Punjab Flood 2023 news: ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਹੱਈਆ ਕਰਵਾਉਣ ਲਈ ਕੰਟਰੋਲ ਰੂਮ ਸ਼ਥਾਪਿਤ ਕੀਤਾ ਗਿਆ ਹੈ।
Trending Photos
Punjab Flood 2023 news, Helpline Number Issued For Farmers: ਇਨ੍ਹੀਂ ਦਿਨੀਂ ਪੰਜਾਬ ਕੁਦਰਤ ਦੀ ਮਾਰ ਤੋਂ ਉਭਰਨ ਦੀ ਕੋਸ਼ਿਸ਼ ਕਰ ਰਿਹਾ ਹੈ ਅਤੇ ਅਜਿਹੇ 'ਚ ਪੰਜਾਬ ਸਰਕਾਰ ਵੱਲੋਂ ਹੜ੍ਹਾਂ ਕਰਕੇ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਕਿਸਾਨਾਂ ਲਈ ਵੱਡਾ ਫੈਸਲਾ ਲਿਆ ਗਿਆ ਹੈ।
ਹੜ੍ਹਾਂ ਦੀ ਸਥਿਤੀ ਨੂੰ ਦੇਖਦੇ ਹੋਏ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਹੱਈਆ ਕਰਵਾਉਣ ਲਈ ਕੰਟਰੋਲ ਰੂਮ ਸ਼ਥਾਪਿਤ ਕੀਤਾ ਗਿਆ ਹੈ। ਇਨ੍ਹਾਂ ਹੀ ਨਹੀਂ ਬਲਕਿ ਪੰਜਾਬ ਦੇ ਕਿਸੇ ਵੀ ਜ਼ਿਲ੍ਹੇ ਦੇ ਕਿਸਾਨਾਂ ਦੀ ਮਦਦ ਲਈ ਤੁਸੀਂ 7710665725 ਨੰਬਰ 'ਤੇ ਸਵੇਰੇ 8:00 ਵਜੇ ਤੋਂ ਰਾਤ 9:30 ਵਜੇ ਤੱਕ ਕਿਸਾਨ ਕੰਟਰੋਲ ਰੂਮ ਵਿੱਚ ਸੰਪਰਕ ਕਰ ਸਕਦੇ ਹੋ।
ਦੱਸਣਯੋਗ ਹੈ ਕਿ ਪੰਜਾਬ 'ਚ ਜਿੱਥੇ ਕਈ ਇਲਾਕੇ ਹੜ੍ਹ ਦੀ ਮਾਰ ਤੋਂ ਉਭਰ ਰਹੇ ਹਨ ਉੱਥੇ ਕਈ ਇਲਾਕੇ ਅਜਿਹੇ ਹਨ ਜਿੱਥੇ ਅਜੇ ਵੀ ਕਈ ਥਾਵਾਂ 'ਤੇ ਪਾਣੀ ਖੜਿਆ ਹੋਇਆ ਹੈ। ਇਸੇ ਕਰਕੇ ਕਈ ਕਿਸਾਨ ਵੀ ਹੁਣ ਤੱਕ ਇਸ ਦੀ ਮਾਰ ਝੱਲ ਰਹੇ ਹਨ।
ਇਹ ਵੀ ਪੜ੍ਹੋ: Sonia Gandhi News: ਨਵੇਂ ਗਠਜੋੜ ਦੀ ਚੇਅਰਪਰਸਨ ਲਈ ਸਾਹਮਂਣੇ ਆ ਰਿਹਾ ਸੋਨੀਆ ਗਾਂਧੀ ਦਾ ਨਾਮ
ਕਿਸਾਨਾਂ ਨੂੰ ਦੇਸ਼ ਦੀ ਰੀੜ ਦੀ ਹੱਡੀ ਮੰਨਿਆ ਜਾਂਦਾ ਹੈ ਅਤੇ ਇਸ ਕਰਕੇ ਉਨ੍ਹਾਂ ਦਾ ਨੁਕਸਾਨ ਸਿਰਫ ਉਨ੍ਹਾਂ ਦਾ ਨਹੀਂ ਸਗੋਂ ਸਾਰਿਆਂ ਦਾ ਹੁੰਦਾ ਹੈ। ਇਸ ਕਰਕੇ ਪੰਜਾਬ ਸਰਕਾਰ ਵੱਲੋਂ ਇਹ ਹੇਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ ਤਾਂ ਜੋ ਉਨ੍ਹਾਂ ਦੀਆਂ ਸਮਸਿਆਵਾਂ ਨੂੰ ਦੂਰ ਕੀਤਾ ਜਾ ਸਕੇ।
ਪੰਜਾਬ 'ਚ ਹੜ੍ਹ ਦੇ ਹਾਲਾਤਾਂ ਦੀ ਗੱਲ ਕਰੀਏ ਤਾਂ ਮਾਨਸਾ ਨੇੜੇ ਹਾਲਾਤ ਅਜੇ ਵੀ ਖ਼ਰਾਬ ਨੇ ਅਤੇ ਆਏ ਦਿਨ ਘੱਗਰ ਨਦੀ ਦੇ ਨੇੜੇ ਪਾੜ ਪੈਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਪੂਰੀ ਮਹਿਨਤ ਕੀਤੀ ਜਾ ਰਹੀ ਹੈ ਤਾਂ ਜੋ ਹੜ੍ਹ ਦੇ ਪ੍ਰਭਾਵ ਤੋਂ ਬੱਚਿਆ ਜਾ ਸਕੇ। ਇਸ ਕਰਕੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਖੁਦ ਵਿਧਾਇਕ ਵੀ ਗਰਾਉਂਡ ਜ਼ੀਰੋ ਤੋਂ ਕੰਮ ਕਰ ਰਹੇ ਹਨ।
ਇਹ ਵੀ ਪੜ੍ਹੋ: Sonia Gandhi News: ਨਵੇਂ ਗਠਜੋੜ ਦੀ ਚੇਅਰਪਰਸਨ ਲਈ ਸਾਹਮਂਣੇ ਆ ਰਿਹਾ ਸੋਨੀਆ ਗਾਂਧੀ ਦਾ ਨਾਮ
(For more news apart from Punjab Flood 2023 news, Helpline Number Issued For Farmers, stay tuned to Zee PHH)