Punjab Weather Update: ਪੰਜਾਬ ਵਿੱਚ ਹੱਡਚੀਰਵੀਂ ਠੰਡ ਨੇ ਮੁੜ ਤੋਂ ਲੋਕਾਂ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ। ਮੌਸਮ ਵਿਭਾਗ ਵਿੱਲੋਂ ਅੱਜ ਕੁਝ ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦੀ ਸੰਭਾਵਨਾ ਹੈ।
Trending Photos
Punjab Weather Update: ਪੰਜਾਬ ਵਿੱਚ ਚਾਰ ਦਿਨ ਦੀ ਰਾਹਤ ਤੋਂ ਬਾਅਦ ਅੱਜ ਫਿਰ ਸੰਘਣੀ ਧੁੰਦ ਦਾ ਕਹਿਰ ਦੇਖਣ ਨੂੰ ਮਿਲਿਆ ਹੈ। ਪੰਜਾਬ ਵਿੱਚ ਸੜਕਾਂ ਉੱਤੇ ਵਿਜੀਬਿਲਟੀ ਇੱਕ ਦਮ ਘੱਟ ਗਈ ਹੈ। ਲੋਕਾਂ ਨੂੰ ਅੱਜ ਸੰਘਣੀ ਧੁੰਦ ਕਰਕੇ ਵਾਹਨਾਂ ਨੂੰ ਚਲਾਉਣ ਵਿੱਚ ਪਰੇਸ਼ਾਨੀ ਆ ਰਹੀ ਹੈ। ਅੱਜ ਸਵੇਰੇ ਸਵੇਰੇ ਪੰਜਾਬ ਨੂੰ ਸੰਘਣੀ ਧੁੰਦ ਨੇ ਘੇਰ ਲਿਆ ਜਿਸ ਕਾਰਨ ਬਠਿੰਡਾ ਸਮੇਤ ਹੋਰ ਥਾਵਾਂ 'ਤੇ ਵਿਜ਼ੀਬਿਲਟੀ ਜ਼ੀਰੋ ਤੋਂ 10 ਮੀਟਰ ਤੱਕ ਰਹੀ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇੱਕ ਹਫ਼ਤੇ ਤੱਕ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਅੱਜ ਹਿਮਾਚਲ ਪ੍ਰਦੇਸ਼ 'ਚ ਬਾਰਿਸ਼ ਦੇ ਨਾਲ ਬਰਫਬਾਰੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦਾ ਅਲਰਟ ਹੈ। ਜਿਸ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਖਰੜ ਸ਼ਾਮਲ ਹਨ। ਬਾਕੀ ਜ਼ਿਲ੍ਹਿਆਂ ਵਿੱਚ ਮੌਸਮ ਆਮ ਵਾਂਗ ਰਹੇਗਾ, ਹਲਕੀ ਧੁੰਦ ਪੈ ਸਕਦੀ ਹੈ। ਚੰਡੀਗੜ੍ਹ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਸਵੇਰੇ ਇੱਥੇ ਹਲਕੀ ਧੁੰਦ ਪੈ ਸਕਦੀ ਹੈ।
ਇਹ ਵੀ ਪੜ੍ਹੋ: Punjab Weather Update: ਪੰਜਾਬ ਵਿੱਚ ਜਲਦ ਬਦਲੇਗਾ ਮੌਸਮ ਦਾ ਮਿਜਾਜ? ਵੇਖੋ ਕੀ ਕਹਿੰਦੀ IMD ਦੀ ਭਵਿੱਖਬਾਣੀ
ਅਗਲੇ ਇੱਕ ਹਫ਼ਤੇ ਵਿੱਚ ਪੰਜਾਬ ਅਤੇ ਚੰਡੀਗੜ੍ਹ ਵਿੱਚ ਦੋ ਪੜਾਵਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਸਮੇਤ ਦੋਵਾਂ ਸੂਬਿਆਂ ਵਿੱਚ 30 ਜਨਵਰੀ ਤੋਂ 1 ਫਰਵਰੀ ਅਤੇ 3-4 ਫਰਵਰੀ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਇੱਕ ਹਫ਼ਤੇ ਵਿੱਚ ਤਾਪਮਾਨ 1 ਤੋਂ 2 ਡਿਗਰੀ ਤੱਕ ਵਧਣ ਦੀ ਸੰਭਾਵਨਾ ਹੈ।
ਉੱਤਰੀ ਭਾਰਤ 'ਚ ਕੜਾਕੇ ਦੀ ਠੰਡ ਅਤੇ ਧੁੰਦ ਦੇ ਵਿਚਕਾਰ ਲਗਾਤਾਰ ਆਪਣਈ ਰੂਪ ਦਿਖਾ ਰਹੀ ਹੈ। ਇੱਕ ਦਿਨ ਸੂਰਜ ਚਮਕ ਰਿਹਾ ਹੈ ਅਤੇ ਅਗਲੇ ਦਿਨ ਧੁੰਦ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਇਹ ਲਗਭਗ ਇੱਕ ਹਫ਼ਤੇ ਤੋਂ ਦਿਖਾਈ ਦੇ ਰਿਹਾ ਹੈ। ਜੇਕਰ ਬੀਤੇ ਦਿਨਾਂ ਦੀ ਗੱਲ ਕੀਤੀ ਜਾਵੇ ਤਾਂ ਐਤਵਾਰ ਨੂੰ ਦਿਨ ਵੇਲੇ ਧੁੰਦ ਅਤੇ ਕੋਹਰੇ ਤੋਂ ਬਾਅਦ ਸੋਮਵਾਰ ਨੂੰ ਤੇਜ਼ ਧੁੱਪ ਨਿਕਲੀ। ਇਸ ਨਾਲ ਬਰਫੀਲੀ ਠੰਡ ਤੋਂ ਕੁਝ ਰਾਹਤ ਮਿਲੀ ਪਰ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਉੱਚਾਈ ਵਾਲੇ ਇਲਾਕਿਆਂ 'ਚ ਮੀਂਹ ਅਤੇ ਬਰਫਬਾਰੀ ਕਾਰਨ ਜ਼ਿਆਦਾਤਰ ਇਲਾਕਿਆਂ 'ਚ ਠੰਡ ਮਹਿਸੂਸ ਕੀਤੀ ਗਈ। ਭਾਰਤੀ ਮੌਸਮ ਵਿਭਾਗ ਅਨੁਸਾਰ ਅਗਲੇ ਤਿੰਨ ਦਿਨਾਂ ਤੱਕ ਪੰਜਾਬ ਵਿੱਚ ਕੁਝ ਥਾਵਾਂ 'ਤੇ ਸੰਘਣੀ ਧੁੰਦ ਛਾਈ ਰਹੇਗੀ। ਵਿਭਾਗ ਨੇ ਇਸ ਸਬੰਧੀ ਸੰਤਰੀ ਅਤੇ ਪੀਲਾ ਅਲਰਟ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ: Chandigarh Mayor Elections Live Updates: ਚੰਡੀਗੜ੍ਹ ਮੇਅਰ ਚੋਣਾਂ ਅੱਜ, I.N.D.I.A ਗਠਜੋੜ ਤੇ BJP ਵਿਚਾਲੇ ਟੱਕਰ