ਪੰਜਾਬ ਸਰਕਾਰ ਨੇ ਮੁਕਤਸਰ ਦੇ ਡੀਸੀ ਨੂੰ ਕੀਤਾ ਸਸਪੈਂਡ
Advertisement
Article Detail0/zeephh/zeephh2649729

ਪੰਜਾਬ ਸਰਕਾਰ ਨੇ ਮੁਕਤਸਰ ਦੇ ਡੀਸੀ ਨੂੰ ਕੀਤਾ ਸਸਪੈਂਡ

Muktsar DC Suspends: ਜਾਣਕਾਰੀ ਅਨੁਸਾਰ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਇਹ ਵੀ ਪਤਾ ਲੱਗਾ ਹੈ ਕਿ ਵਿਜੀਲੈਂਸ ਦੇ ਅਧਿਕਾਰੀਆਂ ਨੂੰ ਉਸ ਦੇ ਖਿਲਾਫ ਕਾਰਵਾਈ ਕਰਨ ਦੇ ਆਦੇਸ਼ ਵੀ ਦੇ ਦਿੱਤੇ ਗਏ ਹਨ।

ਪੰਜਾਬ ਸਰਕਾਰ ਨੇ ਮੁਕਤਸਰ ਦੇ ਡੀਸੀ ਨੂੰ ਕੀਤਾ ਸਸਪੈਂਡ

Muktsar DC Suspends: ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਸ੍ਰੀ ਮੁਕਤਸਰ ਸਾਹਿਬ ਦੇ ਡੀਸੀ ਆਈਏਐਸ ਰਾਜੇਸ਼ ਤ੍ਰਿਪਾਠੀ ਨੂੰ ਸਸਪੈਂਡ ਕਰ ਦਿੱਤਾ ਹੈ। ਮੁਢਲੀ ਸੂਚਨਾ ਮੁਤਾਬਕ ਉਕਤ ਡਿਪਟੀ ਕਮਿਸ਼ਨਰ ਦੇ ਵਿਰੁੱਧ ਭ੍ਰਿਸ਼ਟਾਚਾਰ ਦੀਆਂ ਕਈ ਸ਼ਿਕਾਇਤਾਂ ਆਈਆਂ ਸਨ ਜਿਸ ਦੇ ਚਲਦੇ ਇਹ ਕਾਰਵਾਈ ਕੀਤੀ ਗਈ ਹੈ। ਪੰਜਾਬ ਸਰਕਾਰ ਦੇ ਉੱਚ ਸੂਤਰਾਂ ਮੁਤਾਬਕ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਦੀ ਨੀਤੀ ਤਹਿਤ ਇਹ ਕਾਰਵਾਈ ਮੁੱਖ ਮੰਤਰੀ ਦੇ ਹੁਕਮਾਂ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। 

ਜ਼ਿਕਰਯੋਗ ਹੈ ਕਿ 2016 ਬੈਚ ਦੇ ਆਈਏਐਸ ਅਫਸਰ ਰਾਜ਼ੇਸ਼ ਤ੍ਰਿਪਾਠੀ ਪਿਛਲੇ ਸਾਲ ਹੀ ਸ਼੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਵਜੋਂ ਤੈਨਾਤ ਕੀਤੇ ਗਏ ਸਨ। ਜਦੋਂ ਕਿ ਇਸ ਤੋਂ ਪਹਿਲਾਂ ਉਹ ਮਾਲ ਵਿਭਾਗ ਦੇ ਵਿੱਚ ਐਡੀਸ਼ਨਲ ਸਕੱਤਰ ਦੇ ਤੌਰ ਤੇ ਤੈਨਾਤ ਸਨ। ਸੂਤਰ ਇਹ ਵੀ ਖੁਲਾਸਾ ਕਰ ਰਹੇ ਹਨ ਕਿ ਪੰਜਾਬ ਸਰਕਾਰ ਨੇ ਉਕਤ ਡਿਪਟੀ ਕਮਿਸ਼ਨਰ ਵਿਰੁੱਧ ਕਾਰਵਾਈ ਲਈ ਵਿਜੀਲੈਂਸ ਬਿਊਰੋ ਨੂੰ ਵੀ ਹਰੀ ਝੰਡੀ ਦੇ ਦਿੱਤੀ ਹੈ, ਜਿਸ ਦੇ ਚਲਦੇ ਇਸ ਅਧਿਕਾਰੀ ਦੀਆਂ ਆਉਣ ਵਾਲੇ ਦਿਨਾਂ ਵਿੱਚ ਮੁਸ਼ਕਿਲਾਂ ਵਧ ਸਕਦੀਆਂ ਹਨ।

Trending news