Punjab Holiday: ਪੰਜਾਬ ਵਿੱਚ 6 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਕਾਰਨ ਸੂਬੇ ਦੇ ਸਾਰੇ ਸਕੂਲ, ਕਾਲਜ, ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਤੇ ਹੋਰ ਅਦਾਰੇ ਬੰਦ ਰਹਿਣਗੇ।
Trending Photos
Punjab Holiday: ਪੰਜਾਬ ਵਿੱਚ 6 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਕਾਰਨ ਸੂਬੇ ਦੇ ਸਾਰੇ ਸਕੂਲ, ਕਾਲਜ, ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਤੇ ਹੋਰ ਅਦਾਰੇ ਬੰਦ ਰਹਿਣਗੇ। 6 ਦਸੰਬਰ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਹੈ। ਇਸ ਮੌਕੇ 'ਤੇ ਪੰਜਾਬ 'ਚ ਛੁੱਟੀ ਹੋਣ ਵਾਲੀ ਹੈ। ਪੰਜਾਬ ਤੋਂ ਪਹਿਲਾਂ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ 6 ਦਸੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਸੀ। ਪੰਜਾਬ ਸਰਕਾਰ ਨੇ ਇਸ ਨੂੰ ਮਹੱਤਵ ਦਿੰਦੇ ਹੋਏ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਦੀ ਯਾਦ ਵਿੱਚ ਇਸ ਵਿਸ਼ੇਸ਼ ਛੁੱਟੀ ਵਿੱਚ ਸੋਧ ਕੀਤੀ ਹੈ।
ਗੁਰੂ ਤੇਗ ਬਹਾਦਰ ਜੀ ਸਿੱਖ ਧਰਮ ਦੇ 9ਵੇਂ ਗੁਰੂ ਸਨ
ਗੁਰੂ ਤੇਗ ਬਹਾਦਰ ਜੀ ਸਿੱਖ ਧਰਮ ਦੇ 9ਵੇਂ ਗੁਰੂ ਸਨ। ਜਿਨ੍ਹਾਂ ਨੂੰ ਉਨ੍ਹਾਂ ਦੀ ਦਲੇਰੀ, ਕੁਰਬਾਨੀ ਤੇ ਧਰਮ ਦੀ ਰੱਖਿਆ ਲਈ ਯਾਦ ਕੀਤਾ ਜਾਂਦਾ ਹੈ। ਗੁਰੂ ਤੇਗ ਬਹਾਦਰ ਜੀ ਦਾ ਜਨਮ 1 ਅਪ੍ਰੈਲ 1621 ਨੂੰ ਅੰਮ੍ਰਿਤਸਰ, ਪੰਜਾਬ ਵਿੱਚ ਗੁਰੂ ਹਰਗੋਬਿੰਦ ਅਤੇ ਮਾਤਾ ਨਾਨਕੀ ਦੀ ਕੁੱਖੋਂ ਹੋਇਆ ਸੀ। ਉਨ੍ਹਾਂ ਦਾ ਅਸਲ ਨਾਂ 'ਤਿਆਗ ਮਲ' ਸੀ ਪਰ ਉਸ ਦੀਆਂ ਦਲੇਰੀ ਭਰੀਆਂ ਕਾਰਵਾਈਆਂ ਤੇ ਬੇਮਿਸਾਲ ਕੁਰਬਾਨੀ ਕਾਰਨ ਉਨ੍ਹਾਂ ਨੂੰ 'ਤੇਗ ਬਹਾਦਰ' ਦਾ ਖਿਤਾਬ ਦਿੱਤਾ ਗਿਆ। ਜਿਸ ਦਾ ਅਰਥ ਹੈ 'ਤੇਜ਼ ਤਲਵਾਰ ਦੇ ਧਨੀ।'
ਇਹ ਵੀ ਪੜ੍ਹੋ : Nawanshahr News: 18 ਸਾਲ ਦੀ ਬਲਾਚੌਰ ਦੀ ਲੜਕੀ ਦਾ ਰਾਹੋ 'ਚ ਕਤਲ, ਪਰਿਵਾਰ ਨੇ ਲਗਾਇਆ ਜਬਰ ਜਨਾਹ ਦਾ ਦੋਸ਼
ਧਰਮ ਤੇ ਮਨੁੱਖਤਾ ਦੀ ਰਾਖੀ ਲਈ ਯਤਨ ਕੀਤੇ
ਗੁਰੂ ਤੇਗ ਬਹਾਦਰ ਜੀ ਨੇ ਆਪਣਾ ਜੀਵਨ ਮਾਨਵਤਾ, ਧਾਰਮਿਕ ਆਜ਼ਾਦੀ ਅਤੇ ਅਨਿਆਂ ਵਿਰੁੱਧ ਸੰਘਰਸ਼ ਨੂੰ ਸਮਰਪਿਤ ਕੀਤਾ। ਜਦੋਂ ਮੁਗਲ ਸ਼ਾਸਕ ਔਰੰਗਜ਼ੇਬ ਨੇ ਹਿੰਦੂ ਧਰਮ ਦੇ ਖ਼ਾਤਮੇ ਤੇ ਜ਼ਬਰਦਸਤੀ ਧਰਮ ਪਰਿਵਰਤਨ ਦੀ ਮੁਹਿੰਮ ਸ਼ੁਰੂ ਕੀਤੀ, ਤਾਂ ਗੁਰੂ ਜੀ ਨੇ ਇਨ੍ਹਾਂ ਅੱਤਿਆਚਾਰਾਂ ਵਿਰੁੱਧ ਆਵਾਜ਼ ਉਠਾਈ। 1675 ਵਿੱਚ, ਕਸ਼ਮੀਰੀ ਪੰਡਤਾਂ ਨੇ ਗੁਰੂ ਜੀ ਨੂੰ ਮਦਦ ਲਈ ਬੇਨਤੀ ਕੀਤੀ। ਕਿਉਂਕਿ ਉਨ੍ਹਾਂ ਨੂੰ ਇਸਲਾਮ ਕਬੂਲ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਸੀ। ਗੁਰੂ ਜੀ ਨੇ ਉਨ੍ਹਾਂ ਦੀ ਰੱਖਿਆ ਦਾ ਜ਼ਿੰਮਾ ਲਿਆ ਤੇ ਮੁਗ਼ਲ ਬਾਦਸ਼ਾਹ ਔਰੰਗਜ਼ੇਬ ਦੇ ਸਾਹਮਣੇ ਖੜ੍ਹੇ ਹੋ ਗਏ ਸਨ।
ਇਹ ਵੀ ਪੜ੍ਹੋ : Shri Akal Takhat Sahib: ਤਿੰਨ ਸਾਬਕਾ ਜਥੇਦਾਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜਿਆ ਸਪੱਸ਼ਟੀਕਰਨ