ਸਾਹਨੇਵਾਲ ਹਲਕੇ ਤੋਂ MLA ਨੇ ਆਪਣੀ ਇੱਕ ਮਹੀਨੇ ਦੀ ਤਨਖਾਹ ਕਿਸਾਨਾਂ ਦੇ ਲੇਖੇ ਲਾਉਣ ਦਾ ਕੀਤਾ ਐਲਾਨ
Advertisement
Article Detail0/zeephh/zeephh1632733

ਸਾਹਨੇਵਾਲ ਹਲਕੇ ਤੋਂ MLA ਨੇ ਆਪਣੀ ਇੱਕ ਮਹੀਨੇ ਦੀ ਤਨਖਾਹ ਕਿਸਾਨਾਂ ਦੇ ਲੇਖੇ ਲਾਉਣ ਦਾ ਕੀਤਾ ਐਲਾਨ

ਇਸ ਦੌਰਾਨ ਪਿੰਡਾਂ 'ਚ 50 ਤੋਂ 70 ਫੀਸਦੀ ਫ਼ਸਲਾਂ ਦੇ ਨੁਕਸਾਨ ਦਾ ਖ਼ਦਸ਼ਾ ਜਤਾਇਆ ਗਿਆ ਹੈ ਅਤੇ ਕਿਸਾਨਾਂ ਦਾ ਕਹਿਣਾ ਹੈ ਕਿ ਹੁਣ ਤੱਕ 50 ਤੋਂ 70 ਫੀਸਦੀ ਕਣਕ ਦੀ ਫ਼ਸਲ ਦਾ ਨੁਕਸਾਨ ਹੋ ਚੁੱਕਾ ਹੈ। 

ਸਾਹਨੇਵਾਲ ਹਲਕੇ ਤੋਂ MLA ਨੇ ਆਪਣੀ ਇੱਕ ਮਹੀਨੇ ਦੀ ਤਨਖਾਹ ਕਿਸਾਨਾਂ ਦੇ ਲੇਖੇ ਲਾਉਣ ਦਾ ਕੀਤਾ ਐਲਾਨ

Punjab's Sahnewal MLA Hardeep Singh Mundian relief to farmers news: ਹਾਲ ਹੀ ਵਿੱਚ ਪੰਜਾਬ 'ਚ ਪਏ ਬੇਮੌਸਮੀ ਮੀਂਹ ਕਰਕੇ ਕਈ ਕਿਸਾਨਾਂ ਨੂੰ ਨੁਕਸਾਨ ਝੱਲਣਾ ਪਿਆ ਸੀ। ਅਜਿਹੇ 'ਚ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਰਾਹਤ ਦੇਣ ਲਈ ਹਰ ਮੁਮਕਿਨ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੌਰਾਨ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਵਿਧਾਇਕ ਹਰਦੀਪ ਸਿੰਘ ਮੁੰਡੀਆ ਨੇ ਕਿਸਾਨਾਂ ਦੀ ਮਦਦ ਲਈ ਇੱਕ ਵੱਖਰੀ ਪਹਿਲਕਦਮੀ ਕੀਤੀ ਹੈ।  
 
ਮਿਲੀ ਜਾਣਕਾਰੀ ਮੁਤਾਬਕ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਵਿਧਾਇਕ ਹਰਦੀਪ ਸਿੰਘ ਮੁੰਡੀਆ ਵੱਲੋਂ ਕਿਸਾਨਾਂ ਨੂੰ ਰਾਹਤ ਦੇਣ ਲਈ ਆਪਣੀ ਇੱਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫ਼ੰਡ ਚ ਦੇਣ ਦਾ ਐਲਾਨ ਕੀਤਾ ਗਿਆ ਹੈ। 

