Amritpal Singh Raid: ਤੜਕਸਾਰ MP ਅੰਮ੍ਰਿਤਪਾਲ ਦੇ ਚਾਚੇ ਦੇ ਘਰ NIA ਦੀ ਰੇਡ
Advertisement
Article Detail0/zeephh/zeephh2427710

Amritpal Singh Raid: ਤੜਕਸਾਰ MP ਅੰਮ੍ਰਿਤਪਾਲ ਦੇ ਚਾਚੇ ਦੇ ਘਰ NIA ਦੀ ਰੇਡ

Amritpal Singh Relatives Raid: ਕਿਹਾ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਤੋਂ ਬਾਅਦ ਹੁਣ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਵੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਘੇਰਨ ਦੀ ਤਿਆਰੀ ਕਰ ਰਹੀ ਹੈ।

 

Amritpal Singh Raid: ਤੜਕਸਾਰ MP ਅੰਮ੍ਰਿਤਪਾਲ ਦੇ ਚਾਚੇ ਦੇ ਘਰ NIA ਦੀ ਰੇਡ

NIA Raid/ਭਰਤ ਸ਼ਰਮਾ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਚਾਚਾ ਪ੍ਰਗਟ ਸਿੰਘ ਦੇ ਘਰ ਐਨਆਈਏ ਦੀ ਟੀਮ ਪਹੁੰਚੀ ਹੈ। ਇਸ ਦੇ ਨਾਲ ਹੀ NIA ਦੀ ਟੀਮ ਉਹਨਾਂ ਦੇ ਹੋਰ ਸਾਥੀਆਂ ਦੇ ਘਰਾਂ ਉੱਤੇ ਵੀ ਪਹੁੰਚੀ ਹੈ। ਰਈਏ ਦੇ ਇੱਕ ਫਰਨੀਚਰ ਵਪਾਰੀ ਦੇ ਘਰ ਵੀ ਐਨਆਈਏ ਦੀ ਟੀਮ ਪਹੁੰਚੀ। ਅੱਜ ਸਵੇਰ ਤੋਂ ਹੀ NIA ਦੀ ਟੀਮ ਦੇ ਵੱਲੋਂ ਵੱਖ-ਵੱਖ ਪੰਜਾਬ ਦੇ ਹਿੱਸਿਆਂ ਦੇ ਵਿੱਚ ਚੈਕਿੰਗ ਕੀਤੀ ਜਾ ਰਹੀ ਹੈ।

ਕਿਹਾ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਤੋਂ ਬਾਅਦ ਹੁਣ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਵੀ ਖਾਲਿਸਤਾਨ ਸਮਰਥਕ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਘੇਰਨ ਦੀ ਤਿਆਰੀ ਕਰ ਰਹੀ ਹੈ। ਅੱਜ ਸਵੇਰੇ ਹੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਦੀਆਂ ਟੀਮਾਂ ਨੇ ਮੋਗਾ ਅਤੇ ਅੰਮ੍ਰਿਤਸਰ ਵਿੱਚ ਛਾਪੇਮਾਰੀ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਛਾਪੇਮਾਰੀ ਅੰਮ੍ਰਿਤਸਰ ਦੇ ਬਾਬਾ ਬਕਾਲਾ ਸਬ ਡਵੀਜ਼ਨ ਵਿੱਚ ਹੋਈ ਹੈ। ਤਿੰਨ ਥਾਵਾਂ ’ਤੇ ਮਾਰੇ ਗਏ ਛਾਪੇ ਸਿੱਧੇ ਅੰਮ੍ਰਿਤਪਾਲ ਸਿੰਘ ਨਾਲ ਸਬੰਧਤ ਹਨ।

ਇਹ ਵੀ ਪੜ੍ਹੋ: Moga Raid News: ਤੜਕਸਾਰ ਮੋਗਾ 'ਚ NIA ਦੀ ਛਾਪੇਮਾਰੀ, ਦਸਤਾਵੇਜ਼ਾਂ ਦੀ ਕੀਤੀ ਜਾਂਚ! 

