ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਮੌਕੇ ਬਰਾਤ ਰੂਪੀ ਅਲੌਕਿਕ ਨਗਰ ਕੀਰਤਨ ਸਜਾਇਆ; ਦੇਖੋ ਤਸਵੀਰਾਂ
ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਮੌਕੇ ਅੱਜ ਬਰਾਤ ਅਲੌਕਿਕ ਨਗਰ ਕੀਰਤਨ ਵਿੱਚ ਸੰਗਤ ਨਤਮਸਤਕ ਹੋਈ।
ਸਾਹਿਬ-ਏ-ਕਮਾਲ ਦਸਮ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਮੌਕੇ ਅੱਜ ਬਰਾਤ ਰੂਪੀ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਗੁਰੂ ਕਾ ਮਹਿਲ ਭੋਰਾ ਸਾਹਿਬ ਤੋਂ ਜੈਕਾਰਿਆਂ ਤੇ ਨਗਾਰਿਆਂ ਦੀ ਗੂੰਜ ਵਿੱਚ ਆਰੰਭ ਹੋਇਆ।
ਪੰਜ ਪਿਆਰਿਆਂ ਪੰਜ ਨਿਸ਼ਾਨ ਸਿੰਘਾਂ ਦੀ ਅਗਵਾਈ ਵਿੱਚ ਸਜਾਏ ਅਲੌਕਿਕ ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਈ।
ਅੱਜ ਇਹ ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਕੀਤੀ।
ਨਗਰ ਕੀਰਤਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸ਼ੁਰੂ ਹੋਇਆ ਜੋਂ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸ਼੍ਰੀ ਅਨੰਦਕਾਰਜ ਸਾਹਿਬ ਗੁਰੂ ਕਾ ਲਾਹੌਰ ਵਿਖੇ ਪੁੱਜ ਕੇ ਸੰਪੰਨ ਹੋਵੇਗਾ।
ਨਗਰ ਕੀਰਤਨ ਸ਼੍ਰੀ ਅਨੰਦਪੁਰ ਸਾਹਿਬ ਦੇ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸਿਹਰਾ ਸਾਹਿਬ ਵਿਖੇ ਪੁੱਜੇਗਾ।
ਬਸੰਤ ਪੰਚਮੀ ਵਾਲੇ ਦਿਨ ਗੁਰੂ ਗੋਬਿੰਦ ਸਿੰਘ ਜੀ ਦਾ ਵਿਆਹ ਮਾਤਾ ਜੀਤੋ ਜੀ ਨਾਲ ਹੋਇਆ ਸੀ। ਹਰ ਸਾਲ ਇਸ ਦਿਨ ਨੂੰ ਮਨਾਉਣ ਲਈ ਲੱਖਾਂ ਦੀ ਤਾਦਾਦ ਵਿੱਚ ਸੰਗਤ ਗੁਰੂ ਕਾ ਲਾਹੌਰ ਪਹੁੰਚਦੀ ਹੈ।
ਗੁਰੂ ਗੋਬਿੰਦ ਸਿੰਘ ਨੇ ਮਾਤਾ ਜੀਤੋ ਜੀ ਦੇ ਪਿਤਾ ਇੱਛਾ ਮੁਤਾਬਕ ਨਗਰ ਨੂੰ ਲਾਹੌਰ ਦੀ ਦਿਖ ਦਿੱਤੀ ਸੀ।
ਇਥੋਂ ਸੁੰਦਰ ਪਾਲਕੀ ਸਾਹਿਬ ਵਿੱਚ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਬਿਰਾਜਮਾਨ ਕਰਕੇ ਪਾਲਕੀ ਨੂੰ ਮੋਢਿਆਂ ਉਤੇ ਚੁੱਕ ਕੇ ਗੁਰਦੁਆਰਾ ਸ਼੍ਰੀ ਆਨੰਦ ਕਾਰਜ ਸਾਹਿਬ ਗੁਰੂ ਕਾ ਲਾਹੌਰ ਵਿਖੇ ਪੁੱਜ ਕੇ ਨਗਰ ਕੀਰਤਨ ਸਮਾਪਤ ਹੋਵੇਗਾ।
ਇਸ ਕਾਰਨ ਗੁਰੂ ਜੀ ਦਾ ਵਿਆਹ ਪੁਰਬ ਇੱਥੇ ਮਨਾਇਆ ਜਾਂਦਾ ਹੈ ਅਤੇ ਬਸੰਤ ਪੰਚਮੀ ਦੇ ਦਿਨ ਲੱਖਾਂ ਦੀ ਤਦਾਦ ਵਿਚ ਇੱਥੇ ਸੰਗਤ ਨਤਮਸਤਕ ਹੋਣ ਪਹੁੰਚਦੀ ਹੈ।
ट्रेन्डिंग फोटोज़