ਪੰਜਾਬ ਵਿੱਚ ਲਗਾਤਾਰ ਬੇਮੌਸਮੀ ਮੀਂਹ ਕਰਕੇ ਕਿਸਾਨਾਂ ਦੀਆਂ ਫਸਲਾਂ ਦਾ ਨੁਕਸਾਨ ਹੋ ਰਿਹਾ ਸੀ ਜਿਸ ਕਰਕੇ ਅੱਜ ਯਾਨੀ ਵੀਰਵਾਰ ਨੂੰ ਸਾਹਨੇਵਾਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਵੱਲੋਂ ਪਿੰਡਾਂ 'ਚ ਨੁਕਸਾਨੀ ਫ਼ਸਲ ਦਾ ਜਾਇਜ਼ਾ ਲਿਆ ਗਿਆ। 

ਇਸ ਦੌਰਾਨ ਉਨ੍ਹਾਂ ਐਲਾਨ ਕੀਤਾ ਕਿ ਉਹ ਆਪਣੀ ਇੱਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ 'ਚ ਪਾਉਣ ਦੀ ਅਪੀਲ ਕਰਦੇ ਹਨ ਕਿਉਂਕਿ ਕਿਸਾਨਾਂ ਦਾ ਜਿਨ੍ਹਾਂ ਵੱਡਾ ਨੁਕਸਾਨ ਹੋਇਆ ਹੈ ਉਸ ਦੀ ਭਰਪਾਈ ਕਰਨੀ ਤਾਂ ਮੁਸ਼ਕਿਲ ਹੈ ਪਰ ਇਸ ਘੜੀ 'ਚ ਸਰਕਾਰ ਅਤੇ ਵਿਧਾਇਕ ਕਿਸਾਨਾਂ ਦੇ ਨਾਲ ਖੜ੍ਹੇ ਹਨ। 

ਇਹ ਵੀ ਪੜ੍ਹੋ: Amritpal Singh News Update: ਕਿੱਥੇ ਹੈ ਅੰਮ੍ਰਿਤਪਾਲ ਸਿੰਘ? 15 ਵਾਰ ਬਦਲੀ ਲੋਕੇਸ਼ਨ, 10 ਫੋਟੋਆਂ ਤੇ ਕਈ ਵੀਡੀਓ ਆਈਆਂ ਸਾਹਮਣੇ

ਇਸ ਦੌਰਾਨ ਪਿੰਡਾਂ 'ਚ 50 ਤੋਂ 70 ਫੀਸਦੀ ਫ਼ਸਲਾਂ ਦੇ ਨੁਕਸਾਨ ਦਾ ਖ਼ਦਸ਼ਾ ਜਤਾਇਆ ਗਿਆ ਹੈ ਅਤੇ ਕਿਸਾਨਾਂ ਦਾ ਕਹਿਣਾ ਹੈ ਕਿ ਹੁਣ ਤੱਕ 50 ਤੋਂ 70 ਫੀਸਦੀ ਕਣਕ ਦੀ ਫ਼ਸਲ ਦਾ ਨੁਕਸਾਨ ਹੋ ਚੁੱਕਾ ਹੈ। ਜੇਕਰ ਭਲਕੇ ਜਾਂ ਆਉਂਦੇ ਦਿਨਾਂ ਚ ਮੁੜ ਤੋਂ ਮੀਂਹ ਪੈਂਦਾ ਹੈ ਤਾਂ ਇਹ ਨੁਕਸਾਨ 80 ਤੋਂ ਵਧੇਰੇ ਫੀਸਦੀ ਹੋ ਜਾਵੇਗਾ ਕਿਉਂਕਿ ਕਿਸਾਨਾਂ ਦੀਆਂ ਫ਼ਸਲਾਂ ਤਿਆਰ ਖੜੀਆਂ ਹਨ। 

ਇਹ ਵੀ ਪੜ੍ਹੋ: Operation Amritpal Singh: ਇਨੋਵਾ ਛੱਡ ਸਵਿਫਟ ਕਾਰ 'ਚ ਆਪਣੇ ਸਾਥੀ ਨਾਲ 'ਫ਼ਰਾਰ' ਹੋਇਆ ਅੰਮ੍ਰਿਤਪਾਲ ਸਿੰਘ!

(For more news apart from Punjab's Sahnewal MLA Hardeep Singh Mundian relief to farmers, stay tuned to Zee PHH) 

Trending news