Punjab News: ਉਜਵਲ ਭਵਿੱਖ ਲਈ ਵਿਦੇਸ਼ ਜਾਣ ਵਾਲੇ ਪੰਜਾਬ ਦੇ ਨੌਜਵਾਨਾਂ ਨੂੰ ਲੈ ਕੇ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ। ਕੈਨੇਡਾ ਵਿੱਚ ਇੱਕ ਵਾਰ ਫਿਰ ਇੱਕ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।
Trending Photos
Canada Death News: ਜੈਤੋ ਤਹਿਸੀਲ ਦੇ ਪਿੰਡ ਮੜਾਕ ਦੇ ਰਹਿਣ ਵਾਲੇ ਨੌਜਵਾਨ ਦੀ ਕਨੇਡਾ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਸੁਖਪ੍ਰੀਤ ਸਿੰਘ (ਮੁਹਾਰ) ਉਮਰ 29 ਸਾਲ ਪੁੱਤਰ ਸਿਕੰਦਰ ਸਿੰਘ ਵਾਸੀ ਪਿੰਡ ਮੜਾਕ ਤਹਿਸੀਲ ਜੈਤੋ ਕੁਝ ਸਾਲ ਪਹਿਲਾਂ ਹੀ ਕਨੇਡਾ ਵਿਖੇ ਰੋਜ਼ੀ ਰੋਟੀ ਤੇ ਰੋਜ਼ਗਾਰ ਦੇ ਲਈ ਪੰਜਾਬ ਤੋਂ ਕਨੇਡਾ ਗਿਆ ਸੀ, ਉਨ੍ਹਾਂ ਦੀ ਅਚਾਨਕ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪੀੜਤ ਪਰਿਵਾਰ ਨਾਲ ਪਿੰਡ ਵਾਸੀਆਂ ਤੋਂ ਇਲਾਵਾ ਰਿਸ਼ਤੇਦਾਰਾਂ /ਦੋਸਤਾਂ ਨੇ ਇਸ ਨੌਜਵਾਨ ਦੀ ਮੌਤ ਤੇ ਅਫਸੋਸ ਪ੍ਰਗਟ ਕੀਤਾ।
ਇਹ ਵੀ ਪੜ੍ਹੋ: Punjab Weather: ਪੰਜਾਬ 'ਚ ਸੰਘਣੀ ਧੁੰਦ ਦਾ ਅਲਰਟ, ਕੱਲ ਤੋਂ ਬਦਲੇਗਾ ਮੌਸਮ
ਕੈਨੇਡਾ 'ਚ ਸੁਨਾਮ ਦੇ ਨੌਜਵਾਨ ਦੀ ਵੀ ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
ਕੁਝ ਦਿਨ ਪਹਿਲਾਂ ਵੀ ਕੈਨੇਡਾ ਵਿੱਚ ਇੱਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਸੀ। ਕੈਨੇਡਾ ਦੇ ਸ਼ਹਿਰ ਸਰੀ ਦੇ ਸੁਨਾਮ ਨੇੜੇ ਪਿੰਡ ਚੱਠਾ ਸੇਖਵਾਂ ਦੇ ਨੌਜਵਾਨ ਪਵਨਦੀਪ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਇਹ ਨੌਜਵਾਨ, ਇੱਕ ਆਰਥਿਕ ਤੌਰ 'ਤੇ ਤੰਗ ਪਰਿਵਾਰ ਤੋਂ ਸੀ, ਡੇਢ ਸਾਲ ਪਹਿਲਾਂ ਕੈਨੇਡਾ ਦੇ ਸਰੀ ਵਿੱਚ ਰਹਿੰਦੇ ਆਪਣੇ ਰਿਸ਼ਤੇਦਾਰਾਂ ਦੀ ਮਦਦ ਨਾਲ ਪੈਸਾ ਕਮਾਉਣ ਲਈ ਕੈਨੇਡਾ ਗਿਆ ਸੀ। ਪਵਨਦੀਪ ਸਿੰਘ ਦੀ ਮੌਤ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਹੋਈ।
ਇਹ ਵੀ ਪੜ੍ਹੋ: Basant Panchami 2025: ਬਸੰਤ ਪੰਚਮੀ 'ਤੇ ਦੇਵੀ ਸਰਸਵਤੀ ਦੀ ਕਿਵੇਂ ਕਰੀਏ ਪੂਜਾ ? ਜਾਣੋ ਕਥਾ
ਜਵਾਨ ਪੁੱਤਰ ਦੀ ਅਚਾਨਕ ਮੌਤ ਦੀ ਖ਼ਬਰ ਨੇ ਜਿੱਥੇ ਪਰਿਵਾਰ 'ਤੇ ਦੁੱਖ ਦਾ ਪਹਾੜ ਲੈ ਆਂਦਾ, ਉੱਥੇ ਹੀ ਚੱਠੇ ਸੇਖਵਾਂ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ। ਪਿੰਡ ਵਾਸੀਆਂ ਨੇ ਸਰਕਾਰ ਅਤੇ ਸਮਾਜਿਕ ਸੰਗਠਨਾਂ ਤੋਂ ਮੰਗ ਕੀਤੀ ਕਿ ਨੌਜਵਾਨ ਦੀ ਲਾਸ਼ ਭਾਰਤ ਲਿਆਂਦੀ ਜਾਵੇ ਤਾਂ ਜੋ ਪਰਿਵਾਰ ਆਖਰੀ ਵਾਰ ਆਪਣੇ ਪੁੱਤਰ ਦਾ ਚਿਹਰਾ ਦੇਖ ਸਕੇ ਅਤੇ ਅੰਤਿਮ ਸੰਸਕਾਰ ਕਰ ਸਕੇ।
WATCH LIVE TV