Petrol Pumps Closed: ਲੁਧਿਆਣਾ ਜ਼ਿਲ੍ਹਾ ਵਿੱਚ ਐਤਵਾਰ ਨੂੰ 408 ਪੈਟਰੋਲ ਪੰਪ ਬੰਦ ਰਹਿਣਗੇ ਅਤੇ ਸਿਰਫ਼ ਐਮਰਜੈਂਸੀ ਸੇਵਾਵਾਂ ਲਈ ਪੈਟਰੋਲ ਪੰਪਾਂ ਉਤੇ ਇੱਕ-ਇੱਕ ਮੁਲਾਜ਼ਮ ਹੋਵੇਗਾ।
Trending Photos
Petrol Pumps Closed: ਪੰਜਾਬ ਦੇ ਲੁਧਿਆਣਾ ਵਿੱਚ ਅੱਜ ਐਤਵਾਰ ਨੂੰ ਸਾਰੇ ਪੈਟਰੋਲ ਪੰਪ ਪੂਰੀ ਤਰ੍ਹਾਂ ਬੰਦ ਰਹੇ। ਸਿਰਫ਼ ਐਮਰਜੈਂਸੀ ਸੇਵਾਵਾਂ ਹੀ ਚੱਲ ਰਹੀਆਂ ਹਨ। ਕੇਂਦਰ ਸਰਕਾਰ ਵੱਲੋਂ ਕਮਿਸ਼ਨ ਵਿੱਚ ਵਾਧਾ ਨਾ ਕਰਨ ਦੇ ਵਿਰੋਧ ਵਿੱਚ ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ (ਪੀਪੀਡੀਏ) ਨੇ ਅੱਜ ਪੰਪ ਬੰਦ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਫੈਸਲਾ ਕੀਤਾ ਹੈ ਕਿ ਆਪਣੇ ਖਰਚੇ ਘੱਟ ਕਰਨ ਲਈ ਉਹ ਹਰ ਐਤਵਾਰ ਪੈਟਰੋਲ ਪੰਪ ਬੰਦ ਰੱਖਣਗੇ।
ਪੰਪ ਮਾਲਕਾਂ ਦਾ ਕਹਿਣਾ ਹੈ ਕਿ ਪਿਛਲੇ 7 ਸਾਲਾਂ ਤੋਂ ਉਨ੍ਹਾਂ ਦਾ ਕਮਿਸ਼ਨ ਨਹੀਂ ਵਧਾਇਆ ਗਿਆ। ਉਹ 2 ਫੀਸਦੀ ਕਮਿਸ਼ਨ 'ਤੇ ਕੰਮ ਕਰ ਰਹੇ ਹਨ ਜਦਕਿ ਉਨ੍ਹਾਂ ਦੀ ਮੰਗ ਹੈ ਕਿ 5 ਫੀਸਦੀ ਕਮਿਸ਼ਨ ਦਿੱਤਾ ਜਾਵੇ। ਐਸੋਸੀਏਸ਼ਨ ਵੱਲੋਂ 25 ਅਗਸਤ ਤੋਂ ਪੰਜਾਬ ਭਰ ਵਿੱਚ ਹਰ ਐਤਵਾਰ ਨੂੰ ਪੈਟਰੋਲ ਪੰਪ ਬੰਦ ਰੱਖਣ ਲਈ ਜ਼ਿਲ੍ਹਾ ਪੱਧਰ ’ਤੇ ਵੀ ਚਰਚਾ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Bank Holiday on Raksha bandhan: ਇਨ੍ਹਾਂ ਸੂਬਿਆਂ 'ਚ ਸੋਮਵਾਰ 19 ਅਗਸਤ ਨੂੰ ਰੱਖੜੀ ਦੇ ਦਿਨ ਖੁੱਲ੍ਹਣਗੇ ਬੈਂਕ! ਇੱਥੇ ਪੜ੍ਹੋ ਸੂਚੀ
