ਰਾਹੁਲ ਗਾਂਧੀ ਦੀ ਪੰਜਾਬ ’ਚ ਐਂਟਰੀ ਹੋਣ ਤੋਂ ਪਹਿਲਾਂ ਕਾਂਗਰਸ ਨੂੰ ਸਿਆਸੀ ਤੌਰ ’ਤੇ ਢਾਅ ਲਾਉਣ ਲਈ ਅਕਾਲੀ ਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹਮਲੇ ਅਤੇ SYL Canal ਦੇ ਮੁੱਦਾ ਛੇੜਿਆ ਹੈ।
Trending Photos
Akali Dal on Bharat Jodo Yatra: ਰਾਹੁਲ ਗਾਂਧੀ ਦੀ ਅਗਵਾਈ ’ਚ ਭਾਰਤ ਜੋੜੋ ਯਾਤਰਾ ਪੰਜਾਬ ’ਚ ਪ੍ਰਵੇਸ਼ ਕਰਨ ਵਾਲੀ ਹੈ। ਪਰ ਉਸ ਤੋਂ ਪਹਿਲਾਂ ਹੀ ਵਿਰੋਧੀ ਧਿਰਾਂ ਵਲੋਂ ਕਾਂਗਰਸ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ।
ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਰਾਹੁਲ ਗਾਂਧੀ ਨੂੰ ਸਵਾਲ ਕੀਤਾ ਹੈ ਕਿ ਕੀ ਉਹ ਸ੍ਰੀ ਅਕਾਲ ਤਖ਼ਤ ਸਾਹਿਬ ’ਚ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੁਆਰਾ ਕਰਵਾਏ ਗਏ ਹਮਲੇ ਦਾ ਬੱਜਰ ਗੁਨਾਹ ਕਬੂਲਣਗੇ? ਹੋਰ ਤਾਂ ਹੋਰ ਉਨ੍ਹਾਂ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੁਆਰਾ ਪੰਜਾਬ ਅਤੇ ਹਰਿਆਣਾ ਵਿਚਾਲੇ SYL ਨਹਿਰ ਦੇ ਰੂਪ ’ਚ ਰਚੇ ਸ਼ਡਯੰਤਰ ਬਾਰੇ ਵੀ ਰਾਹੁਲ ਗਾਂਧੀ ਨੂੰ ਘੇਰਿਆ।
●ਕੀ ਭਾਰਤ ਜੋੜੋ ਮੁਹਿੰਮ ਤਹਿਤ ਪੰਜਾਬ ਆ ਰਹੇ ਰਹੇ ਰਾਹੁਲ ਗਾਂਧੀ ਸ੍ਰੀ ਅਕਾਲ ਤਖਤ ਸਾਹਿਬ ਉੱਤੇ ਇੰਦਰਾ ਗਾਂਧੀ ਵੱਲੋਂ ਕਰਵਾਏ ਗਏ ਹਮਲੇ ਦਾ ਗੁਨਾਹ ਕਬੂਲਣਗੇ?
●ਭਗਵੰਤ ਮਾਨ ਨੂੰ ਫੌਜਾ ਸਿੰਘ ਸਰਾਰੀ ਦੇ ਅਸਤੀਫ਼ੇ ਦੇ ਡਰਾਮੇ ਨਾਲੋਂ ਉਸਦੇ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਪਰਚਾ ਦਰਜ ਕਰਵਾ ਕੇ ਗ੍ਰਿਫਤਾਰੀ ਦੇ ਆਦੇਸ਼ ਦੇਣੇ ਚਾਹੀਦੇ ਹਨ। pic.twitter.com/tv84L6HYYK— Harsimrat Kaur Badal (@HarsimratBadal_) January 8, 2023
ਅਸਲ ’ਚ ਕੀ ਹੈ SYL Canal ਵਿਵਾਦ?
