Anandpur Sahib News: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ।
Trending Photos
Anandpur Sahib News(ਬਿਮਲ ਕੁਮਾਰ): ਸਾਹਿਬੇ ਕਮਾਲ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਆਪਣੇ ਪਰਿਵਾਰ ਸਮੇਤ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਇਸ ਮੌਕੇ ਉਹਨਾਂ ਵੱਲੋਂ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਕੀਰਤਨ ਸਰਵਣ ਕੀਤਾ ਗਿਆ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਪਾਲ ਨੇ ਸਮੁੱਚੇ ਦੇਸ਼ ਵਾਸੀਆਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਮੁਬਾਰਕਾਂ ਦਿੱਤੀਆਂ। ਉਹਨਾਂ ਕਿਹਾ ਕਿ ਅੱਜ ਇਤਿਹਾਸਿਕ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੱਥਾ ਟੇਕਣ ਦਾ ਉਹਨਾਂ ਨੂੰ ਸੁਭਾਗ ਪ੍ਰਾਪਤ ਹੋਇਆ। ਰਾਜਪਾਲ ਨੇ ਕਿਹਾ ਕਿ ਗੁਰੂ ਸਾਹਿਬ ਨੇ ਆਪਣਾ ਸਮੁੱਚਾ ਪਰਿਵਾਰ ਦੇਸ਼ ਅਤੇ ਧਰਮ ਦੀ ਰਾਖੀ ਲਈ ਕੁਰਬਾਨ ਕੀਤਾ। ਉਹਨਾਂ ਕਿਹਾ ਕਿ ਇੱਥੋਂ ਸਾਰਿਆਂ ਨੂੰ ਆਪਣਾ ਜੀਵਨ ਵਧੀਆ ਢੰਗ ਨਾਲ ਬਤੀਤ ਕਰਨ ਦੀ ਸਿਹਤ ਮਿਲਦੀ ਹੈ।
ਇਸ ਉਪਰੰਤ ਉਹਨਾਂ ਵੱਲੋਂ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦਸਤਕ ਹੋਣ ਤੋਂ ਬਾਅਦ ਰਾਜਪਾਲ ਵਿਰਾਸਤੇ ਖਾਲਸਾ ਦੇਖਣ ਲਈ ਗਏ।