Punjab Weather Update: ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ ਪਰ ਕਿਹਾ ਜਾ ਰਿਹਾ ਹੈ ਕਿ ਦਿਨ ਵੇਲੇ ਧੁੱਪ ਨਿਕਲਣ ਦੀ ਸੰਭਾਵਨਾ ਹੈ। ਤਾਪਮਾਨ 10 ਤੋਂ 19 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
Trending Photos
Punjab Weather Update: ਪੰਜਾਬ ਵਿੱਚ ਪਿਛਲੇ ਦੋ ਦਿਨ ਤੋਂ ਧੁੰਦ ਤੋਂ ਥੋੜੀ ਰਾਹਤ ਹੈ ਅਤੇ ਧੁੱਪ ਵੀ ਨਿਕਲ ਰਹੀ ਹੈ। ਪੰਜਾਬ ਵਿੱਚ ਧੁੱਪ ਨਿਕਲਣ ਕਰਕੇ ਧੁੰਦ ਤੋਂ ਰਾਹਤ ਮਿਲੀ ਹੈ ਅਤੇ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਕਈ ਜ਼ਿਲ੍ਹਿਆਂ ਵਿੱਚ ਧੁੰਦ ਦੇ ਆਸਾਰ ਹਨ ਜਿਸ ਨਾਲ ਠੰਡ ਮੁੜ ਵੱਧ ਸਕਦੀ ਹੈ। ਦੂਜੇ ਪਾਸੇ ਹਿਮਾਚਲ ਵਿੱਚ ਲਗਾਤਾਰ ਬਰਫਬਾਰੀ ਸ਼ੁਰੂ ਹੋ ਗਈ ਹੈ।
ਪੰਜਾਬ ਦੇ 17 ਜ਼ਿਲ੍ਹਿਆਂ (Punjab Weather Update) ਵਿੱਚ ਧੁੰਦ ਪੈਣ ਦੀ ਸੰਭਾਵਨਾ ਹੈ ਇਨ੍ਹਾਂ ਵਿੱਚ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ ਅਤੇ ਮਲੇਰਕੋਟਲਾ ਸ਼ਾਮਲ ਹਨ। ਚੰਡੀਗੜ੍ਹ ਵਿੱਚ ਅੱਜ ਸਵੇਰੇ ਧੁੰਦ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: Punjab Weather Update: ਧੁੰਦ ਤੇ ਕੜਾਕੇ ਦੀ ਠੰਡ ਤੋਂ ਕਦੋਂ ਤੱਕ ਕੰਬਦਾ ਰਹੇਗਾ ਪੰਜਾਬ ? ਵੇਖੋ ਕੀ ਕਹਿੰਦੀ IMD ਦੀ ਭਵਿੱਖਬਾਣੀ
ਪੰਜਾਬ ਵਿੱਚ ਬੀਤੇ ਦਿਨੀ ਪਈ ਧੁੱਪ ਦਾ ਅਸਰ ਦੇਖਣ ਨੂੰ ਮਿਲਿਆ। ਪੰਜਾਬ ਦਾ ਔਸਤ ਤਾਪਮਾਨ 2.5 ਡਿਗਰੀ, ਹਰਿਆਣਾ ਦਾ 3 ਡਿਗਰੀ ਅਤੇ ਚੰਡੀਗੜ੍ਹ ਦਾ 1 ਡਿਗਰੀ ਵਧਿਆ ਹੈ। ਹੁਣ ਪੰਜਾਬ ਅਤੇ ਹਰਿਆਣਾ 'ਚ ਪੈ ਰਹੀ ਸੁੱਕੀ ਠੰਡ ਤੋਂ ਲੋਕਾਂ ਨੂੰ ਰਾਹਤ ਮਿਲਣ ਦੀ ਉਮੀਦ ਹੈ। ਦੋ ਮਹੀਨਿਆਂ ਦੇ ਸੋਕੇ ਤੋਂ ਵੀ ਰਾਹਤ ਮਿਲੇਗੀ।
ਕਿਹਾ ਜਾ ਰਿਹਾ ਹੈ ਕਿ 2 ਫਰਵਰੀ ਤੋਂ ਪੱਛਮੀ ਗੜਬੜੀ ਉੱਤਰ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਵੀ ਸਰਗਰਮ ਹੋ ਰਹੀ ਹੈ। ਅਨੁਮਾਨ ਹੈ ਕਿ 2 ਫਰਵਰੀ ਅਤੇ ਉਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ 'ਚ ਬਾਰਿਸ਼ ਹੋ ਸਕਦੀ ਹੈ। ਪੰਜਾਬ 'ਚ ਸੀਤ ਲਹਿਰ ਅਤੇ ਠੰਡੀਆਂ ਹਵਾਵਾਂ ਜਾਰੀ ਰਹਿਣਗੀਆਂ।ਕੁਝ ਇਲਾਕਿਆਂ 'ਚ ਧੁੰਦ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ:Patiala News: ਪਟਿਆਲਾ ਕਾਂਗਰਸੀ ਵਰਕਰ ਉੱਪਰ ਦਿਨ- ਦਿਹਾੜੇ ਹਮਲਾ, ਗੱਡੀ ਦੀ ਬੁਰੀ ਤਰ੍ਹਾਂ ਭੰਨਤੋੜ