Punjab Flood News: ਮੁੜ ਤਬਾਹੀ ਦਾ ਮੰਜ਼ਰ! ਪੰਜਾਬ 'ਚ ਫਿਰੋਜ਼ਪੁਰ-ਫਾਜ਼ਿਲਕਾ ਦੇ 74 ਪਿੰਡ ਹੜ੍ਹ ਨਾਲ ਹੋਏ ਪ੍ਰਭਾਵਿਤ
Advertisement
Article Detail0/zeephh/zeephh1832484

Punjab Flood News: ਮੁੜ ਤਬਾਹੀ ਦਾ ਮੰਜ਼ਰ! ਪੰਜਾਬ 'ਚ ਫਿਰੋਜ਼ਪੁਰ-ਫਾਜ਼ਿਲਕਾ ਦੇ 74 ਪਿੰਡ ਹੜ੍ਹ ਨਾਲ ਹੋਏ ਪ੍ਰਭਾਵਿਤ

Punjab Flood News Updates: ਸ਼ਨੀਵਾਰ ਨੂੰ ਹੁਸੈਨੀਵਾਲਾ ਤੋਂ 2 ਲੱਖ 82 ਹਜ਼ਾਰ 875 ਕਿਊਸਿਕ ਪਾਣੀ ਛੱਡੇ ਜਾਣ ਕਾਰਨ ਅਗਲੇ 48 ਘੰਟਿਆਂ ਦੌਰਾਨ ਇਨ੍ਹਾਂ ਸਰਹੱਦੀ ਪਿੰਡਾਂ 'ਚ ਭਾਰੀ ਤਬਾਹੀ ਹੋਣ ਦੀ ਸੰਭਾਵਨਾ ਹੈ। 

 

Punjab Flood News: ਮੁੜ ਤਬਾਹੀ ਦਾ ਮੰਜ਼ਰ! ਪੰਜਾਬ 'ਚ ਫਿਰੋਜ਼ਪੁਰ-ਫਾਜ਼ਿਲਕਾ ਦੇ 74 ਪਿੰਡ ਹੜ੍ਹ ਨਾਲ ਹੋਏ ਪ੍ਰਭਾਵਿਤ

Punjab Flood News Updates : ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਕਾਰਨ ਪੰਜਾਬ ਦੇ 9 ਜ਼ਿਲ੍ਹੇ ਹੜ੍ਹ ਦੀ ਲਪੇਟ ਵਿੱਚ ਹਨ। ਆਏ ਦਿਨ ਡੈਮਾਂ ਤੋਂ ਛੱਡਿਆ ਗਿਆ ਪਾਣੀ ਸੂਬੇ ਵਿੱਚ ਲਗਾਤਾਰ ਤਬਾਹੀ ਮਚਾ ਰਿਹਾ ਹੈ। ਇਸ ਦੇ ਨਾਲ ਹੀ ਫਿਰੋਜ਼ਪੁਰ, ਹੁਸ਼ਿਆਰਪੁਰ, ਗੁਰਦਾਸਪੁਰ, ਜਲੰਧਰ, ਮੋਗਾ, ਰੂਪਨਗਰ, ਤਰਨਤਾਰਨ, ਨਵਾਂਸ਼ਹਿਰ ਅਤੇ ਕਪੂਰਥਲਾ ਜ਼ਿਲ੍ਹੇ ਹੜ੍ਹਾਂ ਨਾਲ ਪ੍ਰਭਾਵਿਤ ਹਨ। ਦਰਜਨਾਂ ਪਿੰਡਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ। ਫਿਰੋਜ਼ਪੁਰ ਦੇ ਮੱਲਾਂਵਾਲਾ ਦੇ ਪਿੰਡ ਫਤਿਹਵਾਲਾ 'ਚ ਤੇਜ਼ ਕਰੰਟ ਦੀ ਲਪੇਟ 'ਚ ਆ ਕੇ ਤਿੰਨ ਨੌਜਵਾਨ ਰੁੜ੍ਹ ਗਏ। ਇਨ੍ਹਾਂ ਵਿੱਚੋਂ ਦੋ ਨੂੰ ਬਚਾ ਲਿਆ ਗਿਆ।

