Punjab Farmers Protest: ਅੱਜ SKM CM ਮਾਨ ਦੀ ਚੰਡੀਗੜ੍ਹ ਰਿਹਾਇਸ਼ ਦਾ ਕਰੇਗੀ ਘਿਰਾਓ, ਮਾਮਲਾ ਝੋਨੇ ਦੀ ਖਰੀਦ ਨਾਲ ਜੁੜਿਆ
Advertisement
Article Detail0/zeephh/zeephh2477513

Punjab Farmers Protest: ਅੱਜ SKM CM ਮਾਨ ਦੀ ਚੰਡੀਗੜ੍ਹ ਰਿਹਾਇਸ਼ ਦਾ ਕਰੇਗੀ ਘਿਰਾਓ, ਮਾਮਲਾ ਝੋਨੇ ਦੀ ਖਰੀਦ ਨਾਲ ਜੁੜਿਆ


Punjab Farmers Protest: ਪੰਜਾਬ 'ਚ ਵਿਧਾਇਕਾਂ ਦੇ ਘਰਾਂ ਦੇ ਬਾਹਰ ਅੱਜ ਲਗਾਇਆ ਜਾਵੇਗਾ ਪੱਕਾ ਮੋਰਚਾ।। ਕੱਲ੍ਹ 25 ਟੋਲ ਪਲਾਜ਼ੇ ਮੁਫ਼ਤ ਕੀਤੇ ਗਏ ਸਨ। ਮਾਮਲਾ ਝੋਨੇ ਦੀ ਖਰੀਦ ਨਾਲ ਜੁੜਿਆ ਹੈ।

Punjab Farmers Protest: ਅੱਜ SKM CM ਮਾਨ ਦੀ ਚੰਡੀਗੜ੍ਹ ਰਿਹਾਇਸ਼ ਦਾ ਕਰੇਗੀ ਘਿਰਾਓ, ਮਾਮਲਾ ਝੋਨੇ ਦੀ ਖਰੀਦ ਨਾਲ ਜੁੜਿਆ

Punjab Farmers Protest: ਅੱਜ (ਸ਼ੁੱਕਰਵਾਰ) ਪੰਜਾਬ ਵਿੱਚ ਕਿਸਾਨ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ-ਮੰਤਰੀਆਂ ਅਤੇ ਭਾਜਪਾ ਆਗੂਆਂ ਦੇ ਘਰਾਂ ਦੇ ਬਾਹਰ ਪੱਕਾ ਮੋਰਚਾ ਲਾਉਣਗੇ। ਕਿਸਾਨਾਂ ਦਾ ਦੋਸ਼ ਹੈ ਕਿ ਮੰਡੀਆਂ ਵਿੱਚ ਝੋਨੇ ਦੀ ਖਰੀਦ ਸਹੀ ਢੰਗ ਨਾਲ ਨਹੀਂ ਹੋ ਰਹੀ। ਇਸ ਕਾਰਨ ਕਿਸਾਨ ਚਿੰਤਤ ਹਨ। ਦੂਜੇ ਪਾਸੇ ਅੱਜ ਦੇ ਪ੍ਰਦਰਸ਼ਨ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਚੰਡੀਗੜ੍ਹ ਕਿਸਾਨ ਭਵਨ ਵਿਖੇ 11 ਵਜੇ ਬੈਠਕ ਕੀਤੀ ਜਾਵੇਗੀ। ਬੈਠਕ ਤੋਂ ਬਾਅਦ ਫੈਸਲਾ ਲਿਆ ਜਾਵੇਗਾ ਕੀ ਪ੍ਰਦਰਸ਼ਨ ਜਾਰੀ ਰੱਖਣਾ ਜਾਂ ਮੁਲਤਵੀ ਕਰਨਾ ਹੈ।

