Shri Guru Tegh Bahadur Parkash Purab: ਨਗਰ ਕੀਰਤਨ ਦਾ ਵੱਖ-ਵੱਖ ਥਾਈਂ ਨਿੱਘਾ ਸਵਾਗਤ ਹੋਇਆ। ਇਸ ਮੌਕੇ ਗਤਕਾ ਪਾਰਟੀਆਂ ਨੇ ਸਿੱਖ ਜੰਗਜੂ ਕਲਾ ਦਾ ਮੁਜ਼ਾਹਰਾ ਕੀਤਾ ਅਤੇ ਬੈਂਡ ਪਾਰਟੀਆਂ ਨੇ ਮਨੋਹਰ ਧੁਨਾਂ ਨਾਲ ਨਗਰ ਕੀਰਤਨ ਦੀ ਸ਼ੋਭਾ ਵਧਾਈ।
Shri Guru Tegh Bahadur Parkash Purab News: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਵਿਸ਼ਾਲ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਇਸ ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਈ। ਵਿਸ਼ਾਲ ਨਗਰ ਕੀਰਤਨ ਦੌਰਾਨ ਸ਼ਰਧਾਲੂਆਂ ਨੇ ਸੇਵਾ ਵੀ ਨਿਭਾਈ।
ਨਗਰ ਕੀਰਤਨ ਦਾ ਵੱਖ-ਵੱਖ ਥਾਈਂ ਨਿੱਘਾ ਸਵਾਗਤ ਹੋਇਆ। ਇਸ ਮੌਕੇ ਗਤਕਾ ਪਾਰਟੀਆਂ ਨੇ ਸਿੱਖ ਜੰਗਜੂ ਕਲਾ ਦਾ ਮੁਜ਼ਾਹਰਾ ਕੀਤਾ ਅਤੇ ਬੈਂਡ ਪਾਰਟੀਆਂ ਨੇ ਮਨੋਹਰ ਧੁਨਾਂ ਨਾਲ ਨਗਰ ਕੀਰਤਨ ਦੀ ਸ਼ੋਭਾ ਵਧਾਈ। ਬੁਲਾਰਿਆਂ ਨੇ ਇਸ ਸਮੇਂ ਨੌਵੇਂ ਪਾਤਸ਼ਾਹ ਦੇ ਜੀਵਨ ਉਪਰ ਚਾਨਣਾ ਪਾਇਆ ਤੇ ਨੌਜਵਾਨਾਂ ਨੂੰ ਗੁਰੂ ਜੀ ਦੇ ਦੱਸੇ ਮਾਰਗ ਉਤੇ ਚੱਲਣ ਲਈ ਪ੍ਰੇਰਿਆ।
ਇਸ ਮੌਕੇ ਬੁਲਾਰਿਆਂ ਨੇ ਨੌਜਵਾਨ ਪੀੜ੍ਹੀ ਨੂੰ ਆਪਣੀ ਅਮੀਰ ਵਿਰਾਸਤ ਨਾਲ ਜੁੜਨ ਲਈ ਪ੍ਰੇਰਿਆ ਤੇ ਨਗਰ ਕੀਰਤਨ ਵਿੱਚ ਸੇਵਾ ਕਰਦਿਆਂ ਸੰਗਤ ਨੂੰ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਕੀਤਾ।
ਇਸ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪੰਥਕ ਸ਼ਖ਼ਸੀਅਤਾਂ, ਸ਼੍ਰੋਮਣੀ ਕਮੇਟੀ ਦੇ ਮੈਂਬਰਾਂ, ਅਧਿਕਾਰੀਆਂ ਅਤੇ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਇਸ ਮੌਕੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਬਾਬਾ ਸਤਨਾਮ ਸਿੰਘ ਕਾਰਸੇਵਾ ਵਾਲੇ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਜਸਪਾਲ ਸਿੰਘ, ਨਿਸ਼ਾਨ ਸਿੰਘ, ਬਿਕਰਮਜੀਤ ਸਿੰਘ ਆਦਿ ਮੌਜੂਦ ਸਨ।
ट्रेन्डिंग फोटोज़