Punjab Bandh Tomorrow: ਸ਼ਨਿੱਚਰਵਾਰ ਨੂੰ ਪੰਜਾਬ ਰੋਡਵੇਜ਼ ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ:) ਵੱਲੋਂ ਸਾਝੇ ਤੌਰ ਉਤੇ ਪ੍ਰੈੱਸ ਬਿਆਨ ਜਾਰੀ ਕੀਤਾ।
Trending Photos
Punjab Bandh Tomorrow: ਸ਼ਨਿੱਚਰਵਾਰ ਨੂੰ ਪੰਜਾਬ ਰੋਡਵੇਜ਼ ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ:) ਵੱਲੋਂ ਸਾਝੇ ਤੌਰ ਉਤੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਸੰਸਥਾਪਕ ਕਮਲ ਕੁਮਾਰ, ਚੇਅਰਮੈਨ ਬਲਵਿੰਦਰ ਸਿੰਘ ਰਾਠ, ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਸੀਨੀਅਰ ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ, ਗੁਰਪ੍ਰੀਤ ਸਿੰਘ ਪੰਨੂ ਜਰਨਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ, ਜੁਆਇੰਟ ਸਕੱਤਰ ਜਗਤਾਰ ਸਿੰਘ ਨੇ ਦੱਸਿਆ ਕਿ ਕਿਸਾਨ ਜਥੇਬੰਦੀਆ ਵੱਲੋਂ ਜੋ 30 ਦਸੰਬਰ ਨੂੰ ਪੰਜਾਬ ਬੰਦ ਕਰਨ ਸਮੇਤ ਧਰਨੇ-ਪ੍ਰਦਰਸ਼ਨ ਕੀਤੇ ਜਾਣਗੇ ਉਸ ਵਿੱਚ ਪੰਜਾਬ ਰੋਡਵੇਜ਼ ਪਨਬੱਸ ਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਡਟਕੇ ਹਮਾਇਤ ਕਰਨ ਦਾ ਫੈਸਲਾ ਕੀਤਾ ਗਿਆ।
ਕਿਸਾਨਾਂ ਵੱਲੋਂ ਰੱਖੇ ਸਮੇਂ ਮੁਤਾਬਕ 7 ਤੋਂ 4 ਵਜੇ ਦੌਰਾਨ ਬੇਸ਼ੱਕ ਪੂਰੇ ਦਿਨ ਦੀ ਹੜਤਾਲ ਸੰਭਵ ਵੀ ਨਹੀਂ ਹੈ ਅਤੇ ਉਹ ਲੋਕਾਂ ਨੂੰ ਵੀ ਤੰਗ ਨਹੀਂ ਕਰਨਾ ਚਾਹੁੰਦੇ ਇਸ ਲਈ ਕਿਸਾਨੀ ਸੰਘਰਸ਼ ਦੀ ਹਮਾਇਤ ਵਿੱਚ ਪੂਰੇ ਪੰਜਾਬ ਅੰਦਰ 10 ਤੋਂ 2 ਵਜੇ ਤੱਕ ਮੁਕੰਮਲ ਤੌਰ ਉਤੇ ਬੱਸਾਂ ਦਾ ਚੱਕਾ ਜਾਮ ਕਰਰਨਗੇ ਅਤੇ ਕਿਸਾਨ ਜਥੇਬੰਦੀਆਂ ਦੇ ਜਿਥੇ ਵੀ ਧਰਨੇ-ਪ੍ਰਦਰਸ਼ਨ ਹੋਣਗੇ ਉਸ ਵਿੱਚ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ।
ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ, ਕੈਸ਼ੀਅਰ ਬਲਜੀਤ ਸਿੰਘ ਕੈਸ਼ੀਅਰ ਰਮਨਦੀਪ ਸਿੰਘ ਨੇ ਦੱਸਿਆ ਕਿ ਜਿੱਥੇ ਕੇਂਦਰ ਸਰਕਾਰ ਕਿਸਾਨਾਂ ਦੇ ਨਾਲ ਨਾਲ ਹਰ ਵਰਗ ਨਾਲ ਧੱਕੇ ਕਰ ਰਹੀ ਹੈ ਉਥੇ ਹੀ ਪੰਜਾਬ ਸਰਕਾਰ ਵੱਲੋਂ ਸਾਰੇ ਵਿਭਾਗਾਂ ਦਾ ਨਿੱਜੀਕਰਨ ਕੀਤਾ ਜਾ ਰਿਹਾ।