ਦਰਅਸਲ ਪੰਜਾਬ ਦੇ ਡੈਮਾਂ ਤੋਂ ਛੱਡਿਆ ਗਿਆ ਪਾਣੀ ਸੂਬੇ ਦੇ ਦੋ ਜ਼ਿਲ੍ਹਿਆਂ ਫਿਰੋਜ਼ਪੁਰ-ਫਾਜ਼ਿਲਕਾ ਵਿੱਚ ਤਬਾਹੀ ਮਚਾ ਰਿਹਾ ਹੈ। ਦੋਵਾਂ ਜ਼ਿਲ੍ਹਿਆਂ ਦੇ ਕਰੀਬ 74 ਪਿੰਡ ਅਤੇ ਬੀਐਸਐਫ ਦੀਆਂ ਕਈ ਚੌਕੀਆਂ ਹੜ੍ਹ ਦੀ ਲਪੇਟ ਵਿੱਚ ਹਨ। ਸ਼ਨੀਵਾਰ ਨੂੰ ਹੁਸੈਨੀਵਾਲਾ ਤੋਂ 2 ਲੱਖ 82 ਹਜ਼ਾਰ 875 ਕਿਊਸਿਕ ਪਾਣੀ ਛੱਡੇ ਜਾਣ ਕਾਰਨ ਅਗਲੇ 48 ਘੰਟਿਆਂ ਦੌਰਾਨ ਇਨ੍ਹਾਂ ਸਰਹੱਦੀ ਪਿੰਡਾਂ 'ਚ ਭਾਰੀ ਤਬਾਹੀ ਹੋਣ ਦੀ ਸੰਭਾਵਨਾ ਹੈ। ਤਿੰਨੋਂ ਡੈਮਾਂ ਭਾਖੜਾ ਤੋਂ 57509 ਕਿਊਸਿਕ, ਆਰਐਸਡੀ ਤੋਂ 20145 ਕਿਊਸਿਕ ਅਤੇ ਪੌਂਗ ਤੋਂ 78354 ਕਿਊਸਿਕ ਪਾਣੀ ਛੱਡਿਆ ਗਿਆ ਹੈ।

ਇਹ ਵੀ ਪੜ੍ਹੋ: Punjab Flood News: ਫਿਰੋਜ਼ਪੁਰ 'ਚ ਹਰੀਕੇ ਬੈਰਾਜ ਤੋਂ ਛੱਡਿਆ ਗਿਆ 2,75,980 ਕਿਊਸਿਕ ਪਾਣੀ, ਪਾਣੀ ਦੀ ਚਪੇਟ 'ਚ 30 ਤੋਂ 35 ਪਿੰਡ

ਦੂਜੇ ਪਾਸੇ ਫ਼ਾਜ਼ਿਲਕਾ ਦੇ 24 ਪਿੰਡਾਂ ਵਿੱਚ ਹਾਲਾਤ ਖ਼ਰਾਬ ਹਨ। ਕਈ ਪਿੰਡਾਂ ਤੋਂ ਲੋਕ ਹਿਜਰਤ ਕਰਨ ਲੱਗ ਪਏ ਹਨ। NDRF ਦੀਆਂ 4 ਟੀਮਾਂ ਨੂੰ ਬੁਲਾਇਆ ਗਿਆ ਹੈ। ਫ਼ਿਰੋਜ਼ਪੁਰ ਵਿੱਚ 50 ਤੋਂ ਵੱਧ ਸਰਹੱਦੀ ਪਿੰਡ ਹੜ੍ਹ ਦੇ ਪਾਣੀ ਦੀ ਲਪੇਟ ਵਿੱਚ ਆ ਗਏ। ਹੁਸੈਨੀਵਾਲਾ ਸ਼ਹੀਦੀ ਸਮਾਰਕ ਪਾਣੀ ਵਿੱਚ ਡੁੱਬ ਗਿਆ। ਫਿਰੋਜ਼ਪੁਰ ਵਿੱਚ ਹੜ੍ਹ ਪ੍ਰਭਾਵਿਤ 7 ਅਤੇ ਸਕੂਲਾਂ ਵਿੱਚ 27 ਤੱਕ ਛੁੱਟੀ ਦਾ ਐਲਾਨ ਪੰਜਾਬ ਸਰਕਾਰ ਹਾਈ ਅਲਰਟ 'ਤੇ ਹੈ। ਸਰਕਾਰ ਨੇ ਸਾਰੇ ਜ਼ਿਲ੍ਹਿਆਂ ਦੇ ਡੀਸੀਜ਼ ਨੂੰ ਨੀਵੇਂ ਇਲਾਕਿਆਂ 'ਤੇ ਨਜ਼ਰ ਰੱਖਣ ਦੇ ਹੁਕਮ ਦਿੱਤੇ ਹਨ।

ਇਸ ਦੌਰਾਨ ਨਿਕਾਸੀ ਲਈ NDRF, BSF ਅਤੇ ਫੌਜ ਦੀ ਟੀਮਾਂ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ। ਇਸ ਦੌਰਾਨ ਕਈ ਪਿੰਡਾਂ 'ਚ ਲੋਕਾਂ ਵੱਲੋਂ ਘਰਾਂ ਦੀ ਛੱਤ 'ਤੇ ਆਪਣਾ ਸਮਾਨ ਰੱਖਿਆ ਗਿਆ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਬਾਹਰ ਕੱਢਣ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ:  Chandrayaan-3 Update: ਚੰਦਰਯਾਨ-3 ਨਿਸ਼ਚਿਤ ਰਫ਼ਤਾਰ ਨਾਲ ਵੱਧ ਰਿਹਾ ਅੱਗੇ,'ਲੈਂਡਰ ਵਿਕਰਮ' ਚੰਦਰਮਾ ਦੇ ਸਭ ਤੋਂ ਨਜ਼ਦੀਕ ਪਹੁੰਚਿਆ! 
 

Trending news