ਰੱਖੜੀ ਤੋਂ ਇੱਕ ਦਿਨ ਪਹਿਲਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਸਾਰੇ ਪੈਟਰੋਲ ਪੰਪ ਬੰਦ ਰਹਿਣਗੇ। ਪੈਟਰੋਲ ਪੰਪ ਬੰਦ ਹੋਣ ਕਾਰਨ ਤੁਹਾਨੂੰ ਕਾਰ 'ਚ ਈਂਧਨ ਭਰਨ 'ਚ ਦਿੱਕਤ ਆ ਸਕਦੀ ਹੈ। ਅਜਿਹੀ ਸਥਿਤੀ ਵਿੱਚ, ਤੁਹਾਨੂੰ ਆਪਣੀ ਕਾਰ ਦੀ ਟੈਂਕੀ ਪਹਿਲਾਂ ਹੀ ਭਰ ਲੈਣੀ ਚਾਹੀਦੀ ਹੈ। ਦਰਅਸਲ ਤੇਲ ਕੰਪਨੀਆਂ ਨੇ 8 ਸਾਲਾਂ ਤੋਂ ਪੈਟਰੋਲੀਅਮ ਡੀਲਰਾਂ ਦੀ ਮਾਰਜਿਨ ਮਨੀ ਨਹੀਂ ਵਧਾਈ ਹੈ।
ਪੈਟਰੋਲੀਅਮ ਡੀਲਰ ਲਗਾਤਾਰ ਮਾਰਜਿਨ ਮਨੀ ਵਧਾਉਣ ਦੀ ਮੰਗ ਕਰ ਰਹੇ ਹਨ। ਮੰਗਾਂ ਸਬੰਧੀ ਕੋਈ ਪਹਿਲਕਦਮੀ ਨਾ ਕੀਤੇ ਜਾਣ ਤੋਂ ਬਾਅਦ ਹੁਣ ਪੈਟਰੋਲ ਪੰਪ ਵਪਾਰੀਆਂ ਨੇ ਹਰ ਐਤਵਾਰ ਨੂੰ ਪੈਟਰੋਲ ਪੰਪ ਬੰਦ ਰੱਖਣ ਦਾ ਐਲਾਨ ਕੀਤਾ ਹੈ। ਇਹ 18 ਅਗਸਤ, ਯਾਨੀ ਕਿ ਰੱਖੜੀ ਤੋਂ ਇਕ ਦਿਨ ਪਹਿਲਾਂ ਐਤਵਾਰ ਨੂੰ ਕੀਤਾ ਜਾ ਰਿਹਾ ਹੈ। ਕਾਰੋਬਾਰੀਆਂ ਦੇ ਇਸ ਫੈਸਲੇ ਦਾ ਸਿੱਧਾ ਅਸਰ ਰੱਖੜੀ ਦੇ ਪਵਿੱਤਰ ਤਿਉਹਾਰ 'ਤੇ ਪੈਣ ਵਾਲਾ ਹੈ।
ਇਹ ਵੀ ਪੜ੍ਹੋ: Lauki Juice Benefits: ਖਾਲੀ ਪੇਟ ਲੌਕੀ ਦਾ ਜੂਸ ਪੀਣ ਨਾਲ ਮਿਲਦੇ ਹਨ ਇਹ ਜਾਦੂਈ ਫਾਇਦੇ, ਜਾਣੋ ਇੱਥੇ
ਉਨ੍ਹਾਂ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਮਹਿੰਗਾਈ ਲਗਾਤਾਰ ਵਧ ਰਹੀ ਹੈ ਪਰ ਉਨ੍ਹਾਂ ਦਾ ਕਮਿਸ਼ਨ ਨਹੀਂ ਵਧਿਆ। ਇਸ ਨੂੰ ਲੈ ਕੇ ਲੁਧਿਆਣਾ ਪੈਟਰੋਲੀਅਮ ਡੀਲਰ ਐਸੋਸੀਏਸ਼ਨ ਵੱਲੋਂ ਸਮੂਹਿਕ ਤੌਰ ਉਤੇ ਇੱਕ ਐਲਾਨ ਕੀਤਾ ਗਿਆ ਹੈ ਜਿਸ ਤਹਿਤ ਉਹ ਵੱਖਰੇ ਢੰਗ ਨਾਲ ਕੇਂਦਰ ਸਰਕਾਰ ਤੱਕ ਆਪਣੀ ਆਵਾਜ਼ ਪਹੁੰਚਾਉਣ। ਉਨ੍ਹਾਂ ਵੱਲੋਂ ਹਰ ਐਤਵਾਰ ਨੂੰ ਪੈਟਰੋਲ ਪੰਪ ਬੰਦ ਰੱਖ ਕੇ ਛੁੱਟੀ ਕੀਤੀ ਜਾਵੇਗੀ ਜਿਸ ਸਬੰਧੀ ਪੈਟਰੋਲੀਅਮ ਡੀਲਰ ਐਸੋਸੀਏਸ਼ਨ ਦੇ ਮੈਂਬਰ ਅਸ਼ੋਕ ਸੱਚਦੇਵਾ ਨੇ ਜਾਣਕਾਰੀ ਦਿੱਤੀ ਕਿ ਲੁਧਿਆਣਾ ਜ਼ਿਲ੍ਹੇ ਵਿੱਚ 408 ਪੈਟਰੋਲ ਪੰਪ ਹਨ ਜਿਹੜੇ ਕਿ ਐਤਵਾਰ ਨੂੰ ਬੰਦ ਰਹਿਣਗੇ।