ਹਰ ਵਰਗ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ। ਸਰਕਾਰੀ ਟਰਾਂਸਪੋਰਟ ਵਿੱਚ ਇੱਕ ਵੀ ਬੱਸ ਨਹੀਂ ਪਾਈ ਕਿਸੇ ਵੀ ਮੁਲਾਜ਼ਮ ਨੂੰ ਪੱਕਾ ਨਹੀਂ ਕੀਤਾ। ਇਸ ਕਾਰਨ ਟਰਾਂਸਪੋਰਟ ਕਾਮਿਆਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ 6-7-8 ਜਨਵਰੀ ਨੂੰ ਹੜਤਾਲ ਕਰਕੇ ਤਿੱਖੇ ਪ੍ਰੋਗਰਾਮ ਉਲੀਕੇ ਗਏ ਹਨ। ਉਨ੍ਹਾਂ ਨੇ ਲੋਕਾਂ ਨੂੰ ਲਾਮਬੰਦ ਹੋ ਕੇ ਕੇਂਦਰ ਸਰਕਾਰ ਤੇ ਸੂਬਾ ਸਰਕਾਰ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦੀ ਅਪੀਲ ਕੀਤੀ।
ਸੂਬਾ ਜਰਨਲ ਸਕੱਤਰ ਸ਼ਮਸ਼ੇਰ ਨੇ ਬੋਲਦਿਆਂ ਕਿਹਾ ਕਿ ਪੰਜਾਬ ਤੇ ਕੇਂਦਰ ਸਰਕਾਰ ਕਿਸਾਨ, ਮਜ਼ਦੂਰ, ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਕਰਨ ਤੋਂ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋ ਚੁੱਕੀ ਹੈ ਕਿਉਂਕਿ ਲਗਾਤਾਰ ਇੱਕ ਸਾਲ ਤੋਂ ਕਿਸਾਨ ਸਰਹੱਦਾਂ ਉਤੇ ਰੁਲ ਰਹੇ ਹਨ ਤੇ ਮੁਲਾਜ਼ਮਾਂ ਧਰਨਿਆਂ ਮੁਜ਼ਾਹਰੇ ਕਰ ਰਹੇ ਹਨ। ਸਰਕਾਰਾਂ ਵੱਲੋਂ ਲਗਾਤਾਰ ਪੰਜਾਬ ਦੇ ਨੌਜਵਾਨਾਂ ਨਾਲ ਠੇਕੇ ਉਤੇ ਬਹੁਤ ਘੱਟ ਤਨਖਾਹਾਂ ਉਤੇ ਸ਼ੋਸ਼ਣ ਕੀਤਾ ਜਾ ਰਿਹਾ ਹੈ ਤੇ ਪੜ੍ਹੇ-ਲਿਖੇ ਨੌਜਵਾਨਾਂ ਲਈ ਰੁਜ਼ਗਾਰ ਪੈਦਾ ਕਰਨ ਦੀ ਬਜਾਏ ਵੱਡੇ ਪੱਧਰ ਉਤੇ ਪੰਜਾਬ ਦੇ ਵਿਰਾਸਤੀ ਵਿਭਾਗਾਂ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ ਜਿਸ ਨੂੰ ਬਚਾਉਣ ਲਈ ਕਿਸਾਨ, ਮਜ਼ਦੂਰ, ਮੁਲਾਜ਼ਮ ਸੰਘਰਸ਼ ਕਰਨ ਲਈ ਮਜਬੂਰ ਹਨ।
ਜੁਆਇੰਟ ਸਕੱਤਰ ਜੋਧ ਸਿੰਘ, ਰੋਹੀ ਰਾਮ, ਜਗਜੀਤ ਸਿੰਘ ਲਿਬੜਾ, ਜਤਿੰਦਰ ਸਿੰਘ, ਜਲੋਰ ਸਿੰਘ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਕਾਫੀ ਨਾਜ਼ੁਕ ਸਥਿਤੀ ਵਿੱਚ ਹੈ ਜਲਦੀ ਕਿਸਾਨਾਂ ਦੇ ਮਸਲੇ ਹੱਲ ਕੀਤੇ ਜਾਵੇ ਨਹੀ ਤਾਂ ਕਿਸਾਨ ਯੂਨੀਅਨ ਵੱਲੋਂ ਜਿੰਨੇ ਵੀ ਪ੍ਰੋਗਰਾਮ ਉਲੀਕੇ ਜਾਣਗੇ। ਪੰਜਾਬ ਰੋਡਵੇਜ਼ ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਸਾਰੇ ਪ੍ਰੋਗਰਾਮ ਵਿਚ ਸ਼ਾਮਲ ਹੋਣ ਲਈ ਤਿਆਰ ਹੈ ਅਤੇ ਤਿੱਖੇ ਸੰਘਰਸ਼ ਕਰਨ ਲਈ ਪੂਰਾ ਪੰਜਾਬ ਅਤੇ ਭਾਰਤ ਮਜਬੂਰ ਹੋਵੇਗਾ।