Punjab News: CM ਮਾਨ ਨੇ ਨੌਜਵਾਨਾਂ ਨੂੰ ਦਿੱਤਾ ਤੋਹਫਾ, ਪਹਿਲੇ ਸਾਲ 'ਚ ਦਿੱਤੀਆਂ ਰਿਕਾਰਡ 29936 ਸਰਕਾਰੀ ਨੌਕਰੀਆਂ
Advertisement
Article Detail0/zeephh/zeephh1770607

Punjab News: CM ਮਾਨ ਨੇ ਨੌਜਵਾਨਾਂ ਨੂੰ ਦਿੱਤਾ ਤੋਹਫਾ, ਪਹਿਲੇ ਸਾਲ 'ਚ ਦਿੱਤੀਆਂ ਰਿਕਾਰਡ 29936 ਸਰਕਾਰੀ ਨੌਕਰੀਆਂ

Punjab News: ਭਗਵੰਤ ਮਾਨ ਨੇ ਕਿਹਾ ਕਿ ਉਹ ਆਮ ਆਦਮੀ ਦੀ ਦੁਰਦਸ਼ਾ ਨੂੰ ਸਮਝਦੇ ਹੋਏ ਪਿਛਲੇ ਲੰਬੇ ਸਮੇਂ ਤੋਂ ਆਪਣੀ ਡਿਊਟੀ ਨਿਭਾ ਰਹੇ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰ ਚੁੱਕੇ ਹਨ।

 

Punjab News: CM ਮਾਨ ਨੇ ਨੌਜਵਾਨਾਂ ਨੂੰ ਦਿੱਤਾ ਤੋਹਫਾ, ਪਹਿਲੇ ਸਾਲ 'ਚ ਦਿੱਤੀਆਂ ਰਿਕਾਰਡ 29936 ਸਰਕਾਰੀ ਨੌਕਰੀਆਂ

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant mann) ਨੇ ਨੌਜਵਾਨਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant mann) ਨੇ ਕਿਹਾ ਕਿ "ਸੂਬਾ ਸਰਕਾਰ ਨੇ ਹੁਣ ਤੱਕ ਸੂਬੇ ਦੇ 29,936 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ, ਜੋ ਕਿ ਇੱਕ ਰਿਕਾਰਡ ਹੈ ਕਿਉਂਕਿ ਦੇਸ਼ ਭਰ ਦੀ ਕਿਸੇ ਵੀ ਸੂਬਾ ਸਰਕਾਰ ਨੇ ਆਪਣੇ ਪਹਿਲੇ ਸਾਲ ਵਿੱਚ ਇੰਨੀਆਂ ਨੌਕਰੀਆਂ ਨਹੀਂ ਦਿੱਤੀਆਂ ਹਨ।"

ਇੱਥੇ ਸਥਾਨਕ ਮਿਉਂਸਪਲ ਭਵਨ ਵਿਖੇ ਸਿਹਤ ਅਤੇ ਪਰਿਵਾਰ ਭਲਾਈ, ਬਿਜਲੀ ਅਤੇ ਮੈਡੀਕਲ ਖੋਜ ਵਿਭਾਗ ਵਿੱਚ 252 ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਮਾਣ ਮਹਿਸੂਸ ਕਰਨਾ ਚਾਹੀਦਾ ਹੈ ਕਿ ਉਹ ਸੂਬਾ ਸਰਕਾਰ ਦੀ ਟੀਮ ਵਿੱਚ ਸ਼ਾਮਲ ਹੋ ਰਹੇ ਹਨ। 

ਉਹਨਾਂ ਨੇ ਨਵੇਂ ਪੰਜਾਬ ਦੀ ਸਿਰਜਣਾ ਲਈ ਅਣਥੱਕ ਮਿਹਨਤ ਕੀਤੀ ਹੈ। ਸੂਬਾ ਸਰਕਾਰ ਵੱਲੋਂ ਇਹ ਭਰਤੀ ਮੁਹਿੰਮ ਮੈਰਿਟ ਦੇ ਆਧਾਰ 'ਤੇ ਚਲਾਈ ਜਾ ਰਹੀ ਹੈ ਅਤੇ ਨੌਕਰੀਆਂ ਸਿਰਫ਼ ਲੋੜਵੰਦ ਉਮੀਦਵਾਰਾਂ ਨੂੰ ਹੀ ਦਿੱਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ "ਇਸ ਭਰਤੀ ਮੁਹਿੰਮ ਵਿੱਚ ਨਾ ਤਾਂ ਕੋਈ ਸਿਫਾਰਿਸ਼ ਅਤੇ ਨਾ ਹੀ ਮੈਰਿਟ ਤੋਂ ਇਲਾਵਾ ਕੋਈ ਹੋਰ ਚੀਜ਼ ਚਲੇਗੀ। 

