MLA Sukhanand Car Accident: ਵਿਧਾਇਕ ਅੰਮ੍ਰਿਤਪਾਲ ਸੁਖਾਨੰਦ ਦੀ ਗੱਡੀ ਹਾਦਸੇ ਦਾ ਸ਼ਿਕਾਰ; ਜਾਣੋ ਐਮਐਲਏ ਦਾ ਹਾਲ
Advertisement
Article Detail0/zeephh/zeephh2596786

MLA Sukhanand Car Accident: ਵਿਧਾਇਕ ਅੰਮ੍ਰਿਤਪਾਲ ਸੁਖਾਨੰਦ ਦੀ ਗੱਡੀ ਹਾਦਸੇ ਦਾ ਸ਼ਿਕਾਰ; ਜਾਣੋ ਐਮਐਲਏ ਦਾ ਹਾਲ

ਬਾਘਾਪੁਰਾਣਾ ਤੋਂ ਹਲਕਾ ਵਿਧਾਇਕ ਅੰਮ੍ਰਿਤਪਾਲ ਸੁਖਾਨੰਦ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਬੀਤੀ ਰਾਤ ਦਿੱਲੀ ਨੂੰ ਜਾ ਰਹੇ ਸਨ। ਮਿਲੀ ਜਾਣਕਾਰੀ ਮੁਤਾਬਕ ਹਾਦਸੇ ਦੌਰਾਨ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਦਾ ਵਾਲ-ਵਾਲ ਬਚਾਅ ਹੋ ਗਿਆ। ਇਸ ਹਾਦਸੇ ਵਿੱਚ ਉਨ੍ਹਾਂ ਦੀ ਗੱਡੀ ਬੁਰੀ ਤਰ੍ਹਾਂ ਨੁਕਸਾਨ

MLA Sukhanand Car Accident: ਵਿਧਾਇਕ ਅੰਮ੍ਰਿਤਪਾਲ ਸੁਖਾਨੰਦ ਦੀ ਗੱਡੀ ਹਾਦਸੇ ਦਾ ਸ਼ਿਕਾਰ; ਜਾਣੋ ਐਮਐਲਏ ਦਾ ਹਾਲ

MLA Sukhanand Car Accident: ਬਾਘਾਪੁਰਾਣਾ ਤੋਂ ਹਲਕਾ ਵਿਧਾਇਕ ਅੰਮ੍ਰਿਤਪਾਲ ਸੁਖਾਨੰਦ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਬੀਤੀ ਰਾਤ ਦਿੱਲੀ ਨੂੰ ਜਾ ਰਹੇ ਸਨ। ਮਿਲੀ ਜਾਣਕਾਰੀ ਮੁਤਾਬਕ ਹਾਦਸੇ ਦੌਰਾਨ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਦਾ ਵਾਲ-ਵਾਲ ਬਚਾਅ ਹੋ ਗਿਆ। ਇਸ ਹਾਦਸੇ ਵਿੱਚ ਉਨ੍ਹਾਂ ਦੀ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਇਸ ਹਾਦਸੇ ਵਿੱਚ ਉਨ੍ਹਾਂ ਦੇ ਸਾਥੀਆਂ ਦਾ ਵੀ ਬਚਾਅ ਰਿਹਾ।

ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਹਲਕਾ ਬਾਘਾਪੁਰਾਣਾ ਤੋਂ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਬੀਤੀ ਰਾਤ ਦਿੱਲੀ ਨੂੰ ਜਾ ਰਹੇ ਸਨ ਤੇ ਜੀਂਦ ਕੋਲ ਜਾ ਕੇ ਉਨ੍ਹਾਂ ਦੀ ਸਰਕਾਰੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਵਿਧਾਇਕ ਇਸ ਹਾਦਸੇ ਦੌਰਾਨ ਵਾਲ-ਵਾਲ ਬਚ ਗਏ ਹਨ, ਕਿਉਂਕਿ ਉਹ ਦੂਜੀ ਗੱਡੀ ਵਿਚ ਸਵਾਰ ਸਨ।

ਉਨ੍ਹਾਂ ਦੀ ਸਰਕਾਰੀ ਗੱਡੀ ਵਿਚ ਉਨ੍ਹਾਂ ਦੇ ਗੰਨਮੈਨ ਸਵਾਰ ਸਨ, ਜੋ ਜ਼ਖ਼ਮੀ ਹੋ ਗਏ ਹੈ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਵਿਧਾਇਕ ਨੇ ਹਾਦਸੇ ਦਾ ਜ਼ਿਕਰ ਕਰਦਿਆਂ ਬਚਾਅ ਹੋਣ ਉਤੇ ਪ੍ਰਮਾਤਮਾ ਸ਼ੁਕਰਾਨਾ ਕੀਤਾ ਹੈ।

Trending news