Power Plant News: ਪੰਜਾਬ ਸਰਕਾਰ ਨੇ ਪ੍ਰਾਈਵੇਟ ਥਰਮਲ ਪਲਾਂਟ ਖ਼ਰੀਦ ਕੇ ਇਤਿਹਾਸ ਸਿਰਜਿਆ: CM ਭਗਵੰਤ ਮਾਨ
Advertisement
Article Detail0/zeephh/zeephh2039204

Power Plant News: ਪੰਜਾਬ ਸਰਕਾਰ ਨੇ ਪ੍ਰਾਈਵੇਟ ਥਰਮਲ ਪਲਾਂਟ ਖ਼ਰੀਦ ਕੇ ਇਤਿਹਾਸ ਸਿਰਜਿਆ: CM ਭਗਵੰਤ ਮਾਨ

Power Plant News: ਸੀਐੱਮ ਨੇ ਆਖਿਆ ਕਿ ਪੰਜਾਬ ਸਰਕਾਰ ਨੇ 1080 ਕਰੋੜ ਰੁਪਏ ਦੀ ਲਾਗਤ ਨਾਲ ਗੋਇੰਦਵਾਲ ਪਾਵਰ ਪਲਾਂਟ ਖ਼ਰੀਦ ਕੇ ਇਤਿਹਾਸ ਸਿਰਜਿਆ ਹੈ।

 

Power Plant News: ਪੰਜਾਬ ਸਰਕਾਰ ਨੇ ਪ੍ਰਾਈਵੇਟ ਥਰਮਲ ਪਲਾਂਟ ਖ਼ਰੀਦ ਕੇ ਇਤਿਹਾਸ ਸਿਰਜਿਆ: CM ਭਗਵੰਤ ਮਾਨ

Power Plant News:(Rohit Bansal): ਸੂਬਾ ਵਾਸੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੰਦਿਆਂ CM ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਗੋਇੰਦਵਾਲ ਸਾਹਿਬ ਦਾ ਪ੍ਰਾਈਵੇਟ ਥਰਮਲ ਪਲਾਂਟ ਖਰੀਦ ਕੇ ਪੰਜਾਬੀਆਂ ਦੀ ਝੋਲੀ ਪਾ ਦਿੱਤਾ ਹੈ। ਇਸ ਮੌਕੇ ਸੀਐੱਮ ਨੇ ਆਖਿਆ ਕਿ ਪੰਜਾਬ ਸਰਕਾਰ ਨੇ 1080 ਕਰੋੜ ਰੁਪਏ ਦੀ ਲਾਗਤ ਨਾਲ ਗੋਇੰਦਵਾਲ ਪਾਵਰ ਪਲਾਂਟ ਖ਼ਰੀਦ ਕੇ ਇਤਿਹਾਸ ਸਿਰਜਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਜਦੋਂ ਸਰਕਾਰ ਨੇ ਕੋਈ ਪ੍ਰਾਈਵੇਟ ਪਾਵਰ ਪਲਾਂਟ ਖ਼ਰੀਦ ਕੇ ਪੁੱਠਾ ਗੇੜ ਸ਼ੁਰੂ ਕੀਤਾ ਹੈ, ਜਦੋਂ ਕਿ ਪਿਛਲੇ ਸਮੇਂ ਵਿੱਚ ਸੂਬਾ ਸਰਕਾਰਾਂ ਆਪਣੇ ਚਹੇਤਿਆਂ ਨੂੰ ਨਿਗੂਣੀਆਂ ਕੀਮਤਾਂ ਉਤੇ ਸਰਕਾਰੀ ਅਦਾਰੇ ਵੇਚਣ ਦੀਆਂ ਆਦੀ ਸਨ। ਉਨ੍ਹਾਂ ਕਿਹਾ ਕਿ ਕਿਸੇ ਸੂਬਾ ਸਰਕਾਰ ਵੱਲੋਂ ਪਾਵਰ ਪਲਾਂਟ ਦਾ ਇਹ ਸਭ ਤੋਂ ਘੱਟ ਕੀਮਤ ਉਤੇ ਕੀਤਾ ਸਮਝੌਤਾ ਹੈ ਕਿਉਂਕਿ 600 ਮੈਗਾਵਾਟ ਦੀ ਸਮਰੱਥਾ ਵਾਲੇ ਕੋਰਬਾ ਵੈਸਟ, ਝਾਬੂਆ ਪਾਵਰ ਅਤੇ ਲੈਂਕੋ ਅਮਰਕੰਟਕ ਵਰਗੇ ਪਾਵਰ ਪਲਾਂਟ ਕ੍ਰਮਵਾਰ 1804 ਕਰੋੜ ਰੁਪਏ, 1910 ਕਰੋੜ ਅਤੇ 1818 ਕਰੋੜ ਰੁਪਏ ਵਿੱਚ ਖ਼ਰੀਦੇ ਗਏ। ਉਨ੍ਹਾਂ ਕਿਹਾ ਕਿ ਇਹ 540 ਮੈਗਾਵਾਟ ਦੀ ਸਮਰੱਥਾ ਵਾਲਾ ਪਾਵਰ ਪਲਾਂਟ ਦੋ ਕਰੋੜ ਰੁਪਏ ਪ੍ਰਤੀ ਮੈਗਾਵਾਟ ਦੇ ਹਿਸਾਬ ਨਾਲ ਖ਼ਰੀਦਿਆ ਗਿਆ ਹੈ। 