ਜਦੋਂ ਕਿ ਕੇਂਦਰ ਅਤੇ ਪੰਜਾਬ ਸਰਕਾਰਾਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀਆਂ ਹਨ। ਇਸ ਤੋਂ ਪਹਿਲਾਂ ਕੱਲ੍ਹ ਕਿਸਾਨਾਂ ਨੇ 14 ਜ਼ਿਲ੍ਹਿਆਂ ਵਿੱਚ 25 ਟੋਲ ਪਲਾਜ਼ੇ ਮੁਫ਼ਤ ਕੀਤੇ ਸਨ, ਜੋ ਅੱਜ ਵੀ ਮੁਫ਼ਤ ਰਹਿਣਗੇ। ਕਿਸਾਨ ਵੀ ਉਥੇ ਹੀ ਖੜ੍ਹੇ ਹਨ। ਇਹ ਪ੍ਰਦਰਸ਼ਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਚੱਲ ਰਿਹਾ ਹੈ।

ਇਹ ਵੀ ਪੜ੍ਹੋ: Punjab Farmers Toll Plaza: ਵੱਡੀ ਖ਼ਬਰ! ਪੰਜਾਬ ਦੇ ਕਿਸਾਨਾਂ ਵੱਲੋਂ ਅੱਜ ਟੋਲ ਪਲਾਜ਼ੇ ਫਰੀ! ਬੀਕੇਯੂ ਉਗਰਾਹਾਂ ਦਾ ਵੱਡਾ ਫੈਸਲਾ
 

 

CM ਦੀ ਕੋਠੀ ਦੇ ਘਿਰਾਓ ਤੋਂ ਪਹਿਲਾਂ SKM ਨੂੰ CM ਮਾਨ ਦਾ ਸੱਦਾ 
ਇਸ ਦੇ ਨਾਲ ਹੀ ਸੰਯੁਕਤ ਕਿਸਾਨ ਮੋਰਚਾ ਦੀ ਕੱਲ੍ਹ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨਾਲ ਕੱਲ੍ਹ ਸ਼ਾਮੀ 4 ਵਜੇ ਮੀਟਿੰਗ ਹੋਵੇਗੀ। ਚੰਡੀਗੜ੍ਹ ਦੇ ਪੰਜਾਬ ਭਵਨ ਵਿੱਚ ਮੀਟਿੰਗ ਰੱਖੀ ਗਈ ਹੈ।  ਕਿਸਾਨਾਂ ਨੂੰ ਮੀਟਿੰਗ ਲਈ  ਸੱਦਾ ਪੱਤਰ ਭੇਜਿਆ ਗਿਆ।

ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਜਥੇਬੰਦੀ ਦੀ 5 ਮੈਂਬਰੀ ਸੂਬਾ ਲੀਡਰਸ਼ਿਪ ਟੀਮ ਨੇ ਇਹ ਫੈਸਲਾ ਲਿਆ ਹੈ। ਫੈਸਲੇ ਅਨੁਸਾਰ ਦੋਵੇਂ ਤਰ੍ਹਾਂ ਦੇ ਮਾਰਚ ਦਿਨ-ਰਾਤ ਜਾਰੀ ਰਹਿਣਗੇ। ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਕਈ ਮੰਗਾਂ ਹਨ।

ਇਨ੍ਹਾਂ ਮੰਗਾਂ ਵਿੱਚੋਂ ਇੱਕ ਮੰਗ ਹੈ ਕਿ ਘੱਟੋ-ਘੱਟ ਸਮਰਥਨ ਮੁੱਲ 'ਤੇ ਝੋਨੇ ਦੀ ਨਿਰਵਿਘਨ ਖਰੀਦ ਸ਼ੁਰੂ ਕੀਤੀ ਜਾਵੇ। ਇਸ ਤੋਂ ਇਲਾਵਾ ਕਈ ਹੋਰ ਮੰਗਾਂ ਵੀ ਇਸ ਵਿੱਚ ਸ਼ਾਮਲ ਹਨ। ਜਿਸ 'ਤੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਸੂਬੇ ਦੀ 'ਆਪ' ਸਰਕਾਰ ਗੰਭੀਰਤਾ ਨਹੀਂ ਦਿਖਾ ਰਹੀ।

Trending news