Farmers Protest: ਕੇਂਦਰ ਸਰਕਾਰ ਅਤੇ ਅੰਦੋਲਨਕਾਰੀ ਕਿਸਾਨਾਂ ਦੇ ਵਫ਼ਦ ਵਿਚਾਲੇ 5ਵੇਂ ਦੌਰ ਦੀ ਗੱਲਬਾਤ ਚੰਡੀਗੜ੍ਹ ਵਿੱਚ ਹੋਈ। ਕਿਸਾਨਾਂ ਦੀ ਤਰਫੋਂ ਇਸ ਵਿੱਚ 28 ਕਿਸਾਨ ਆਗੂ ਸ਼ਾਮਲ ਹਨ।
Trending Photos
Farmers Protest: ਕੇਂਦਰ ਸਰਕਾਰ ਅਤੇ ਅੰਦੋਲਨਕਾਰੀ ਕਿਸਾਨਾਂ ਦੇ ਵਫ਼ਦ ਵਿਚਾਲੇ 5ਵੇਂ ਦੌਰ ਦੀ ਗੱਲਬਾਤ ਚੰਡੀਗੜ੍ਹ ਵਿੱਚ ਹੋਈ। ਕਿਸਾਨਾਂ ਦੀ ਤਰਫੋਂ ਇਸ ਵਿੱਚ 28 ਕਿਸਾਨ ਆਗੂ ਸ਼ਾਮਲ ਹਨ। ਕੇਂਦਰ ਸਰਕਾਰ ਦੇ ਨਾਲ ਕਿਸਾਨਾਂ ਦੀ ਅਗਲੀ ਮੀਟਿੰਗ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਦੀ ਅਗਵਾਈ ਵਿੱਚ ਦਿੱਲੀ ਵਿੱਚ 22 ਫਰਵਰੀ ਨੂੰ ਰੱਖੀ ਗਈ ਹੈ। ਇਹ ਮੀਟੰਗ ਦਿੱਲੀ ਵਿੱਚ ਹੋਵੇਗੀ। ਕਿਸਾਨ 13 ਫਰਵਰੀ 2024 ਤੋਂ ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਗਰੰਟੀ ਅਤੇ ਹੋਰ ਮੰਗਾਂ ਲਈ ਕਾਨੂੰਨ ਲਈ ਅੰਦੋਲਨ ਕਰ ਰਹੇ ਹਨ। ਇਸ ਮੌਕੇ ਖੇਤੀਬਾੜੀ ਮੰਤਰੀ ਖੁੱਡੀਆਂ ਨੇ ਕਿਹਾ ਕਿ ਸੁਖਾਵੇਂ ਮਾਹੌਲ ਵਿੱਚ ਇਹ ਮੀਟਿੰਗ ਹੋਈ ਹੈ।
ਕਿਸਾਨਾਂ ਨੇ ਦੱਸਿਆ ਕਿ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਐਮਐਸਪੀ ਦੀ ਕਾਨੂੰਨੀ ਗਾਰੰਟੀ ਤੱਕ ਮਰਨ ਵਰਤ ਜਾਰੀ ਰਹੇਗਾ।
ਯੂਨਾਈਟਿਡ ਕਿਸਾਨ ਮੋਰਚਾ (ਗੈਰ-ਸਿਆਸੀ) ਤੋਂ ਜਗਜੀਤ ਡੱਲੇਵਾਲ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸਰਵਨ ਪੰਧੇਰ ਵਫ਼ਦ ਦੀ ਅਗਵਾਈ ਕਰ ਰਹੇ ਹਨ। ਖਨੌਰੀ ਸਰਹੱਦ 'ਤੇ 81 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਡੱਲੇਵਾਲ ਐਂਬੂਲੈਂਸ 'ਚ ਚੰਡੀਗੜ੍ਹ ਪੁੱਜੇ। ਉਸ ਨੂੰ ਸਟਰੈਚਰ ’ਤੇ ਕਾਨਫਰੰਸ ਹਾਲ ਵਿੱਚ ਲਿਆਂਦਾ ਗਿਆ ਹੈ। ਕੇਂਦਰ ਵੱਲੋਂ ਕੇਂਦਰੀ ਖੁਰਾਕ ਮੰਤਰੀ ਪ੍ਰਹਿਲਾਦ ਜੋਸ਼ੀ, ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਅਤੇ ਮੰਤਰੀ ਲਾਲ ਚੰਦ ਕਟਾਰੂਚੱਕ ਸ਼ਾਮਲ ਹਨ। ਸਰਵਣ ਪੰਧੇਰ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੀਟਿੰਗ ਵਿੱਚ ਕੋਈ ਹੱਲ ਨਾ ਨਿਕਲਿਆ ਤਾਂ ਕਿਸਾਨ ਦਿੱਲੀ ਵੱਲ ਮਾਰਚ ਕਰਨਗੇ।
