Punjab Weather Update: ਪਹਾੜੀ ਇਲਾਕਿਆਂ 'ਚ ਬਰਫ਼ ਪੈਣੀ ਸ਼ੁਰੂ ਹੋ ਗਈ ਹੈ ਅਤੇ ਇਸ ਦਾ ਕੀ ਦਿਖੇਗਾ ਅਸਰ, ਜਾਣੋ ਅਗਲੇ ਦਿਨਾਂ 'ਚ ਕਿਵੇਂ ਰਹੇਗਾ ਮੌਸਮ ?
Trending Photos
Punjab Weather Update: ਪੰਜਾਬ ਵਿੱਚ ਅੱਜ ਕੁਝ ਇਲਾਕਿਆ ਵਿੱਚ ਧੁੰਦ ਤੋਂ ਥੋੜੀ ਰਾਹਤ ਹੈ ਪਰ ਕਈ ਸ਼ਹਿਰਾਂ ਵਿੱਚ ਕੋਹਰਾ ਪੈ ਰਿਹਾ ਹੈ। ਪੰਜਾਬ 'ਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਦਰਅਸਲ ਬੀਤੇ ਦਿਨੀ ਸ਼ਿਮਲਾ ਵਿੱਚ ਸਾਲ ਦੀ ਪਹਿਲੀ ਬਰਫਬਾਰੀ ਹੋਈ ਸੀ। ਇਸ ਨਾਲ ਹੀ ਹੁਣ ਨਿਚਲੇ ਇਲਾਕਿਆ ਵਿੱਚ ਠੰਡ ਦੇ ਵਧਣ ਦੇ ਆਸਾਰ ਹਨ। ਸ਼ਿਮਲਾ, ਹਿਮਾਚਲ ਦੇ ਉਪਰਲੇ ਹਿੱਸਿਆਂ 'ਚ ਬਰਫਬਾਰੀ ਤੋਂ ਬਾਅਦ ਉੱਤਰੀ ਭਾਰਤ 'ਚ ਮੌਸਮ 'ਚ ਬਦਲਾਅ ਦੇਖਣ ਨੂੰ ਮਿਲਿਆ ਹੈ। ਚੰਡੀਗੜ੍ਹ 'ਚ ਸਵੇਰੇ ਧੁੰਦ ਅਤੇ ਦੁਪਹਿਰ ਨੂੰ ਧੁੱਪ ਪੈਣ ਦੀ ਸੰਭਾਵਨਾ ਹੈ।
ਦੂਜੇ ਪਾਸੇ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਰਹੇਗਾ। ਇਨ੍ਹਾਂ ਵਿੱਚ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਰੀਦਕੋਟ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ ਅਤੇ ਮਾਨਸਾ ਵਿੱਚ ਆਰੇਂਜ ਅਲਰਟ ਸ਼ਾਮਲ ਹੈ। ਇੱਥੇ ਬਹੁਤ ਠੰਡ ਹੋਵੇਗੀ ਅਤੇ ਸਵੇਰੇ ਸੰਘਣੀ ਧੁੰਦ ਦੇਖਣ ਨੂੰ ਮਿਲੇਗੀ।
ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਠੰਡ ਨੇ ਠਾਰੇ ਲੋਕ, ਸੱਤ ਜ਼ਿਲ੍ਹਿਆਂ ਵਿੱਚ ਧੁੰਦ ਦਾ ਰੈੱਡ ਅਲਰਟ
ਪੰਜਾਬ 'ਚ ਕੜਾਕੇ ਦੀ ਠੰਡ ਲਗਾਤਰਾ ਜਾਰੀ ਹੈ ਅਤੇ ਇਸ ਦੇ ਨਾਲ ਹੀ ਪੰਜਾਬ ਵਿੱਚ ਰਾਤ ਦਾ ਤਾਪਮਾਨ ਆਮ ਨਾਲੋਂ 2.2 ਡਿਗਰੀ ਹੇਠਾਂ ਆ ਗਿਆ ਹੈ। ਮੌਸਮ ਵਿਭਾਗ ਨੇ ਪੰਜਾਬ ਵਿੱਚ ਅਗਲੇ ਦੋ ਦਿਨਾਂ ਲਈ ਔਰੇਂਜ ਅਲਰਟ ਅਤੇ ਸ਼ਨੀਵਾਰ ਅਤੇ ਐਤਵਾਰ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਮੁਤਾਬਕ ਕੁਝ ਜ਼ਿਲ੍ਹਿਆਂ ਵਿੱਚ ਬਹੁਤ ਸੰਘਣੀ ਧੁੰਦ ਛਾਈ ਰਹੇਗੀ।
ਇਹ ਵੀ ਪੜ੍ਹੋ: Weather Update Today: ਕੜਾਕੇ ਦੀ ਠੰਡ! ਤਾਪਮਾਨ 4 ਡਿਗਰੀ ਪਹੁੰਚਿਆ, ਕਈ ਉਡਾਣਾਂ ਪ੍ਰਭਾਵਿਤ, ਕਈ ਟਰੇਨਾਂ ਲੇਟ
ਧੁੰਦ ਦੇ ਵਿਚਕਾਰ ਵਿਜ਼ੀਬਿਲਟੀ ਘੱਟ ਹੋਣ ਕਾਰਨ ਟਰੇਨਾਂ ਦੀ ਰਫਤਾਰ ਰੁਕ ਗਈ ਹੈ। ਜ਼ਿਆਦਾਤਰ ਟਰੇਨਾਂ ਆਪਣੇ ਨਿਰਧਾਰਤ ਸਮੇਂ ਤੋਂ ਕਈ ਘੰਟੇ ਦੇਰੀ ਨਾਲ ਚੱਲ ਰਹੀਆਂ ਹਨ। ਇਸ ਕਾਰਨ ਯਾਤਰੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗੌਰਤਲਬ ਹੈ ਕਿ ਬੀਤੇ ਦਿਨੀ 36 ਤੋਂ ਜ਼ਿਆਦਾ ਟਰੇਨਾਂ ਪ੍ਰਭਾਵਿਤ ਹੋਈਆਂ ਸਨ। ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਹੋ ਕਰਕੇ ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਦੋਂ ਕਿ ਸੰਘਣੀ ਧੁੰਦ ਦੀ ਚਿਤਾਵਨੀ ਦਿੱਤੀ ਗਈ ਹੈ।