Jagmohan Kang Join Congress:ਖਰੜ ਤੋਂ ਸਾਬਕਾ ਵਿਧਾਇਕ ਜਗਮੋਹਨ ਕੰਗ ਦੀ ਕਾਂਗਰਸ ਵਿੱਚ ਵਾਪਸੀ ਕਰ ਲਈ ਹੈ। 2022 ਦੀਆਂ ਚੋਣਾਂ ਤੋਂ ਪਹਿਲਾਂ ਕਾਂਗਰਸ ਤੋਂ ਨਾਰਾਜ਼ ਹੋ ਕੇ 'ਆਪ' 'ਚ ਸ਼ਾਮਲ ਹੋਏ। ਕੰਗ ਮੋਰਿੰਡਾ ਅਤੇ ਖਰੜ ਤੋਂ ਵਿਧਾਇਕ ਰਹਿ ਚੁੱਕੇ ਹਨ।
Trending Photos
Jagmohan Kang Join Congress: ਪੰਜਾਬ ਵਿੱਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਵੱਖ ਵੱਖ ਸਿਆਸੀ ਲੀਡਰਾਂ ਵੱਲੋਂ ਦਲ ਬਦਲੀਆਂ ਦਾ ਦੌਰ ਜਾਰੀ ਹੈ। ਸ੍ਰੀ ਆਨੰਦਪੁਰ ਸਾਹਿਬ ਵਿੱਚ ਲੋਕ ਸਭਾ ਚੋਣਾਂ ਦੀ ਲੜਾਈ ਵਿੱਚ ਨਵਾਂ ਮੋੜ ਆ ਗਿਆ ਹੈ।
ਇਸ ਵਿਚਾਲੇ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਖਰੜ ਤੋਂ ਟਿਕਟ ਨਾ ਮਿਲਣ ਤੋਂ ਨਾਰਾਜ਼ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ (Jagmohan Kang) ਅਤੇ ਉਨ੍ਹਾਂ ਦੇ ਪੁੱਤਰ ਯਾਦਵਿੰਦਰ ਸਿੰਘ ਕੰਗ, ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਏ ਸਨ, ਹੁਣ ਵਾਪਿਸ ਕਾਂਗਰਸ ਵਿੱਚ ਸ਼ਾਮਲਿ ਹੋ ਗਏ ਹਨ ਤੇ ਘਰ ਪਰਤ ਆਏ ਹਨ।
ਉਹ ਦਿੱਲੀ 'ਚ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਮੌਜੂਦਗੀ 'ਚ ਕਾਂਗਰਸ 'ਚ ਸ਼ਾਮਲ ਹੋਏ ਹਨ। ਇਸ ਮੌਕੇ ਪਾਰਟੀ ਦੇ ਪੰਜਾਬ ਇੰਚਾਰਜ ਦੇਵੇਂਦਰ ਯਾਦਵ ਵੀ ਮੌਜੂਦ ਸਨ। ਇਸ ਨੂੰ ਆਪ ਲਈ ਝਟਕਾ ਮੰਨਿਆ ਜਾ ਰਿਹਾ ਹੈ। ਕੰਗ (Jagmohan Kang) ਦਾ ਖਰੜ ਵਿਧਾਨ ਸਭਾ ਹਲਕੇ ਵਿੱਚ ਚੰਗਾ ਪ੍ਰਭਾਵ ਹੈ। ਭਾਵੇਂ ‘ਆਪ’ ਨੇ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਨਹੀਂ ਸੌਂਪੀ।
ਇਹ ਵੀ ਪੜ੍ਹੋ: Lok Sabha Elections 2024: ਜਾਣੋ ਕਿੰਨੇ ਕਰੋੜ ਦੀ ਜਾਇਦਾਦ ਦੀ ਮਾਲਕ ਹੈ ਬਠਿੰਡਾ ਤੋਂ ਉਮੀਦਵਾਰ ਹਰਸਿਮਰਤ ਕੌਰ ਬਾਦਲ
ਜਾਣੋ ਕੌਣ ਹੈ ਜਗਮੋਹਨ ਕੰਗ (Jagmohan Kang)
ਖਰੜ ਤੋਂ ਸਾਬਕਾ ਵਿਧਾਇਕ ਜਗਮੋਹਨ ਕੰਗ ਦੀ ਕਾਂਗਰਸ ਵਿੱਚ ਵਾਪਸੀ ਕਰ ਲਈ ਹੈ। 2022 ਦੀਆਂ ਚੋਣਾਂ ਤੋਂ ਪਹਿਲਾਂ ਕਾਂਗਰਸ ਤੋਂ ਨਾਰਾਜ਼ ਹੋ ਕੇ 'ਆਪ' 'ਚ ਸ਼ਾਮਲ ਹੋਏ। ਕੰਗ ਮੋਰਿੰਡਾ ਅਤੇ ਖਰੜ ਤੋਂ ਵਿਧਾਇਕ ਰਹਿ ਚੁੱਕੇ ਹਨ। ਕੰਗ 2002 ਵਿੱਚ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਕੈਬਨਿਟ ਮੰਤਰੀ ਸਨ।
ਇਹ ਵੀ ਪੜ੍ਹੋ: Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
ਗੌਰਤਲਬ ਹੈ ਕਿ 2022 ਵਿੱਚ ਵਿਧਾਨ ਸਭਾ ਚੋਣਾਂ ਸਨ ਤਾਂ ਕਾਂਗਰਸ ਪਾਰਟੀ ਨੇ ਖਰੜ ਤੋਂ ਜਗਮੋਹਨ ਕੰਗ ਦੀ ਟਿਕਟ ਰੱਦ ਕਰ ਦਿੱਤੀ ਸੀ। ਇਸ ਤੋਂ ਇਲਾਵਾ ਰੋਪੜ ਦੇ ਸ਼ਰਾਬ ਕਾਰੋਬਾਰੀ ਵਿਜੇ ਸ਼ਰਮਾ ਟਿੰਕੂ ਨੂੰ ਖਰੜ ਤੋਂ ਉਮੀਦਵਾਰ ਬਣਾਇਆ ਗਿਆ ਹੈ। ਉਸ ਸਮੇਂ ਕੰਗ ਨੇ ਦੋਸ਼ ਲਾਇਆ ਸੀ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਾਈਕਮਾਂਡ ਨੂੰ ਗੁੰਮਰਾਹ ਕਰਕੇ ਉਨ੍ਹਾਂ ਦੀ ਟਿਕਟ ਕੈਂਸਲ ਕਰਵਾਈ ਹੈ ਕਿਉਂਕਿ ਉਹ ਉਨ੍ਹਾਂ ਤੋਂ ਸੀਨੀਅਰ ਹੈ।