ਇਹ ਵੀ ਪੜ੍ਹੋੋ:  Batala Firing Incident Update: ਸ਼ਿਵ ਸੈਨਾ ਆਗੂ 'ਤੇ ਫਾਇਰਿੰਗ ਕਰਨ ਵਾਲਾ ਮੁੱਖ ਮੁਲਜ਼ਮ ਗ੍ਰਿਫਤਾਰ, ਜਾਣੋ ਪੂਰਾ ਮਾਮਲਾ

ਮੁੱਖ ਮੰਤਰੀ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਇਹ ਵੀ ਕਿਹਾ ਕਿ ਉਹ ਆਮ ਆਦਮੀ ਦੀ ਦੁਰਦਸ਼ਾ ਨੂੰ ਸਮਝਦੇ ਹਨ, ਉਨ੍ਹਾਂ ਨੇ ਹਾਲ ਹੀ ਵਿੱਚ ਉਨ੍ਹਾਂ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਹੈ ਜੋ ਲੰਬੇ ਸਮੇਂ ਤੋਂ ਆਪਣੀ ਡਿਊਟੀ ਨਿਭਾ ਰਹੇ ਸਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰਾਂ ਦੀ ਨਕਾਰਾਤਮਕ ਪਹੁੰਚ ਕਾਰਨ ਪੰਜਾਬ ਤਰੱਕੀ ਅਤੇ ਖੁਸ਼ਹਾਲੀ ਵਿੱਚ ਪਛੜ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਨਕਾਰੇ ਹੋਏ ਆਗੂ ਉਨ੍ਹਾਂ ਦੇ ਖਿਲਾਫ ਨਵੇਂ ਗਠਜੋੜ ਬਣਾ ਰਹੇ ਹਨ ਜਾਂ ਪੁਰਾਣੇ ਗਠਜੋੜ ਨੂੰ ਸੋਧ ਰਹੇ ਹਨ। ਅਜਿਹੇ ਗਠਜੋੜਾਂ ਦਾ ਇੱਕੋ ਇੱਕ ਮਨੋਰਥ ਰਾਜ ਵਿੱਚ ਰਾਜਸੀ ਸੱਤਾ ਹਥਿਆਉਣਾ ਜਾਂ ਕੁੱਟਮਾਰ ਕਰਨਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਦੇ ਉਲਟ ਉਹ ਲੋਕਾਂ ਦੀ ਭਲਾਈ ਲਈ ਅਣਥੱਕ ਕੰਮ ਕਰ ਰਹੇ ਹਨ ਅਤੇ ਉਹ ਆਪਣੀਅਹੁਦੇ ਦੀ ਵਰਤੋਂ ਸਿਰਫ਼ ਜਨਤਾ ਦੀ ਸੇਵਾ ਲਈ ਕਰਦੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਸਿਖਲਾਈ ਦੇਣ ਲਈ ਅੱਠ ਹਾਈਟੈਕ ਸੈਂਟਰ ਖੋਲ੍ਹ ਰਹੀ ਹੈ। ਇਹ ਕੇਂਦਰ UPSC ਪ੍ਰੀਖਿਆਵਾਂ ਪਾਸ ਕਰਨ ਲਈ ਨੌਜਵਾਨਾਂ ਨੂੰ ਮਿਆਰੀ ਸਿਖਲਾਈ ਪ੍ਰਦਾਨ ਕਰਨਗੇ।

ਇਹ ਵੀ ਪੜ੍ਹੋੋ: PanipatEncounter: ਐਨਕਾਊਂਟਰ 'ਚ ਮਾਰਿਆ ਗਿਆ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਆਰੋਪੀ ਪ੍ਰਿਅਵਰਤ ਫੌਜੀ ਦਾ ਭਰਾ! 

Trending news