ਉਨ੍ਹਾਂ ਨੇ ਕਿਹਾ ਕਿ ਇਹ ਕਿਸੇ ਪਾਵਰ ਪਲਾਂਟ ਲਈ ਹੁਣ ਤੱਕ ਦੀ ਸਭ ਤੋਂ ਘੱਟ ਕੀਮਤ ਹੈ, ਜਦੋਂ ਕਿ ਹੁਣ ਤੱਕ ਹੋਈਆਂ ਖ਼ਰੀਦਾਂ ਮੁਤਾਬਕ ਕੀਮਤ ਤਿੰਨ ਕਰੋੜ ਰੁਪਏ ਪ੍ਰਤੀ ਮੈਗਾਵਾਟ ਪਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਲਾਂਟ ਦਾ ਨਾਮ ਤੀਜੇ ਗੁਰੂ ਸਾਹਿਬ ਦੇ ਨਾਮ ਉਤੇ ਸ੍ਰੀ ਗੁਰੂ ਅਮਰਦਾਸ ਥਰਮਲ ਪਾਵਰ ਪਲਾਂਟ ਹੋਵੇਗਾ।

ਇਹ ਵੀ ਪੜ੍ਹੋ: Punjab News:ਆਈ.ਏ.ਐਸ. ਅਧਿਕਾਰੀ ਵਿਜੋਏ ਕੁਮਾਰ ਸਿੰਘ ਨੇ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਮਾਨ ਨੇ ਕਿਹਾ ਕਿ ਅੱਜ ਉਹ ਹੋਇਆ ਜੋ ਕਿਸੇ ਨੇ ਸੋਚਿਆ ਨਹੀਂ ਸੀ। ਪੰਜਾਬ ਦੀ ਜਨਤਾ ਨੇ 92 ਉਮੀਦਵਾਰਾਂ ਨੂੰ ਜਿੱਤਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ, ਪੰਜਾਬ ਸਰਕਾਰ ਰੋਜ਼ਾਨਾ ਲੋਕ ਪੱਖੀ ਫੈਸਲੇ ਲੈ ਰਹੀ ਹੈ। ਮਾਨ ਨੇ ਕਿਹਾ ਕਿ ਆਮ ਤੌਰ ਉੱਤੇ ਸਰਕਾਰਾਂ ਸਰਕਾਰੀ ਅਦਾਰਿਆਂ ਨੂੰ ਪ੍ਰਾਈਵੇਟ ਹੱਥਾਂ ਵਿਚ ਵੇਚ ਦਿੰਦੀਆਂ ਹਨ ਪਰ ਪੰਜਾਬ ਵਿਚ ਬਿਲਕੁਲ ਉਲਟਾ ਹੋਇਆ ਹੈ। ਪੰਜਾਬ ਸਰਕਾਰ ਨੇ ਪ੍ਰਾਈਵੇਟ ਅਦਾਰਾ ਖਰੀਦਿਆ ਹੈ। JVK ਦਾ ਗੋਇੰਦਵਾਲ ਸਾਹਿਬ ਥਰਮਲ ਪਲਾਂਟ ਪੰਜਾਬ ਸਰਕਾਰ ਨੇ ਖਰੀਦ ਲਿਆ ਹੈ। ਇਹ PSPCL ਦੀ ਵੱਡੀ ਪ੍ਰਾਪਤੀ ਹੈ।

ਇਹ ਵੀ ਪੜ੍ਹੋ: Ludhiana News: STF ਲੁਧਿਆਣਾ ਰੇਂਜ ਨੇ ਕਰੋੜਾਂ ਦੀ ਹੈਰੋਇਨ ਸਣੇ ਇੱਕ ਵਿਅਕਤੀ ਕੀਤਾ ਕਾਬੂ

Trending news