Punjab Bribe News: ਸਬ-ਇੰਸਪੈਕਟਰ 50,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
Advertisement
Article Detail0/zeephh/zeephh2029819

Punjab Bribe News: ਸਬ-ਇੰਸਪੈਕਟਰ 50,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Punjab Bribe News: ਸੋਮਵਾਰ ਨੂੰ ਵਿਜੀਲੈਂਸ ਬਿਊਰੋ ਨੇ ਪੁਲਿਸ ਕਮਿਸ਼ਨਰੇਟ ਦਫ਼ਤਰ, ਅੰਮ੍ਰਿਤਸਰ ਦੀ ਆਰਥਿਕ ਅਪਰਾਧ ਸ਼ਾਖਾ ਵਿਖੇ ਤਾਇਨਾਤ ਸਬ ਇੰਸਪੈਕਟਰ (ASI) ਕੁਲਵੰਤ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ( Bribe) ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

Punjab Bribe News: ਸਬ-ਇੰਸਪੈਕਟਰ 50,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ (ਮਨੋਜ ਜੋਸ਼ੀ) : ਪੰਜਾਬ ਦੀ ਵਿਜੀਲੈਂਸ ਬਿਊਰੋ (Vigilance Bureau) ਵੱਲੋਂ ਲਗਾਤਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਲਗਾਤਾਰ ਐਕਸ਼ਨ ਜਾਰੀ ਹੈ। ਸੋਮਵਾਰ ਨੂੰ ਵਿਜੀਲੈਂਸ ਬਿਊਰੋ ਨੇ ਪੁਲਿਸ ਕਮਿਸ਼ਨਰੇਟ ਦਫ਼ਤਰ, ਅੰਮ੍ਰਿਤਸਰ ਦੀ ਆਰਥਿਕ ਅਪਰਾਧ ਸ਼ਾਖਾ ਵਿਖੇ ਤਾਇਨਾਤ ਸਬ ਇੰਸਪੈਕਟਰ (ASI) ਕੁਲਵੰਤ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ( Bribe) ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

 

ਇਸ ਗ੍ਰਿਫ਼ਤਾਰੀ ਸੰਬੰਧੀ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਐਸਆਈ ਕੁਲਵੰਤ ਸਿੰਘ ਨੂੰ ਸੂਰਜ ਮਹਿਤਾ ਵਾਸੀ ਗੋਪਾਲ ਦਾਸ ਰੋਡ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਉਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੇ ਦੱਸਿਆ ਹੈ ਕਿ ਐਸਆਈ ਕੁਲਵੰਤ ਸਿੰਘ ਪੁਲਿਸ ਮੁਲਾਜ਼ਮ ਹਾਈਕੋਰਟ ਤੋਂ ਉਸਦੇ ਪਿਤਾ ਦੀ ਗ੍ਰਿਫਤਾਰੀ 'ਤੇ ਅੰਤਰਿਮ ਸਟੇਅ ਮਿਲਣ ਤੋਂ ਬਾਅਦ ਪੁਲਿਸ ਜਾਂਚ ਵਿੱਚ ਸ਼ਾਮਲ ਹੋਣ ਅਤੇ ਇਸ ਮੁਕੱਦਮੇ ਵਿੱਚ ਨਿਯਮਤ ਜ਼ਮਾਨਤ ਲੈਣ ਵਿੱਚ ਮੱਦਦ ਕਰਨ ਬਦਲੇ 50,000 ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ।

ਸੂਰਜ ਮਹਿਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਕੁਲਵੰਤ ਸਿੰਘ ਉਸਦੇ ਪਿਤਾ ਦੁਆਰਾ ਉਨ੍ਹਾਂ ਦੀ ਸਾਂਝੀ ਫਰਮ ਵਿੱਚ ਭਾਈਵਾਲਾਂ ਵਿਰੁੱਧ ਦਰਜ ਕੀਤੇ ਇੱਕ ਵੱਖਰੇ ਕੇਸ ਵਿੱਚ ਮੱਦਦ ਦੇਣ ਦੇ ਨਾਮ ਹੇਠ ਪਹਿਲਾਂ ਇੱਕ ਲੱਖ ਰੁਪਏ ਦੀ ਰਿਸ਼ਵਤ ਲੈ ਚੁੱਕਾ ਹੈ।

ਵਿਜੀਲੈਂਸ ਬਿਊਰੋ ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਅੰਮ੍ਰਿਤਸਰ ਰੇਂਜ ਤੋਂ ਵਿਜੀਲੈਂਸ ਬਿਊਰੋ (Vigilance Bureau) ਦੀ ਟੀਮ ਨੇ ਜਾਲ ਵਿਛਾਇਆ ਅਤੇ ਐਸਆਈ (ASI) ਕੁਲਵੰਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਉਨਾਂ ਦੱਸਿਆ ਕਿ ਦੋਸ਼ੀ ਕੁਲਵੰਤ ਸਿੰਘ ਪੁਲਿਸ ਮੁਲਾਜ਼ਮ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਦੱਸ ਦਈਏ ਕਿ ਪੰਜਾਬ ਭਰ ਵਿੱਚ ਪੰਜਾਬ ਦੀ ਵਿਜੀਲੈਂਸ ਬਿਊਰੋ (Vigilance Bureau) ਵੱਲੋਂ ਲਗਾਤਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਲਗਾਤਾਰ ਐਕਸ਼ਨ ਕਰ ਰਹੀ ਹੈ ਜਿਸ ਦੇ ਤਹਿਤ ਹੀ ਇਹ ਕਾਰਵਾਈ ਵਿਜੀਲੈਂਸ ਬਿਊਰੋ ਵੱਲੋਂ (ASI) ਕੁਲਵੰਤ ਸਿੰਘ ਦੇ ਖ਼ਿਲਾਫ਼ ਕੀਤੀ ਸੀ।

ਇਹ ਵੀ ਪੜ੍ਹੋ: Punjab news: ਨਵੇਂ ਸਾਲ ਦੀ ਆਮਦ ਨੂੰ ਲੈ ਕੇ ਮੋਹਾਲੀ ਪ੍ਰਸ਼ਾਸਨ ਦਾ ਵੱਡਾ ਫੈਸਲਾ !

Trending news