Praneet Kaur News: ਰੂਸ-ਯੂਕ੍ਰੇਨ ਯੁੱਧ ਵਿੱਚ ਲੜਨ ਲਈ ਜਬਰੀ ਭਰਤੀ ਕੀਤੇ ਗਏ ਭਾਰਤੀ ਨੌਜਵਾਨਾਂ ਦੀ ਰਿਹਾਈ ਨੂੰ ਲੈ ਕੇ ਭਾਜਪਾ ਆਗੂ ਪ੍ਰਨੀਤ ਕੌਰ ਨੇ ਪੀਐਮ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ।
Trending Photos
Praneet Kaur News: ਭਾਜਪਾ ਆਗੂ ਪ੍ਰਨੀਤ ਕੌਰ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਰੂਸ-ਯੂਕ੍ਰੇਨ ਯੁੱਧ ਵਿੱਚ ਲੜਨ ਲਈ ਜਬਰੀ ਭਰਤੀ ਕੀਤੇ ਗਏ ਭਾਰਤੀ ਨੌਜਵਾਨਾਂ ਦੀ ਰਿਹਾਈ ਲਈ ਸਫਲ ਕੂਟਨੀਤਕ ਯਤਨਾਂ ਲਈ ਤਹਿ ਦਿਲੋਂ ਧੰਨਵਾਦ ਕੀਤਾ। ਪ੍ਰਨੀਤ ਕੌਰ ਨੇ ਇੱਕ ਬਿਆਨ ਵਿੱਚ ਕਿਹਾ, "ਮੈਂ ਪ੍ਰਧਾਨ ਮੰਤਰੀ ਮੋਦੀ ਦਾ ਰੂਸ-ਯੂਕ੍ਰੇਨ ਯੁੱਧ ਤੋਂ ਸਾਡੇ ਨੌਜਵਾਨਾਂ ਨੂੰ ਵਾਪਸ ਲਿਆਉਣ ਲਈ ਉਨ੍ਹਾਂ ਦੇ ਅਣਥੱਕ ਯਤਨਾਂ ਲਈ ਧੰਨਵਾਦ ਕਰਨਾ ਚਾਹੁੰਦੀ ਹਾਂ।" "ਉਨ੍ਹਾਂ ਦੀ ਅਗਵਾਈ ਅਤੇ ਕੂਟਨੀਤੀ ਸੱਚਮੁੱਚ ਸ਼ਲਾਘਾਯੋਗ ਹੈ ਅਤੇ ਅਸੀਂ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਤੇ ਭਲਾਈ ਲਈ ਉਨ੍ਹਾਂ ਦੀ ਅਟੁੱਟ ਵਚਨਬੱਧਤਾ ਲਈ ਅਸੀਂ ਉਨ੍ਹਾਂ ਦੇ ਧੰਨਵਾਦੀ ਹਾਂ।"
ਪ੍ਰਨੀਤ ਕੌਰ ਰੂਸ ਵਿੱਚ ਫਸੇ ਭਾਰਤੀ ਨੌਜਵਾਨਾਂ, ਖਾਸ ਕਰਕੇ ਪਟਿਆਲਾ ਲੋਕ ਸਭਾ ਹਲਕੇ ਦੇ ਪਿੰਡ ਡਕਾਲਾ ਦੇ 21 ਸਾਲਾ ਗੁਰਪ੍ਰੀਤ ਸਿੰਘ ਦੇ ਕੇਸ ਦੀ ਸਰਗਰਮੀ ਨਾਲ ਪੈਰਵੀ ਕਰ ਰਹੀ ਸਨ। 2 ਅਪ੍ਰੈਲ ਨੂੰ ਉਨ੍ਹਾਂ ਨੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੂੰ ਇੱਕ ਪੱਤਰ ਵੀ ਲਿਖਿਆ ਸੀ, ਜਿਸ ਵਿੱਚ ਇਨ੍ਹਾਂ ਨੇ ਨੌਜਵਾਨਾਂ ਦੇ ਸੁਰੱਖਿਅਤ ਭਾਰਤ ਵਾਪਸ ਲਿਆਉਣ ਨੂੰ ਯਕੀਨੀ ਬਣਾਉਣ ਲਈ ਦਖ਼ਲ ਦੀ ਮੰਗ ਕੀਤੀ ਗਈ।
