Charanjit Singh Channi news: ਪਿੰਡ ਮੂਸਾ ਪੁਹੰਚ ਕੇ ਚਰਨਜੀਤ ਚੰਨੀ ਨੇ ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਮੁਲਾਕਾਤ ਕੀਤੀ ਅਤੇ ਰਾਤ ਵੀ ਉੱਥੇ ਹੀ ਕੱਟੀ। ਚਰਨਜੀਤ ਸਿੰਘ ਚੰਨੀ ਹਾਲ ਹੀ ਵਿੱਚ ਅਮਰੀਕਾ ਅਤੇ ਕੈਨੇਡਾ ਦੇ ਦੌਰੇ ਤੋਂ ਮੁੜ ਪੰਜਾਬ ਵਾਪਸ ਆ ਗਏ ਹਨ।
Trending Photos
Charanjit Channi met Moosewala parents news: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਬੀਤੇ ਦਿਨੀ ਸਿੱਧੂ ਮੂਸੇਵਾਲਾ ਦੇ ਪਿਤਾ ਅਤੇ ਮਾਤਾ ਨਾਲ (Moosewala's parents) ਮੁਲਾਕਾਤ ਕੀਤੀ ਹੈ। ਇਸ ਬਾਰੇ ਜਾਣਕਾਰੀ Charanjit Singh Channi ਨੇ ਟਵੀਟ ਰਾਹੀਂ ਸਾਂਝੀ ਕੀਤੀ। ਟਵੀਟ ਵਿਚ ਚੰਨੀ ਨੇ ਬਲਕੌਰ ਸਿੰਘ ਨਾਲ ਤਸਵੀਰ ਵੀ ਸਾਂਝੀ ਕੀਤੀ। ਤਸਵੀਰ ਵਿੱਚ ਚੰਨੀ ਸਿੱਧੂ ਮੂਸੇਵਾਲਾ ਦੇ ਪਿਤਾ ਨਾਲ ਬੈਠੇ ਹੋਏ ਨਜ਼ਰ ਆ ਰਹੇ ਹਨ। ਇਸ ਦੌਰਾਨ ਸਾਬਕਾ ਮੁੱਖ ਮੰਤਰੀ ਚੰਨੀ ਨੇ ਇਕ ਰਾਤ ਪਿੰਡ ਮੂਸੇ ਵਿਚ ਕੱਟੀ। ਦੂਜੇ ਪਾਸੇ ਇਸ ਦੌਰਾਨ ਮਾਨਸਾ ਪੁਲਿਸ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੂਸਾ ਪਹੁੰਚਣ ਤੋਂ ਪਹਿਲਾਂ ਹੀ ਸੰਮਨ ਫੜਾ ਦਿੱਤੇ ਅਤੇ ਇਹ ਸੰਮਨ 2022 ਦੀਆਂ ਵਿਧਾਨਸਭਾ ਚੋਣਾਂ ਦੌਰਾਨ ਆਈਪੀਸੀ ਦੀ ਧਾਰਾ 188 ਤਹਿਤ ਦਰਜ ਕੀਤੇ ਗਏ ਕੇਸ ਵਿੱਚ ਸੌਂਪਿਆ ਗਿਆ ਹੈ।
ਇਸ ਦੇ ਨਾਲ ਹੀ ਚਰਨਜੀਤ ਸਿੰਘ ਚੰਨੀ ਨੂੰ ਪਹਿਲੇ ਦਿਨ ਪੇਸ਼ ਹੋਣ ਲਈ ਕਿਹਾ ਗਿਆ ਹੈ। ਉਸ ਨੂੰ ਦੱਸਿਆ ਗਿਆ ਸੀ ਕਿ ਮੂਸੇ ਪੁੱਜਣ ’ਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ, ਜਿਸ ਕਾਰਨ ਚਰਨਜੀਤ ਸਿੰਘ ਰਾਤ 11 ਵਜੇ ਪਿੰਡ ਚੰਨੀ ਪਹੁੰਚੇ ਸਨ।
ਸਿੱਧੂ ਮੂਸੇਵਾਲਾ ਦੇ ਪਿਤਾ ਅਤੇ ਮਾਤਾ ਨਾਲ ਪਿੰਡ ਮੂਸੇ ਵਿਖੇ ਰਾਤ ਕੱਟੀ
...
