Derabassi News: ਡੇਰਾਬੱਸੀ ਵਿੱਚ ਸ਼ਰੇਆਮ ਪ੍ਰਦੂਸ਼ਣ ਫੈਲਾ ਕੇ ਖੇਤਰ ਦੇ ਹਵਾ-ਪਾਣੀ ਨੂੰ ਪ੍ਰਦੂਸ਼ਿਤ ਕਰ ਰਹੀ ਨੈਕਟਰ ਲਾਈਫ਼ ਸਾਇੰਸਿਜ਼ ਫੈਕਟਰੀ ਖ਼ਿਲਾਫ਼ ਪਿੰਡ ਹੈਬਤਪੁਰ ਦੇ ਨੌਜਵਾਨ ਵੱਲੋਂ ਐਨਜੀਟੀ ਵਿੱਚ ਕੇਸ ਫਾਇਲ ਕੀਤਾ ਗਿਆ ਸੀ।
Trending Photos
Derabassi News: ਡੇਰਾਬੱਸੀ ਵਿੱਚ ਸ਼ਰੇਆਮ ਪ੍ਰਦੂਸ਼ਣ ਫੈਲਾ ਕੇ ਖੇਤਰ ਦੇ ਹਵਾ-ਪਾਣੀ ਨੂੰ ਪ੍ਰਦੂਸ਼ਿਤ ਕਰ ਰਹੀ ਨੈਕਟਰ ਲਾਈਫ਼ ਸਾਇੰਸਿਜ਼ ਫੈਕਟਰੀ ਖ਼ਿਲਾਫ਼ ਪਿੰਡ ਹੈਬਤਪੁਰ ਦੇ ਨੌਜਵਾਨ ਸਲਬਜੀਤ ਸਿੰਘ ਵੱਲੋਂ ਐਨਜੀਟੀ ਵਿੱਚ ਕੇਸ ਫਾਇਲ ਕੀਤਾ ਗਿਆ ਸੀ।
ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਨੇ ਉਕਤ ਫੈਕਟਰੀ ਨੂੰ 21 ਨਵੰਬਰ 2024 ਨੂੰ 5 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਸੀ।
ਉਨ੍ਹਾਂ ਦੱਸਿਆ ਕਿ ਐੱਨਜੀਟੀ 'ਚ ਮਾਮਲੇ ਦੀ ਸੁਣਵਾਈ ਦੌਰਾਨ ਟ੍ਰਿਬਿਊਨਲ ਦੇ ਚੇਅਰਪਰਸਨ ਜਸਟਿਸ ਪ੍ਰਕਾਸ਼ ਸ੍ਰੀਵਾਸਤਵ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਹੈ ਕਿ ਇਹ ਸਪੱਸ਼ਟ ਹੈ ਕਿ ''ਫਾਰਮਾਸਿਊਟੀਕਲ ਯੂਨਿਟ'' ਵਾਤਾਵਰਨ ਕਾਨੂੰਨਾਂ ਖਾਸ ਕਰਕੇ ਜਲ ਐਕਟ ਦੇ ਉਪਬੰਧਾਂ ਦਾ ਪਾਲਣ ਕਰਨ 'ਚ ਅਸਫਲ ਰਿਹਾ ਹੈ, ਜਦਕਿ ਇਸ ਵੱਲੋਂ ਜ਼ੀਰੋ ਲਿਕਵਿਡ ਡਿਸਚਾਰਜ ਦਰਜਾ ਵੀ ਅੱਜ ਤੱਕ ਪ੍ਰਾਪਤ ਨਹੀਂ ਕੀਤਾ ਗਿਆ।
ਇਹ ਵੀ ਪੜ੍ਹੋ : Farmer Protest: ਸੁਪਰੀਮ ਕੋਰਟ ਵੱਲੋਂ ਬਾਰਡਰ ਖੋਲ੍ਹਣ ਅਤੇ ਕਿਸਾਨਾਂ ਨਾਲ ਗੱਲਬਾਤ ਲਈ ਬਣਾਈ ਕਮੇਟੀ ਨੇ ਰਿਪੋਰਟ ਸੌਂਪੀ
ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨਜੀਟੀ) 'ਚ ਪਾਏ ਕੇਸ ਦੀ ਸੁਣਵਾਈ ਦੌਰਾਨ ਵਾਤਾਵਰਨ ਨਿਯਮਾਂ ਦੀ ਉਲੰਘਣਾ ਲਈ ਫੈਕਟਰੀ ਨੂੰ 5 ਕਰੋੜ ਰੁਪਏ ਦਾ ਅੰਤ੍ਰਿਮ ਜੁਰਮਾਨਾ ਲਗਾਇਆ ਗਿਆ। ਸ਼ਿਕਾਇਤਕਰਤਾ ਸਲਬਜੀਤ ਸਿੰਘ ਨੇ ਦੱਸਿਆ ਕਿ ਉਕਤ ਫੈਕਟਰੀ ਪਿੰਡ ਦੇ ਨੇੜੇ ਲੱਗੀ ਹੋਈ ਹੈ, ਜੋ ਕਿ ਲਗਾਤਾਰ ਪ੍ਰਦੂਸ਼ਣ ਫੈਲਾ ਰਹੀ ਹੈ। ਉਸ ਵੱਲੋਂ ਐੱਨਜੀਟੀ ਦਿੱਲੀ ਵਿੱਚ ਸਬੂਤਾਂ ਸਮੇਤ ਸ਼ਿਕਾਇਤ ਦਰਜ ਕਰਵਾਈ ਗਈ ਸੀ। ਦੋ ਸਾਲਾਂ ਦੀ ਕਰਵਾਈ ਤੋਂ ਬਾਅਦ ਐੱਨਜੀਟੀ ਵੱਲੋਂ ਸਖਤ ਐਕਸ਼ਨ ਲਿਆ ਗਿਆ ਹੈ।
ਸਲਬਜੀਤ ਸਿੰਘ ਨੇ ਦੱਸਿਆ ਕਿ ਇਲਾਕੇ ਵਿੱਚ ਹੋਰ ਵੀ ਕਈ ਪਲਾਂਟ ਹਨ ਜੋ ਨਿਯਮਾਂ ਦੀ ਪਾਲਣਾ ਨਹੀਂ ਕਰਦੇ ਅਤੇ ਪ੍ਰਦੂਸ਼ਣ ਦਾ ਕਾਰਨ ਬਣਦੇ ਹਨ। ਇਸ ਲਈ ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਲੋਕਾਂ ਦੀ ਸਿਹਤ ਨੂੰ ਦੇਖਦੇ ਹੋਏ ਉਨ੍ਹਾਂ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇੇ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਕੈਂਸਰ ਜਿਹੀ ਨਾਮੁਰਾਦ ਬਿਮਾਰੀ ਅਤੇ ਚਮੜੀ ਦੇ ਰੋਗ ਫੈਲ ਰਹੇ ਹਨ। ਇਸ ਲਈ ਪ੍ਰਸ਼ਾਸਨ ਨੂੰ ਇਸ ਪਾਸੇ ਜ਼ਰੂਰ ਦੇਣਾ ਚਾਹੀਦਾ ਹੈ ਤਾਂ ਕਿ ਲੋਕਾਂ ਨੂੰ ਇਸ ਤੋਂ ਨਿਜਾਤ ਦਵਾਈ ਜਾ ਸਕੇ।
ਇਹ ਵੀ ਪੜ੍ਹੋ : Punjab Breaking Live Updates: ਪੰਜਾਬ 'ਚ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦਾ ਅੱਜ ਤੀਜਾ ਦਿਨ