ਇਸ ਦੌਰਾਨ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਮਰਨਵਰਤ ਤੋੜਨ ਦੀ ਅਪੀਲ ਕੀਤੀ ਉਥੇ ਹੀ ਕਿਸਾਨਾਂ ਨੇ ਘੱਟੋ ਘੱਟ ਸਮਰਥਨ ਮੁੱਲ ਦੀ ਅਪੀਲ ਮੁੜ ਦੁਹਰਾਈ।
ਹੁਣ ਅਗਲੀ ਮੀਟਿੰਗ 22 ਫਰਵਰੀ ਨੂੰ ਹੋਵੇਗੀ। ਮੀਟਿੰਗ ਵਿੱਚ ਕਿਸਾਨਾਂ ਦੀ ਤਰਫੋਂ 28 ਕਿਸਾਨ ਆਗੂਆਂ ਨੇ ਸ਼ਮੂਲੀਅਤ ਕੀਤੀ। ਸੂਤਰਾਂ ਮੁਤਾਬਕ ਇਹ ਮੀਟਿੰਗ ਕਾਫੀ ਚੰਗੇ ਮਾਹੌਲ ਵਿੱਚ ਹੋਈ। ਤੁਹਾਨੂੰ ਦੱਸ ਦੇਈਏ ਕਿ ਕਿਸਾਨ 13 ਫਰਵਰੀ 2024 ਤੋਂ ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਗਰੰਟੀ ਦੇ ਕਾਨੂੰਨ ਅਤੇ ਹੋਰ ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਹਨ।
ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਤੋਂ ਜਗਜੀਤ ਡੱਲੇਵਾਲ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸਰਵਨ ਪੰਧੇਰ ਵਫ਼ਦ ਦੀ ਅਗਵਾਈ ਕਰ ਰਹੇ ਹਨ। ਖਨੌਰੀ ਸਰਹੱਦ 'ਤੇ 81 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਡੱਲੇਵਾਲ ਐਂਬੂਲੈਂਸ 'ਚ ਚੰਡੀਗੜ੍ਹ ਪੁੱਜੇ। ਉਸ ਨੂੰ ਸਟਰੈਚਰ ’ਤੇ ਕਾਨਫਰੰਸ ਹਾਲ ਵਿੱਚ ਲਿਆਂਦਾ ਗਿਆ ਹੈ। ਕੇਂਦਰ ਵੱਲੋਂ ਕੇਂਦਰੀ ਖੁਰਾਕ ਮੰਤਰੀ ਪ੍ਰਹਿਲਾਦ ਜੋਸ਼ੀ, ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਅਤੇ ਮੰਤਰੀ ਲਾਲ ਚੰਦ ਕਟਾਰੂਚੱਕ ਸ਼ਾਮਲ ਹਨ। ਸਰਵਣ ਪੰਧੇਰ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੀਟਿੰਗ ਵਿੱਚ ਕੋਈ ਹੱਲ ਨਾ ਨਿਕਲਿਆ ਤਾਂ ਕਿਸਾਨ ਦਿੱਲੀ ਵੱਲ ਮਾਰਚ ਕਰਨਗੇ।