੀ ਰਾਤ ਨੂੰ ਇੱਕ ਘਰ ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਸਾਰਾ ਘਰ ਦਾ ਸਮਾਨ ਸੜ ਕੇ ਸੁਆਹ ਹੋ ਗਿਆ। ਆਲੇ ਦੁਆਲੇ ਦੇ ਰਹਿਣ ਵਾਲੇ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਫੋਨ ਕੀਤਾ ਪਰ ਫਾਇਰ ਬ੍ਰਿਗੇਡ ਵੀ ਦੇਰੀ ਨਾਲ ਮੌਕੇ ਉਤੇ ਪਹੁੰਚੀ।
ਦੱਸਣਯੋਗ ਹੈ ਕਿ ਫਾਇਰ ਬ੍ਰਿਗੇਡ ਦੀਆਂ ਛੇ ਤੋਂ ਸੱਤ ਗੱਡੀਆਂ ਨੇ ਅੱਗ ਉਤੇ ਕਾਬੂ ਪਾ ਲਿਆ। ਚਸ਼ਮਦੀਦਾਂ ਮੁਤਾਬਕ ਪਰਿਵਾਰ ਦੇ ਦੋ ਮੈਂਬਰਾਂ ਨੂੰ ਮੁਸ਼ਕਲ ਨਾਲ ਘਰ ਵਿਚੋਂ ਬਾਹਰ ਕੱਢਿਆ। ਇਨ੍ਹਾਂ ਵਿੱਚ ਇਕ ਅਪਾਹਜ ਸੀ। ਨੌਜਵਾਨਾਂ ਨੇ ਦੱਸਿਆ ਕਿ ਘਰ ਵਿੱਚ ਛੇ ਸਿਲੰਡਰ ਪਏ ਸਨ ਜਿਨਾਂ ਵਿੱਚੋਂ ਦੋ ਸਿਲੰਡਰਾਂ ਵਿੱਚ ਧਮਾਕੇ ਦੀ ਆਵਾਜ਼ ਆਈ ਤੇ ਚਾਰ ਸਿਲੰਡਰ ਵਿੱਚੋਂ ਦੋ ਸਿਲੰਡਰ ਬਾਹਰ ਕੱਢੇ ਗਏ।
ਇਹ ਵੀ ਪੜ੍ਹੋ : Amritsar Pollution: ਅੰਮ੍ਰਿਤਸਰ ਦੇਸ਼ ਦੇ ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ 'ਚ ਸ਼ਾਮਿਲ; ਹਵਾ ਗੁਣਵੱਤਾ 339 ਉਤੇ ਪੁੱਜੀ
ਉਸ ਤੋਂ ਬਾਅਦ ਮੌਕੇ ਤੇ ਪਹੁੰਚੀ ਫਾਈਲ ਬ੍ਰਿਗੇਡ ਨੇ ਬੜੀ ਮੁਸ਼ੱਕਤ ਤੋਂ ਬਾਅਦ ਅੱਗ ਉਤੇ ਕਾਬੂ ਪਾਇਆ ਪਰ ਇਕੱਠੇ ਹੋਏ ਨੌਜਵਾਨਾਂ ਨੇ ਇਲਾਕੇ ਦੇ ਕੌਂਸਲਰ ਸਾਬਕਾ ਵਿਧਾਇਕ ਅਤੇ ਮੌਜੂਦਾ ਵਿਧਾਇਕ ਖਿਲਾਫ਼ ਵੀ ਜੰਮ ਕੇ ਆਪਣਾ ਗੁੱਸਾ ਕੱਢਿਆ। ਉਨ੍ਹਾਂ ਨੇ ਕਿਹਾ ਕਿ ਕੋਈ ਵੀ ਮੌਕੇ ਉਤੇ ਨਹੀਂ ਪਹੁੰਚਿਆ ਜਦ ਕਿ ਘਰ ਦਾ ਇੰਨਾ ਨੁਕਸਾਨ ਹੋਇਆ ਅਤੇ ਮੁਸ਼ਕਿਲ ਨਾਲ ਘਰ ਵਿੱਚ ਰਹਿਣ ਵਾਲਿਆਂ ਦੀ ਜਾਨ ਬਚੀ ਪਰ ਘਰ ਦਾ ਸਮਾਨ ਸੜ ਕੇ ਸੁਆਹ ਹੋ ਗਿਆ।
ਇਸ ਤੋਂ ਇਲਾਵਾ ਹੁਸ਼ਿਆਰਪੁਰ ਸ਼ਹਿਰ ਦੇ ਕੱਚਾ ਟੋਭਾ ਇਲਾਕੇ ਵਿੱਚ ਸਥਿਤ ਨੈਸ਼ਨਲ ਫੋਮ ਫੈਕਟਰੀ ਦੇ ਗੱਦਿਆਂ ਦੇ ਗੋਦਾਮ ਵਿੱਚ ਦੇਰ ਰਾਤ ਅੱਗ ਲੱਗ ਗਈ, ਜਿਸ ਕਾਰਨ ਕਾਫੀ ਨੁਕਸਾਨ ਹੋ ਗਿਆ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਬੜੀ ਮੁਸ਼ਕਲ ਨਾਲ ਅੱਗ 'ਤੇ ਕਾਬੂ ਪਾਇਆ। ਹਲਕਾ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਮੌਕੇ 'ਤੇ ਪਹੁੰਚ ਕੇ ਰਾਹਤ ਕਾਰਜ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ। ਮੁਹੱਲਾ ਕੱਚਾ ਟੋਭਾ ਵਿੱਚ ਸਥਿਤ ਇੱਕ ਗੱਦਿਆਂ ਦੇ ਗੋਦਾਮ ਵਿੱਚ ਪਟਾਕੇ ਡਿੱਗਣ ਕਾਰਨ ਅੱਗ ਲੱਗ ਗਈ।
ਕੁਝ ਹੀ ਸਮੇਂ ਵਿੱਚ ਅੱਗ ਨੇ ਪੂਰੀ ਇਮਾਰਤ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਅੱਗ ਇੰਨੀ ਭਿਆਨਕ ਸੀ ਕਿ ਧੂੰਆਂ ਦੂਰ ਦੂਰ ਤੱਕ ਦਿਖਾਈ ਦੇ ਰਿਹਾ ਸੀ। ਅੱਗ ਲੱਗਣ ਤੋਂ ਬਾਅਦ ਬਾਜ਼ਾਰ ਵਿੱਚ ਭਗਦੜ ਮੱਚ ਗਈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਸੋਨਾਲੀਕਾ ਗਰੁੱਪ ਦੀ ਫਾਇਰ ਬ੍ਰਿਗੇਡ ਮੌਕੇ 'ਤੇ ਪਹੁੰਚ ਗਈ ਅਤੇ ਕਰੀਬ 2 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ।
ਇਹ ਵੀ ਪੜ੍ਹੋ : Nabha News: ਨਾਭਾ ਤੋਂ ਕੌਂਸਲਰ ਦੇ ਪਤੀ ਦੀਪਕ ਨਾਗਪਾਲ ਦੀ ਪਿਸਤੌਲ ਤੇ ਬੰਦੂਕ ਨਾਲ ਫਾਇਰਿੰਗ ਕਰਦੇ ਦੀ ਵੀਡਓ ਵਾਇਰਲ