Punjab News: ਆਮ ਆਦਮੀ ਪਾਰਟੀ ਦੇ ਲੀਡਰਾਂ ਦੇ ਵਿਆਹਾਂ ਦੇ ਚੱਲ ਰਹੇ ਸਿਲਸਿਲੇ ਦੌਰਾਨ ਇੱਕ ਹੋਰ ਆਪ MLA ਨੇ ਵਿਆਹ ਕਰਵਾ ਲਿਆ ਹੈ।
Trending Photos
Punjab News: ਪੰਜਾਬ 'ਚ 'ਆਪ' ਦੀ ਸਰਕਾਰ ਬਣਨ ਤੋਂ ਬਾਅਦ ਸੀਐੱਮ ਭਗਵੰਤ ਮਾਨ ਨੇ ਦੂਜਾ ਵਿਆਹ ਕਰਵਾ ਲਿਆ ਸੀ। ਆਪਣੀ ਪਹਿਲੀ ਪਤਨੀ ਤੋਂ ਤਲਾਕਸ਼ੁਦਾ ਹੋਣ ਤੋਂ ਬਾਅਦ ਉਹਨਾਂ ਨੇ ਡਾ.ਗੁਰਪ੍ਰੀਤ ਕੌਰ ਨਾਲ ਵਿਆਹ ਕਰਵਾਇਆ ਸੀ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਵਿੱਚ ਵਿਆਹਾਂ ਦਾ ਸਿਲਸਿਲਾ ਜਾਰੀ ਹੈ। ਹਾਲ ਹੀ ਵਿੱਚ ਪੰਜਾਬ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਵੀ ਵਿਆਹ ਕਰਵਾਇਆ ਹੈ।
ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਆਪ ਦੇ ਬਾਘਾ ਪੁਰਾਣਾ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਵੀ ਵਿਆਹ ਦੇ ਬੰਧਨ ਵਿੱਚ ਬੱਝੇ ਹਨ। ਇਸ ਸੰਬੰਧੀ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ।
ਇਹ ਵੀ ਪੜ੍ਹੋ: Amritpal Singh latest News: ਪੰਜਾਬ 'ਚ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਭਲਕੇ ਹੋ ਸਕਦਾ ਹੈ ਇਹ... BKU ਨੇ ਕੀਤਾ ਵੱਡਾ ਐਲਾਨ!
ਵਿਧਾਇਕ ਵੱਲੋਂ ਦੱਸਿਆ ਗਿਆ ਕਿ ਸ਼ਿਮਲਾ-ਕੁਫਰੀ 'ਚ ਵਿਆਹ ਸਮਾਗਮ ਕਰਵਾਇਆ ਗਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ ਅਤੇ ਪਤਨੀ ਵਿਆਹ ਸਮਾਗਮ ਵਿੱਚ ਗੁਰਪ੍ਰੀਤ ਕੌਰ ਤੋਂ ਇਲਾਵਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਅਮਨ ਅਰੋੜਾ, ਮੀਤ ਹੇਅਰ, ਚੇਤਨ ਸਿੰਘ ਜੋੜਾ ਮਾਜਰਾ, ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਸ਼ਿਰਕਤ ਕੀਤੀ।