Punjab Weather Update: ਪੰਜਾਬ-ਹਰਿਆਣਾ 'ਚ 906 ਥਾਵਾਂ 'ਤੇ ਸਭ ਤੋਂ ਵੱਧ ਪਰਾਲੀ ਸਾੜੀ ਗਈ ਹੈ। ਇਸ ਦੇ ਨਾਲ ਹੀ ਹੁਣ ਚੰਡੀਗੜ੍ਹ ਸਮੇਤ ਸੂਬੇ 'ਚ ਧੂੰਏਂ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਧੁੱਪ ਕਾਰਨ ਤਾਪਮਾਨ ਆਮ ਵਾਂਗ ਹੋ ਗਿਆ
Trending Photos
Punjab Weather Update: ਅੱਜ ਵੀ ਚੰਡੀਗੜ੍ਹ ਅਤੇ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਪੂਰੇ ਚੰਡੀਗੜ੍ਹ ਸਮੇਤ ਸੂਬੇ ਦੇ 8 ਜ਼ਿਲਿਆਂ 'ਚ ਆਰੇਂਜ ਅਲਰਟ ਅਤੇ 7 ਜ਼ਿਲਿਆਂ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸੋਮਵਾਰ ਨੂੰ ਜ਼ਿਆਦਾਤਰ ਜ਼ਿਲਿਆਂ 'ਚ ਚੰਗੀ ਧੁੱਪ ਨਿਕਲੀ ਜਿਸ ਤੋਂ ਬਾਅਦ ਚੰਡੀਗੜ੍ਹ ਅਤੇ ਪੰਜਾਬ ਵਿੱਚ ਤਾਪਮਾਨ ਆਮ ਦੇ ਨੇੜੇ ਦਰਜ ਕੀਤਾ ਗਿਆ। ਦੂਜੇ ਪਾਸੇ ਚੰਡੀਗੜ੍ਹ ਵਿੱਚ ਪ੍ਰਦੂਸ਼ਣ ਦੇ ਪੱਧਰ ਵਿੱਚ ਥੋੜ੍ਹਾ ਸੁਧਾਰ ਹੋਇਆ ਹੈ ਪਰ ਪੰਜਾਬ ਵਿੱਚ ਸਥਿਤੀ ਗੰਭੀਰ ਬਣੀ ਹੋਈ ਹੈ।
ਬੀਤੇ ਕਈ ਦਿਨਾਂ ਵਿੱਚ ਧੁੰਦ ਅਤੇ ਧੂਏ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਕਈ ਜਗ੍ਹਾ ਤੇ ਭਿਆਨਕ ਸੜਕ ਹਾਦਸੇ ਵੀ ਹੋਏ ਸਨ। ਪੰਜਾਬ ਵਿੱਚ ਅੱਜ ਮੌਸਮ ਦਾ ਮਿਜ਼ਾਜ ਹੀ ਬਦਲ ਗਿਆ ਹੈ। ਪੰਜਾਬ ਦੇ ਕਈ ਸੂਬਿਆਂ 'ਚ ਠੰਡ ਕੋਹਰਾ ਹਰ ਪਾਸੇ ਦੇਖਣ ਨੂੰ ਮਿਲ ਰਿਹਾ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਭਾਰੀ ਠੰਡ ਦਾ ਅਲਰਟ ਜਾਰੀ ਕੀਤਾ। ਸਵੇਰ ਤੋਂ ਹੀ ਇਲਾਕੇ ਵਿੱਚ ਸੰਘਣੀ ਧੁੰਦ (Punjab Weather Update) ਛਾਈ ਰਹੀ, ਜਿਸ ਕਾਰਨ ਸੜਕਾਂ ’ਤੇ ਆਵਾਜਾਈ ਦੀ ਰਫ਼ਤਾਰ ਹੌਲੀ ਹੋ ਗਈ ਸੀ।
ਇਹ ਵੀ ਪੜ੍ਹੋ: Weather Update: ਪੰਜਾਬ 'ਚ ਧੁੰਦ ਦੀ ਚਿੱਟੀ ਚਾਦਰ ! ਸੜਕਾਂ ਉੱਤੇ ਘਟੀ ਵਿਜੀਬਿਲਟੀ; ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ
15 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ
ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ ਕੁੱਲ 15 ਜ਼ਿਲ੍ਹਿਆਂ ਵਿੱਚ ਧੁੰਦ ਦੇਖਣ ਨੂੰ ਮਿਲ ਸਕਦੀ ਹੈ। ਜਿਸ ਵਿੱਚ 8 ਜ਼ਿਲ੍ਹਿਆਂ ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ, ਮਲੇਰਕੋਟਲਾ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਸੀ। ਇਸ ਦੇ ਨਾਲ ਹੀ 7 ਜ਼ਿਲ੍ਹਿਆਂ ਆਸਾ ਨਗਰ, ਰੂਪਨਗਰ, ਨਵਾਂਸ਼ਹਿਰ, ਹੁਸ਼ਿਆਰਪੁਰ, ਤਰਨਤਾਰਨ, ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿੱਚ ਧੂੰਏਂ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਪਰਾਲੀ ਸਾੜਨ ਦੇ ਕੁੱਲ 906 ਮਾਮਲੇ ਸਾਹਮਣੇ
ਪੰਜਾਬ-ਹਰਿਆਣਾ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਸੁਪਰੀਮ ਕੋਰਟ ਅਤੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਦੀ ਸਖ਼ਤੀ ਦੇ ਬਾਵਜੂਦ ਸੋਮਵਾਰ ਨੂੰ ਇਸ ਸੀਜ਼ਨ ਵਿੱਚ ਪਰਾਲੀ ਸਾੜਨ ਦੀਆਂ ਸਭ ਤੋਂ ਵੱਧ ਘਟਨਾਵਾਂ ਸਾਹਮਣੇ ਆਈਆਂ ਹਨ। ਦੋਵਾਂ ਜ਼ਿਲ੍ਹਿਆਂ ਦੇ ਕੇਸਾਂ ਸਮੇਤ, ਪਰਾਲੀ ਸਾੜਨ ਦੇ ਕੁੱਲ 906 ਮਾਮਲੇ ਸਾਹਮਣੇ ਆਏ ਹਨ। ਹਰਿਆਣਾ ਵਿੱਚ 18 ਮਾਮਲੇ ਸਾਹਮਣੇ ਆਏ ਹਨ। ਜਿਸ ਵਿੱਚ ਫਤਿਹਾਬਾਦ ਵਿੱਚ 8 ਅਤੇ ਸਿਰਸਾ ਵਿੱਚ 7 ਮਾਮਲੇ ਸਾਹਮਣੇ ਆਏ ਹਨ।
ਇਹ ਵੀ ਪੜ੍ਹੋ: . Stubble Burning Case In Punjab: ਪੰਜਾਬ 'ਚ ਪਰਾਲੀ ਸਾੜਨ ਦੇ ਮਾਮਲਿਆਂ ਹੋ ਰਿਹਾ ਲਗਾਤਾਰ ਇਜਾਫਾ, ਜਾਣੋ ਤਾਜਾ ਆਂਕੜੇ