Gurdaspur News: 'ਮੁਲਾਜ਼ਮ ਹੀ ਨਹੀਂ ਸੁਰੱਖਿਅਤ' ! ਨਸ਼ੇੜੀ ਨੌਜਵਾਨਾਂ ਨੇ ਪੁਲਿਸ ਮੁਲਾਜ਼ਮ ਦੀ ਕੀਤੀ ਕੁੱਟਮਾਰ
Advertisement
Article Detail0/zeephh/zeephh1812315

Gurdaspur News: 'ਮੁਲਾਜ਼ਮ ਹੀ ਨਹੀਂ ਸੁਰੱਖਿਅਤ' ! ਨਸ਼ੇੜੀ ਨੌਜਵਾਨਾਂ ਨੇ ਪੁਲਿਸ ਮੁਲਾਜ਼ਮ ਦੀ ਕੀਤੀ ਕੁੱਟਮਾਰ

Gurdaspur Police Personnel News: ਸ਼ਨੀਵਾਰ ਨੂੰ 2 ਸ਼ੱਕੀ ਵਿਅਕਤੀ ਨਸ਼ੇ ਦੀ ਹਾਲਤ 'ਚ ਬਾਈਕ 'ਤੇ ਆਏ, ਜਿਨ੍ਹਾਂ ਨੂੰ ਪੁਲਿਸ ਮੁਲਾਜ਼ਮਾਂ ਨੇ ਚੈਕਿੰਗ ਲਈ ਰੋਕਿਆ।

Gurdaspur News: 'ਮੁਲਾਜ਼ਮ ਹੀ ਨਹੀਂ ਸੁਰੱਖਿਅਤ' ! ਨਸ਼ੇੜੀ ਨੌਜਵਾਨਾਂ ਨੇ ਪੁਲਿਸ ਮੁਲਾਜ਼ਮ ਦੀ ਕੀਤੀ ਕੁੱਟਮਾਰ

Gurdaspur Police Personnel News: ਪੰਜਾਬ ਵਿੱਚ ਕੁੱਟਮਾਰ ਅਤੇ ਕਤਲ ਚੋਰੀ ਨਾਲ ਜੁੜੀਆਂ ਘਟਨਾਵਾਂ ਵੱਧ ਰਹੀਆਂ ਹਨ। ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ। ਲੋਕਾਂ ਦਾ ਮਨੋਬਲ ਇੰਨਾ ਉੱਚਾ ਹੋ ਗਿਆ ਹੈ ਕਿ ਹੁਣ ਉਹ ਖਾਕੀ ਵਰਦੀ ਨੂੰ ਹੱਥ ਪਾਉਣ ਤੋਂ ਵੀ ਨਹੀਂ ਡਰਦੇ। ਗੁਰਦਾਸਪੁਰ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਅਜਿਹੇ 'ਚ ਜੇਕਰ ਪੰਜਾਬ ਪੁਲਿਸ ਦੇ ਮੁਲਾਜ਼ਮ ਹੀ ਸੁਰੱਖਿਅਤ ਨਹੀਂ ਹਨ ਤਾਂ ਆਮ ਲੋਕਾਂ ਦੀ ਹਾਲਤ ਕੀ ਹੋਵੇਗੀ।

ਦੱਸਿਆ ਜਾ ਰਿਹਾ ਹੈ ਕਿ ਗੁਰਦਾਸਪੁਰ ਦੇ ਸਰਹੱਦੀ ਖੇਤਰ 'ਚ ਸੁਰੱਖਿਆ ਦੀ ਦੂਜੀ ਲਾਈਨ 'ਤੇ ਸਥਿਤ ਚੌਕੀ 'ਤੇ ਪੁਲਿਸ ਵੱਲੋਂ ਆਉਣ-ਜਾਣ ਵਾਲੇ ਹਰ ਵਿਅਕਤੀ ਦੀ ਚੈਕਿੰਗ ਕੀਤੀ ਜਾਂਦੀ ਹੈ। ਸ਼ਨੀਵਾਰ ਨੂੰ 2 ਸ਼ੱਕੀ ਵਿਅਕਤੀ ਨਸ਼ੇ ਦੀ ਹਾਲਤ 'ਚ ਬਾਈਕ 'ਤੇ ਆਏ, ਜਿਨ੍ਹਾਂ ਨੂੰ ਪੁਲਿਸ ਮੁਲਾਜ਼ਮਾਂ ਨੇ ਚੈਕਿੰਗ ਲਈ ਰੋਕਿਆ।

ਇਹ ਵੀ ਪੜ੍ਹੋ: Jammu-Srinagar NH Blocked: ਰਾਮਬਨ ਇਲਾਕੇ 'ਚ ਹੋਇਆ ਲੈਂਡਸਲਾਈਡ, ਜੰਮੂ-ਸ਼੍ਰੀਨਗਰ ਨੈਸ਼ਨਲ ਬੰਦ, ਦੇਖੋ ਵੀਡੀਓ

ਪੁਲਿਸ ਮੁਲਾਜ਼ਮਾਂ ਨੇ ਉਸ ਕੋਲੋਂ ਮੋਟਰਸਾਈਕਲ ਦੇ ਕਾਗ਼ਜ਼ਾਤ ਮੰਗੇ ਤਾਂ ਉਨ੍ਹਾਂ ਨੇ ਉਸ ਨਾਲ ਗਾਲੀ-ਗਲੋਚ ਕਰਨਾ ਸ਼ੁਰੂ ਕਰ ਦਿੱਤਾ। ਇਸ ਸਬੰਧੀ ਸਾਥੀ ਪੁਲਿਸ ਮੁਲਾਜ਼ਮਾਂ ਨੇ ਥਾਣਾ ਸਦਰ ਵਿਖੇ ਸੂਚਨਾ ਦਿੱਤੀ। ਪੁਲਿਸ ਟੀਮ ਨੇ ਮੌਕੇ ’ਤੇ ਆ ਕੇ ਰਾਜੇਸ਼ ਕੁਮਾਰ (ਬੱਬਾ) ਅਤੇ ਅਰਵਿੰਦਰ (ਸਾਬੀ) ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ: Patiala Murder News: 'ਖੂਨ ਦਾ ਬਦਲਾ ਖੂਨ', ਜਿਗਰੀ ਯਾਰ ਨੇ ਹੀ ਆਪਣੇ ਦੋਸਤ ਨੂੰ ਉਤਾਰਿਆ ਮੌਤ ਦੇ ਘਾਟ 
 

Trending news