ਉਦੋਂ ਤੋਂ ਉਹ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਮੰਤਰਾਲੇ ਨਾਲ ਪੈਰਵੀ ਕਰ ਰਹੇ ਹਨ। ਗੁਰਪ੍ਰੀਤ ਸਿੰਘ ਦੀ ਮਾਤਾ ਬਲਜਿੰਦਰ ਕੌਰ (45) ਨੇ ਵੀ ਪ੍ਰਨੀਤ ਕੌਰ ਅਤੇ ਪ੍ਰਧਾਨ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ। "ਮੈਂ ਆਪਣੇ ਬੇਟੇ ਦੇ ਕੇਸ ਨੂੰ ਇੰਨੀ ਗੰਭੀਰਤਾ ਨਾਲ ਲੈਣ ਅਤੇ ਉਸਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਵਿੱਚ ਵਿੱਚ ਸਾਡੀ ਮਦਦ ਕਰਨ ਲਈ ਸਦਾ ਲਈ ਪ੍ਰਨੀਤ ਕੌਰ ਦੀ ਧੰਨਵਾਦੀ ਹਾਂ।
ਜਦੋਂ ਮੈਂ ਪਹਿਲੀ ਵਾਰ ਉਨ੍ਹਾਂ ਨੂੰ ਮਿਲੀ ਸੀ, ਤਾਂ ਉਨ੍ਹਾਂ ਨੇ ਮੈਨੂੰ ਭਰੋਸਾ ਦਿਵਾਇਆ ਕਿ ਉਹ ਅਤੇ ਭਾਰਤ ਸਰਕਾਰ ਗੁਰਪ੍ਰੀਤ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੀ ਸ਼ਕਤੀ ਵਿੱਚ ਸਭ ਕੁਝ ਕਰਨਗੇ। ਅੱਜ, ਪ੍ਰਧਾਨ ਮੰਤਰੀ ਦੇ ਯਤਨਾਂ ਦੀ ਖਬਰ ਨਾਲ, ਸਾਡੇ ਦਿਨ ਉਮੀਦਾਂ ਅਤੇ ਖੁਸ਼ੀ ਨਾਲ ਭਰ ਗਏ ਹਨ, ਅਸੀਂ ਗੁਰਪ੍ਰੀਤ ਦੇ ਆਉਣ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਾਂ ਅਤੇ ਦਿਲ ਦੀਆਂ ਗਹਿਰਾਈਆਂ ਤੋਂ ਪ੍ਰਧਾਨ ਮੰਤਰੀ ਅਤੇ ਪ੍ਰਨੀਤ ਕੌਰ ਦਾ ਧੰਨਵਾਦ ਕਰਦੇ ਹਾਂ।" ਪ੍ਰਨੀਤ ਕੌਰ ਨੇ ਅੱਗੇ ਕਿਹਾ, " ਹੁਣ ਮੈਂ ਵਾਹਿਗੁਰੂ ਜੀ ਅੱਗੇ ਇਹੀ ਅਰਦਾਸ ਕਰਦਾ ਹਾਂ ਕਿ ਰੂਸ ਵਿੱਚ ਫਸੇ ਸਾਡੇ ਇਹ ਸਾਰੇ ਭਾਰਤੀ ਨੌਜਵਾਨ ਸਹੀ ਸਲਾਮਤ ਅਤੇ ਬਹੁਤ ਜਲਦੀ ਘਰ ਵਾਪਸ ਆਉਣ।"
ਇਹ ਵੀ ਪੜ੍ਹੋ : Ludhiana News: ਡੀਸੀ ਦਫ਼ਤਰ ਦੇ ਬਾਹਰ ਆਂਗਨਵਾੜੀ ਵਰਕਰਾਂ ਵੱਲੋਂ ਰੋਸ ਪ੍ਰਦਰਸ਼ਨ; ਵਿੱਤ ਮੰਤਰੀ ਨੂੰ ਭੇਜਿਆ ਮੰਗ ਪੱਤਰ