ਸਤਲੁਜ ਯਮੁਨਾ ਲਿੰਕ ਨਹਿਰ ਦਾ ਨਿਰਮਾਣ ਭਾਖੜਾ ਡੈਮ ਦਾ ਪਾਣੀ ਹਰਿਆਣਾ ਦੀ ਯਮੁਨਾ ਨਦੀ ਤੱਕ ਪਹੁੰਚਾਉਣ ਲਈ ਕੀਤਾ ਗਿਆ ਸੀ। ਗੌਰ ਕਰਨ ਵਾਲੀ ਗੱਲ ਇਹ ਹੈ ਕਿ ਇੰਦਰਾ ਗਾਂਧੀ ਨੇ ਪ੍ਰਧਾਨ ਮੰਤਰੀ ਹੁੰਦਿਆ ਦੋਹਾਂ ਸੂਬਿਆਂ ’ਚ 3.5-3.5 ਐੱਮ. ਏ. ਐੱਫ਼. ਪਾਣੀ ਵੰਡ ਦਿੱਤਾ ਅਤੇ 0.2 ਐੱਮ. ਏ. ਐੱਫ਼. ਪਾਣੀ ਦਿੱਲੀ ਨੂੰ ਵੀ ਦਿੱਤਾ ਗਿਆ।
8 ਅਪ੍ਰੈਲ, 1982 ਨੂੰ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ (Indra Gandhi) ਨੇ ਪਟਿਆਲਾ ਦੇ ਕਪੂਰੀ ਪਿੰਡ ’ਚ ਚਾਂਦੀ ਦੀ ਕਹੀ ਨਾਲ ਟੱਕ ਲਾ ਪੰਜਾਬ ਵਾਲੇ ਪਾਸੇ ਨਹਿਰ ਦਾ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ।
ਜਿਸ ਸਮੇਂ ਨਹਿਰ ਦਾ ਕੰਮ ਚੱਲ ਰਿਹਾ ਸੀ ਤਾਂ ਉਸ ਸਮੇਂ ਪੰਜਾਬ ’ਚ ਖਾੜਕੂਵਾਦ ਦਾ ਦੌਰ ਸ਼ੁਰੂ ਹੋ ਗਿਆ। ਖਾੜਕੂਆਂ ਨੇ ਨਹਿਰ ਦਾ ਨਿਰਮਾਣ ਰੋਕਣ ਲਈ ਉੱਥੇ ਕੰਮ ਕਰ ਰਹੇ ਮਜ਼ਦੂਰਾਂ ਅਤੇ ਅਫ਼ਸਰਾਂ ਨੂੰ ਮਾਰਨਾ ਸ਼ੁਰੂ ਕਰ ਦਿੱਤਾ, ਆਖ਼ਰ ਸਾਲ 1990 ’ਚ ਨਹਿਰ
ਸਤਲੁਜ ਯਮੁਨਾ ਲਿੰਕ ਨਹਿਰ ਦੀ ਕੁੱਲ ਲੰਬਾਈ 214 ਕਿਲੋਮੀਟਰ ਹੈ, ਜਿਸ ’ਚੋਂ 122 ਕਿਲੋਮੀਟਰ ਨਹਿਰ ਦਾ ਨਿਰਮਾਣ ਪੰਜਾਬ ਨੇ ਕਰਨਾ ਸੀ ਅਤੇ 92 ਕਿਲੋਮੀਟਰ ਹਰਿਆਣਾ ਨੇ। ਹਰਿਆਣਾ ਆਪਣੇ ਹਿੱਸੇ ਦੀ ਨਹਿਰ ਦਾ ਨਿਰਮਾਣ ਕਰ ਚੁੱਕਾ ਹੈ, ਜਦਕਿ ਪੰਜਾਬ ’ਚ ਹਾਲੇ ਇਹ ਅਧੂਰੀ ਹੈ।
ਉੱਧਰ ਮੌਜੂਦਾ ਹਲਾਤਾਂ ’ਚ ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਸਾਡੇ ਕੋਲ ਹਰਿਆਣਾ ਨੂੰ ਦੇਣ ਲਈ ਇੱਕ ਬੂੰਦ ਵੀ ਪਾਣੀ ਦੀ ਨਹੀਂ ਹੈ।
ਹੁਣ ਇੱਕ ਵਾਰ ਫੇਰ ਰਾਹੁਲ ਗਾਂਧੀ ਦੀ ਪੰਜਾਬ ’ਚ ਐਂਟਰੀ ਹੋਣ ਤੋਂ ਪਹਿਲਾਂ ਕਾਂਗਰਸ ਨੂੰ ਸਿਆਸੀ ਤੌਰ ’ਤੇ ਢਾਅ ਲਾਉਣ ਲਈ ਅਕਾਲੀ ਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹਮਲੇ ਅਤੇ SYL Canal ਦੇ ਮੁੱਦਾ ਛੇੜਿਆ ਹੈ।
ਇਹ ਵੀ ਪੜ੍ਹੋ: ਪਾਕਿਸਤਾਨ ਵਲੋਂ ਆ ਰਿਹਾ ਪ੍ਰਦੂਸ਼ਿਤ ਪਾਣੀ ਪੰਜਾਬ ’ਚ ਫੈਲਾ ਰਿਹਾ ਕੈਂਸਰ: ਬ੍ਰਹਮ ਸ਼ੰਕਰ ਜਿੰਪਾ