ਪ੍ਰਾਪਤ ਜਾਣਕਾਰੀ ਅਨੁਸਾਰ ਰਈਆ ਨੇੜੇ ਫੇਰੂਮਾਨ ਰੋਡ ’ਤੇ ਅੰਮ੍ਰਿਤਪਾਲ ਸਿੰਘ ਦੇ ਚਾਚਾ ਪ੍ਰਗਟ ਸਿੰਘ ਦੇ ਘਰ ਛਾਪੇਮਾਰੀ ਕੀਤੀ ਗਈ ਹੈ। ਜਦੋਂਕਿ ਦੂਸਰੀ ਛਾਪੇਮਾਰੀ ਅੰਮਿ੍ਤਸਰ ਦੇ ਸਠਿਆਲਾ ਨੇੜੇ ਬੁਤਾਲਾ 'ਚ ਜੀਜਾ ਦੇ ਘਰ 'ਤੇ ਅਤੇ ਤੀਸਰੀ ਛਾਪੇਮਾਰੀ ਮਹਿਤਾ 'ਚ ਅੰਮ੍ਰਿਤਪਾਲ ਦੇ ਸਾਲੇ ਦੇ ਘਰ 'ਤੇ ਕੀਤੀ ਗਈ। ਤਿੰਨੋਂ ਛਾਪੇ ਅੰਮ੍ਰਿਤਪਾਲ ਨਾਲ ਜੁੜੇ ਹੋਏ ਹਨ। ਅੰਦਾਜਾ ਲਗਾਇਆ ਜਾ ਰਿਹਾ ਹੈ ਕਿ ਇਸ ਛਾਪੇਮਾਰੀ ਵਿਚ ਐਨ.ਆਈ.ਏ  ਅੰਮ੍ਰਿਤਪਾਲ ਸਿੰਘ ਨੂੰ ਵਿਦੇਸ਼ੀ ਫੰਡਿੰਗ ਨਾਲ ਜੁੜੇ ਸਬੂਤ ਅਤੇ ਜਾਣਕਾਰੀ ਹਾਸਲ ਕਰਨ ਲਈ ਪਹੁੰਚੀ ਹੈ।

ਅੰਮ੍ਰਿਤਸਰ ਤੋਂ ਕਰੀਬ 40 ਕਿਲੋਮੀਟਰ ਦੂਰ ਪਿੰਡ ਜੱਲੂਪੁਰ ਖੇੜਾ ਦੇ ਵਸਨੀਕ ਅੰਮ੍ਰਿਤਪਾਲ ਸਿੰਘ ਵਾਰਿਸ ਪੰਜਾਬ ਦੇ ਸੰਸਥਾ ਦੇ ਮੁਖੀ ਹਨ। ਉਹ ਖਡੂਰ ਸਾਹਿਬ ਸੀਟ ਤੋਂ ਕਾਂਗਰਸ ਦੇ ਕੁਲਬੀਰ ਸਿੰਘ ਜ਼ੀਰਾ ਨੂੰ ਹਰਾ ਕੇ ਸੰਸਦ ਮੈਂਬਰ ਬਣੇ ਸਨ। 23 ਫਰਵਰੀ 2023 ਨੂੰ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਿੱਚ ਹਜ਼ਾਰਾਂ ਲੋਕਾਂ ਦੀ ਭੀੜ ਅੰਮ੍ਰਿਤਸਰ ਦੇ ਅਜਨਾਲਾ ਥਾਣੇ ਵਿੱਚ ਦਾਖਲ ਹੋਈ ਸੀ। ਇਸ ਤੋਂ ਬਾਅਦ ਉਸ ਦੇ ਖਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਸੀ। 18 ਮਾਰਚ ਨੂੰ ਅੰਮ੍ਰਿਤਪਾਲ ਘਰੋਂ ਭੱਜ ਗਿਆ ਸੀ। ਪੁਲਿਸ ਨੇ ਜਾਂਚ ਏਜੰਸੀਆਂ ਨਾਲ ਮਿਲ ਕੇ ਇਕ ਮਹੀਨੇ ਤੱਕ ਉਸ ਦੀ ਭਾਲ ਜਾਰੀ ਰੱਖੀ। 23 ਅਪ੍ਰੈਲ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਨੂੰ ਮੋਗਾ ਤੋਂ ਗ੍ਰਿਫਤਾਰ ਕੀਤਾ ਸੀ। ਉਦੋਂ ਤੋਂ ਅੰਮ੍ਰਿਤਪਾਲ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ।

Trending news