Punjab Vidhan Sabha By election 2024: ਜ਼ਿਮਨੀ ਚੋਣ 'ਚ ਸਾਰੀਆਂ ਚਾਰ ਸੀਟਾਂ 'ਤੇ ਕਰੀਬ 7 ਲੱਖ ਵੋਟਰ ਆਪਣੀ ਵੋਟ ਪਾਉਣਗੇ। ਇਸ ਦੇ ਲਈ 831 ਪੋਲਿੰਗ ਬੂਥ ਬਣਾਏ ਗਏ ਹਨ। ਸਾਰੀਆਂ ਪਾਰਟੀਆਂ ਅਤੇ ਆਜ਼ਾਦ ਉਮੀਦਵਾਰਾਂ ਸਮੇਤ ਕੁੱਲ 45 ਉਮੀਦਵਾਰ ਮੈਦਾਨ ਵਿੱਚ ਹਨ।
Trending Photos
Punjab Vidhansabha By election 2024: ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਲਈ ਅੱਜ ਵੋਟਿੰਗ ਹੋ ਰਹੀ ਹੈ। ਇਨ੍ਹਾਂ ਸੀਟਾਂ ਵਿੱਚ ਬਰਨਾਲਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਗਿੱਦੜਬਾਹਾ ਸੀਟਾਂ ਸ਼ਾਮਲ ਹਨ। ਇੱਥੇ ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ। ਉਂਜ, ਠੰਢ ਕਾਰਨ ਸਵੇਰੇ ਵੋਟਰ ਘੱਟ ਹੀ ਨਿਕਲ ਰਹੇ ਹਨ। ਇਹ ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਨਿਰਪੱਖ ਅਤੇ ਸੁਰੱਖਿਅਤ ਵੋਟਿੰਗ ਨੂੰ ਯਕੀਨੀ ਬਣਾਉਣ ਲਈ ਸੁਰੱਖਿਆ ਨੂੰ ਮਜ਼ਬੂਤ ਕੀਤਾ ਗਿਆ ਹੈ।
4 ਸੀਟਾਂ 'ਤੇ ਭਾਜਪਾ, ਕਾਂਗਰਸ ਅਤੇ 'ਆਪ' ਦੇ ਉਮੀਦਵਾਰ
1. ਡੇਰਾ ਬਾਬਾ ਨਾਨਕ- ਜਤਿੰਦਰ ਕੌਰ ਇੱਥੋਂ ਕਾਂਗਰਸ ਦੀ ਉਮੀਦਵਾਰ ਹੈ। ਉਹ ਸਾਬਕਾ ਉਪ ਮੁੱਖ ਮੰਤਰੀ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਦੀ ਪਤਨੀ ਹੈ। ਜਦਕਿ ਗੁਰਦੀਪ ਸਿੰਘ ਰੰਧਾਵਾ (ਆਪ) ਦੇ ਉਮੀਦਵਾਰ ਹਨ। ਜਦੋਂਕਿ ਭਾਜਪਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਆਗੂ ਰਵੀਕਰਨ ਸਿੰਘ ਕਾਹਲੋਂ ਨੂੰ ਮੈਦਾਨ ਵਿੱਚ ਉਤਾਰਿਆ ਹੈ। ਉਨ੍ਹਾਂ ਦੇ ਪਿਤਾ ਵਿਧਾਨ ਸਭਾ ਸਪੀਕਰ ਰਹਿ ਚੁੱਕੇ ਹਨ।
2. ਚੱਬੇਵਾਲ- 'ਆਪ' ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਦਾ ਪੁੱਤਰ ਇਸ਼ਾਂਕ ਉਮੀਦਵਾਰ ਹੈ। ਉਨ੍ਹਾਂ ਦੇ ਪਿਤਾ ਪਹਿਲਾਂ ਇੱਥੋਂ ਵਿਧਾਇਕ ਰਹਿ ਚੁੱਕੇ ਹਨ। ਕਾਂਗਰਸ ਨੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਰਣਜੀਤ ਸਿੰਘ ਨੂੰ ਮੈਦਾਨ ਵਿੱਚ ਉਤਾਰਿਆ ਹੈ, ਜਦਕਿ ਭਾਜਪਾ ਵੱਲੋਂ ਸਾਬਕਾ ਅਕਾਲੀ ਆਗੂ ਤੇ ਮੰਤਰੀ ਸੋਹਣ ਸਿੰਘ ਠੰਡਲ ਨੂੰ ਉਮੀਦਵਾਰ ਬਣਾਇਆ ਗਿਆ ਹੈ।
3. ਬਰਨਾਲਾ- ਇਸ ਸੀਟ 'ਤੇ 'ਆਪ' ਤੋਂ ਹਰਿੰਦਰ ਸਿੰਘ ਧਾਲੀਵਾਲ ਚੋਣ ਲੜ ਰਹੇ ਹਨ, ਜੋ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਕਰੀਬੀ ਹਨ। ਇਸੇ ਤਰ੍ਹਾਂ ਭਾਜਪਾ ਨੇ ਕਾਂਗਰਸ ਛੱਡ ਕੇ ਹਲਕੇ ਦੇ ਦੋ ਵਾਰ ਵਿਧਾਇਕ ਰਹਿ ਚੁੱਕੇ ਕੇਵਲ ਢਿੱਲੋਂ ਅਤੇ ਕਾਂਗਰਸ ਦੇ ਕੁਲਦੀਪ ਸਿੰਘ ਕਾਲਾ ਢਿੱਲੋਂ ਨੂੰ ਉਮੀਦਵਾਰ ਬਣਾਇਆ ਹੈ।
4. ਗਿੱਦੜਬਾਹਾ- ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਕਾਂਗਰਸ ਵੱਲੋਂ ਉਮੀਦਵਾਰ ਹੈ। ਜਦਕਿ ‘ਆਪ’ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਹਨ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਭਤੀਜੇ ਮਨਪ੍ਰੀਤ ਬਾਦਲ ਭਾਜਪਾ ਦੀ ਟਿਕਟ 'ਤੇ ਚੋਣ ਲੜ ਰਹੇ ਹਨ।
ਇਹ ਵੀ ਪੜ੍ਹੋ: Punjab Bypolls Voting 2024 Live Updates: 4 ਸੀਟਾਂ 'ਤੇ ਜ਼ਿਮਨੀ ਚੋਣ ਲਈ ਵੋਟਿੰਗ ਹੋਈ ਸ਼ੁਰੂ, 45 ਉਮੀਦਵਾਰ ਮੈਦਾਨ 'ਚ