Nawanshahr Flood News: ਡਿਪਟੀ ਕਮਿਸ਼ਨਰ ਨਵਾਂਸ਼ਹਿਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਪਿੰਡ ਵਾਸੀਆਂ ਨੂੰ ਦਰਿਆ ਦੇ ਕੰਢਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ।
Trending Photos
Punjab's Nawanshahr Flood News:ਪੰਜਾਬ ਦੇ ਨਵਾਂਸ਼ਹਿਰ ਤੋਂ ਇੱਕ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਪਾਣੀ ਦਾ ਪੱਧਰ ਭਾਵੇਂ ਵੱਧ ਗਿਆ ਹੈ ਪਰ ਇਸਦੇ ਬਾਵਜੂਦ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਸਥਿਤੀ ਫਿਲਹਾਲ 'ਪੂਰੀ ਤਰ੍ਹਾਂ ਕਾਬੂ ਹੇਠ' ਹੈ।
ਉਨ੍ਹਾਂ ਪਿੰਡ ਮਿਰਜਾਪੁਰ ਵਿਖੇ ਚੱਲ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਇਸ ਦੌਰਾਨ ਕਿਹਾ ਕਿ ਦਰਿਆ ਦੇ ਵਿੱਚ ਪਾਣੀ ਦੀ ਗਤੀ ਪਹਿਲਾਂ ਨਾਲੋਂ ਤੇਜ਼ ਹੋਈ ਹੈ ਪਰ ਫਿਰ ਵੀ ਪਾਣੀ ਆਪਣੀ ਰਫ਼ਤਾਰ ਦੇ ਨਾਲ ਸਹੀ ਦਿਸ਼ਾ ਵਿੱਚ ਬਹਿ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਜੇ ਤੱਕ ਸਥਿਤੀ ਕਾਬੂ ਹੇਠ ਹੈ ਅਤੇ ਕਿਸੇ ਤਰ੍ਹਾਂ ਦੀ ਘਬਰਾਉਣ ਦੀ ਜ਼ਰੂਰਤ ਨਹੀਂ ਹੈ।
ਇਸ ਦੌਰਾਨ ਉਨ੍ਹਾਂ ਨੇ ਲੋਕ ਨੂੰ ਵਿਸ਼ਵਾਸ ਦਿਵਾਇਆ ਕਿ ਦਰਿਆ ਦੇ ਵਿੱਚ ਪਾਣੀ ਦੇ ਬਹਾਅ ਸਬੰਧੀ ਜਿਹੜੀਆਂ ਵੀ ਰੁਕਾਵਟਾ ਆ ਰਹੀਆਂ ਸਨ, ਉਸ ਨੂੰ ਪੂਰੀ ਤਰ੍ਹਾਂ ਨਾਲ ਦਰੁੱਸਤ ਕਰ ਲਿਆ ਗਿਆ ਹੈ ਅਤੇ ਦਰਿਆ ਦੇ ਨਾਲ ਬਣਾਏ ਗਏ ਬੰਨਾਂ ਦੀ ਮਜ਼ਬੂਤੀ ਵੀ ਕੀਤੀ ਜਾ ਰਹੀ ਹੈ।
ਦੱਸ ਦਈਏ ਕਿ ਪ੍ਰਸ਼ਾਸ਼ਨਿਕ ਅਧਿਕਾਰੀ ਅਤੇ ਪਿੰਡ ਵਾਸੀ ਬੰਨਾਂ ਦੀ ਹੋਰ ਵੀ ਮਜ਼ਬੂਤੀ ਦੇ ਲਈ ਲਗਾਤਾਰ ਕੰਮ ਕਰ ਰਹੇ ਹਨ ਅਤੇ ਰੇਤਾਂ ਦੀਆਂ ਬੋਰੀਆਂ ਅਤੇ ਜਾਲ ਰਾਹੀਂ ਬੰਨਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।
ਨਵਜੋਤ ਪਾਲ ਸਿੰਘ ਰੰਧਾਵਾ ਨੇ ਇਹ ਵੀ ਕਿਹਾ ਕਿ ਪਿੰਡ ਵਾਸੀਆਂ ਨੂੰ ਵੀ ਅਹਿਤਿਆਤ ਬਰਤਨ ਦੀ ਲੋੜ ਹੈ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਭਾਖੜਾ ਡੈਮ ਤੋਂ ਵੀ ਹੋਰ ਪਾਣੀ ਛੱਡੇ ਜਾਣ ਦੀ ਉਮੀਦ ਹੈ ਅਤੇ ਇਸ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਸ਼ਾਸਨਿਕ ਅਧਿਕਾਰੀ ਚੌਕਸ ਹਨ ਅਤੇ ਜਦੋਂ ਕਿਸੇ ਵੀ ਬੰਨ ਦੀ ਮਜ਼ਬੂਤੀ ਨੂੰ ਨੁਕਸਾਨ ਪਹੁੰਚਦਾ ਹੈ, ਤਾਂ ਉਸ 'ਤੇ ਤੁਰੰਤ ਕਾਰਵਾਈ ਕਰਦਿਆਂ ਜਲਦ ਤੋਂ ਜਲਦ ਠੀਕ ਕੀਤੇ ਜਾ ਰਹੇ ਹਨ।
ਇਸ ਦੌਰਾਨ ਦਰਿਆ ਦੇ ਨੇੜੇ ਰਹਿੰਦੇ ਪਿੰਡ ਵਾਸੀਆਂ ‘ਤੇ ਵਸਨੀਕਾ ਨੂੰ ਅਪੀਲ ਕੀਤੀ ਗਈ ਅਤੇ ਕਿਹਾ ਗਿਆ ਕਿ ਉਹ ਅਹਿਤਿਆਤ ਦੇ ਤੋਰ ‘ਤੇ ਸੁਚੇਤ ਰਹਿਣ ਅਤੇ ਜੇਕਰ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸੂਚਨਾ ਮਿਲੇ ਤਾਂ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਣ।
ਇਹ ਵੀ ਪੜ੍ਹੋ: Punjab News: ਸੰਗਰੂਰ ਤੇ ਕਪੂਰਥਲਾ ਦੇ ਕਿਸਾਨਾਂ ਦੇ ਗੰਨੇ ਦੇ ਬਕਾਏ ਦੀ ਅਦਾਇਗੀ ਯਕੀਨੀ ਬਣਾਉਣ ਦੇ ਦਿੱਤੇ ਗਏ ਨਿਰਦੇਸ਼
(For more news apart from Punjab's Nawanshahr Flood News, stay tuned to Zee PHH)