Punjab News: ਉਨ੍ਹਾਂ ਨੂੰ ਚਾਰ ਦਿਨ ਪਹਿਲਾਂ ਹੀ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਸੀ। ਹੁਣ ਮਾਮਲੇ ਦੀ ਸੁਣਵਾਈ ਦੀ ਅਗਲੀ ਤਰੀਕ 16 ਅਕਤੂਬਰ ਤੈਅ ਕੀਤੀ ਗਈ ਹੈ।
Trending Photos
Punjab News: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਪੁਲਿਸ ਦੇ ਬਰਖਾਸਤ ਏਆਈਜੀ ਰਾਜਜੀਤ ਸਿੰਘ ਨੂੰ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਉਸ ਦੀ ਗ੍ਰਿਫਤਾਰੀ 'ਤੇ ਰੋਕ ਲਗਾ ਕੇ ਅੰਤਰਿਮ ਰਾਹਤ ਦਿੱਤੀ ਹੈ। ਉਨ੍ਹਾਂ ਨੂੰ ਚਾਰ ਦਿਨ ਪਹਿਲਾਂ ਹੀ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਸੀ। ਹੁਣ ਮਾਮਲੇ ਦੀ ਸੁਣਵਾਈ ਦੀ ਅਗਲੀ ਤਰੀਕ 16 ਅਕਤੂਬਰ ਤੈਅ ਕੀਤੀ ਗਈ ਹੈ।
ਰਾਜਜੀਤ ਸਿੰਘ ਦੇ ਮਾਮਲੇ 'ਚ ਹਾਈਕੋਰਟ ਦੇ ਫੈਸਲੇ ਨੂੰ ਪੰਜਾਬ ਸਰਕਾਰ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ, ਜਦਕਿ ਇਸ ਤੋਂ ਪਹਿਲਾਂ ਅਗਸਤ ਮਹੀਨੇ 'ਚ ਹਾਈਕੋਰਟ ਨੇ ਬਰਖਾਸਤ ਏ.ਆਈ.ਜੀ. ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। ਦੱਸ ਦੇਈਏ ਕਿ ਮਾਰਚ ਵਿੱਚ ਹਾਈ ਕੋਰਟ ਵੱਲੋਂ ਖੋਲ੍ਹੇ ਗਏ ਡਰੱਗ ਕੇਸ ਦੀ ਜਾਂਚ ਰਿਪੋਰਟ ਤੋਂ ਬਾਅਦ ਸਰਕਾਰ ਨੇ ਸਾਬਕਾ ਐਸਐਸਪੀ ਰਾਜਜੀਤ ਹੁੰਦਲ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਅਪਰੈਲ ਵਿੱਚ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਸੀ। ਬਰਖਾਸਤ ਕੀਤੇ ਜਾਣ ਤੋਂ ਬਾਅਦ ਤੋਂ ਉਹ ਫਰਾਰ ਹੈ।
ਇਹ ਵੀ ਪੜ੍ਹੋ: Amritsar News: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ 'ਚ ਪਰਫਿਊਮ ਦੀ ਵਰਤੋਂ 'ਤੇ ਲੱਗੀ ਪਾਬੰਦੀ!
ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਡਰੱਗ ਰੈਕੇਟ ਮਾਮਲੇ ਵਿੱਚ ਬਰਖ਼ਾਸਤ ਏਆਈਜੀ ਰਾਜਜੀਤ ਹੁੰਦਲ ਨੂੰ ਅੰਤ੍ਰਿਮ ਜ਼ਮਾਨਤ ਦੇ ਦਿੱਤੀ ਸੀ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਸੀ। ਸੁਪਰੀਮ ਕੋਰਟ ਨੇ ਰਾਜਜੀਤ ਸਿੰਘ ਨੂੰ ਅੰਤਰਿਮ ਜ਼ਮਾਨਤ ਦਿੰਦੇ ਹੋਏ ਉਸ ਨੂੰ ਰੋਜ਼ਾਨਾ ਜਾਂਚ ਅਧਿਕਾਰੀ ਅੱਗੇ ਪੇਸ਼ ਹੋ ਕੇ ਆਪਣਾ ਪੱਖ ਪੇਸ਼ ਕਰਨ ਅਤੇ ਜਾਂਚ ਵਿਚ ਸਹਿਯੋਗ ਕਰਨ ਦੇ ਹੁਕਮ ਦਿੱਤੇ ਹਨ।
ਇਸ ਤੋਂ ਪਹਿਲਾਂ ਜੁਲਾਈ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰਾਜਜੀਤ ਸਿੰਘ ਹੁੰਦਲ ਨੂੰ ਨਸ਼ਾ ਤਸਕਰੀ ਮਾਮਲੇ ਵਿੱਚ ਅੰਤਰਿਮ ਰਾਹਤ ਦਿੱਤੀ ਸੀ। ਇਸ ਦੇ ਨਾਲ ਹੀ ਉਸ ਨੂੰ ਭਗੌੜਾ ਘੋਸ਼ਿਤ ਕਰਨ ਦੀ ਪ੍ਰਕਿਰਿਆ ਨੂੰ ਇੱਕ ਹਫ਼ਤੇ ਲਈ ਰੋਕ ਦਿੱਤਾ ਗਿਆ। ਅਦਾਲਤ ਨੇ ਹੁੰਦਲ ਨੂੰ ਪਹਿਲਾਂ ਅਗਾਊਂ ਜ਼ਮਾਨਤ ਦਾਇਰ ਕਰਨ ਲਈ ਕਿਹਾ। ਅਦਾਲਤ ਹੋਰ ਮਾਮਲਿਆਂ ਦੀ ਸੁਣਵਾਈ ਬਾਅਦ ਵਿੱਚ ਕਰੇਗੀ।
ਹੁੰਦਲ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਸੀ ਕਿ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾਵੇ। ਹਾਈਕੋਰਟ ਨੇ ਪਟੀਸ਼ਨ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਅਗਾਊਂ ਜ਼ਮਾਨਤ ਦੀ ਮੰਗ ਕਰਨ ਵਾਲੀ ਪਟੀਸ਼ਨ ਸਿੱਧੇ ਤੌਰ 'ਤੇ ਦਾਇਰ ਕਿਉਂ ਨਹੀਂ ਕੀਤੀ ਗਈ। ਪਟੀਸ਼ਨ ਦਾਇਰ ਕਰਦੇ ਹੋਏ ਰਾਜਜੀਤ ਹੁੰਦਲ ਨੇ ਕਿਹਾ ਸੀ ਕਿ ਉਸ ਵਿਰੁੱਧ ਕੀਤੀਆਂ ਗਈਆਂ ਸਾਰੀਆਂ ਕਾਰਵਾਈਆਂ ਪੂਰੀ ਤਰ੍ਹਾਂ ਗਲਤ ਹਨ। ਨਿਯਮਾਂ ਦੀ ਉਲੰਘਣਾ ਕਰਦਿਆਂ ਬਰਖਾਸਤਗੀ ਦੇ ਹੁਕਮ ਵੀ ਜਾਰੀ ਕੀਤੇ ਗਏ।
(ਰੋਹਿਤ ਬਾਂਸਲ ਦੀ ਰਿਪੋਰਟ)