Spent the night at Village Moosa with Sidhu Moosewala's parents pic.twitter.com/kTqMUoLRDs— Charanjit S Channi (@CHARANJITCHANNI) December 21, 2022
ਦੱਸ ਦਈਏ ਕਿ 2022 ਦੀਆਂ ਵਿਧਾਨਸਭਾ ਚੋਣਾਂ ਵਿੱਚ ਚਮਕੌਰ ਸਾਹਿਬ ਅਤੇ ਭਦੌੜ ਦੀਆਂ ਦੋ ਸੀਟਾਂ ਤੋਂ ਮੈਦਾਨ ਵਿੱਚ ਉਤਰੇ ਸਨ ਪਰ ਉਹ ਦੋਵੇਂ ਸੀਟਾਂ ਤੋਂ ਹਾਰ ਗਏ ਸਨ। ਦਰਅਸਲ Charanjit Singh Channi 15 ਦਸੰਬਰ ਨੂੰ ਭਾਰਤ ਆਏ ਹਨ ਅਤੇ ਦੱਸਿਆ ਜਾ ਰਿਹਾ ਹੈ ਕਿ ਉਹ ਅਮਰੀਕਾ ਤੋਂ ਫਰਾਂਸ ਦੇ ਰਸਤੇ ਭਾਰਤ ਆਏ ਹਨ। ਇਸ ਦੌਰਾਨ ਉਹ ਆਪਣੇ ਆਪ ਨੂੰ ਜਨਤਕ ਮੇਲ-ਜੋਲ ਤੋਂ ਦੂਰ ਰੱਖ ਰਹੇ ਹਨ ਅਤੇ ਨਾਲ ਹੀ ਇਹ ਵੀ ਸਾਹਮਣੇ ਆਇਆ ਹੈ ਕਿ ਉਹ ਖਰੜ ਸਥਿਤ ਰਿਹਾਇਸ਼ ‘ਤੇ ਨਹੀਂ ਠਹਿਰੇ ਸਨ।
ਇਹ ਵੀ ਪੜ੍ਹੋ: ਜ਼ੀਰਾ 'ਚ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਨੂੰ ਮੰਤਰੀ ਕੈਬਨਿਟ ਅਮਨ ਅਰੋੜਾ ਦੀ 2 ਟੁੱਕ
ਗੌਰਤਲਬ ਹੈ ਕਿ ਵਿਜੀਲੈਂਸ ਬਿਊਰੋ ਵੱਲੋਂ ਚੰਨੀ ਦੇ ਭਾਰਤ ਪਰਤਣ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ ਅਤੇ ਹੁਣ ਉਨ੍ਹਾਂ ਤੋਂ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ਵਿੱਚ ਪੁੱਛਗਿੱਛ ਕੀਤੀ ਜਾ ਸਕਦੀ ਹੈ। ਇਸ ਦੌਰਾਨ ਵਿਜੀਲੈਂਸ ਬਿਊਰੋ ਵੱਲੋਂ ਖੇਡ ਕਿੱਟਾਂ ਦੇ ਇੱਕ ਹੋਰ ਮਾਮਲੇ ਵਿੱਚ ਵੀ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹਾਲ ਹੀ ਵਿੱਚ ਅਮਰੀਕਾ ਅਤੇ ਕੈਨੇਡਾ ਦੇ ਦੌਰੇ ਤੋਂ ਮੁੜ ਪੰਜਾਬ ਆ ਗਏ ਹਨ।