ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਮੁਲਾਕਾਤ ਕਰਨ ਤੋਂ ਬਾਅਦ ਰਵੀ ਸਿੰਘ ਖਾਲਸਾ ਨੇ ਸਮੁੱਚੀ ਕੌਮ ਨੂੰ ਕੀਤੀ ਇਹ ਅਪੀਲ
Advertisement
Article Detail0/zeephh/zeephh1521165

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਮੁਲਾਕਾਤ ਕਰਨ ਤੋਂ ਬਾਅਦ ਰਵੀ ਸਿੰਘ ਖਾਲਸਾ ਨੇ ਸਮੁੱਚੀ ਕੌਮ ਨੂੰ ਕੀਤੀ ਇਹ ਅਪੀਲ

ਰਵੀ ਸਿੰਘ ਖਾਲਸਾ ਨੇ ਸਾਰਿਆਂ ਨੂੰ ਮਰਹੂਮ ਗਾਇਕ ਨੂੰ ਇਨਸਾਫ਼ ਦਿਵਾਉਣ ਦੇ ਲਈ ਇੱਕਜੁਟ ਹੋਣ ਦੀ ਅਪੀਲ ਕੀਤੀ।

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਮੁਲਾਕਾਤ ਕਰਨ ਤੋਂ ਬਾਅਦ ਰਵੀ ਸਿੰਘ ਖਾਲਸਾ ਨੇ ਸਮੁੱਚੀ ਕੌਮ ਨੂੰ ਕੀਤੀ ਇਹ ਅਪੀਲ

Ravi Singh Khalsa met Sidhu Moosewala's father Balkaur Singh news: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ (Balkaur Singh Sidhu) ਪਿਛਲੇ ਕਈ ਮਹੀਨਿਆਂ ਤੋਂ ਆਪਣੇ ਪੁੱਤਰ ਸਿੱਧੂ ਮੂਸੇਵਾਲਾ (Sidhu Moose Wala) ਲਈ ਇਨਸਾਫ਼ ਦੀ ਮੰਗ ਕਰ ਰਹੇ ਹਨ। ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਖਾਲਸਾ ਏਡ ਦੇ ਮੁਖੀ ਰਵੀ ਸਿੰਘ ਖਾਲਸਾ ਦੇ ਘਰ ਪਹੁੰਚੇ ਅਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ। 

ਇਸ ਦੌਰਾਨ ਰਵੀ ਸਿੰਘ ਖ਼ਾਲਸਾ ਵੱਲੋਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਇੱਕ ਵੀਡੀਓ ਸਾਂਝਾ ਕੀਤਾ ਗਿਆ। ਵੀਡੀਓ ਸਾਂਝਾ ਕਰਦਿਆਂ, ਰਵੀ ਸਿੰਘ ਖ਼ਾਲਸਾ ਨੇ ਲਿਖਿਆ, "ਮਰਹੂਮ ਸਿੱਧੂ ਮੂਸੇਵਾਲਾ ਦੇ ਪਿਤਾ ਬੀਤੇ ਦਿਨ ਮਿਲਣ ਆਏ, ਅਸੀਂ ਸਮੁੱਚੀ ਕੌਮ ਨੂੰ ਸ਼ੁਭਦੀਪ ਨੂੰ ਇਨਸਾਫ਼ ਦਿਵਾਉਣ ਦੇ ਲਈ ਆਵਾਜ਼ ਹੋਰ ਤੇਜ਼ੀ ਦੇ ਨਾਲ ਬੁਲੰਦ ਕਰਨ ਦੀ ਅਪੀਲ ਕਰਦੇ ਹਾਂ।" 

ਹਾਲ ਹੀ ਵਿੱਚ ਸਿੱਧੂ ਮੂਸੇਵਾਲਾ ਦੇ ਪਿਤਾ ਆਪਣੇ ਪੁੱਤਰ ਦੀ ਸਮਾਧੀ ‘ਤੇ ਜਾ ਕੇ ਭਾਵੁਕ ਹੋ ਗਏ ਸਨ। ਇਸ ਦੌਰਾਨ ਰਵੀ ਸਿੰਘ ਖਾਲਸਾ ਨੇ ਲੋਕਾਂ ਨਾਲ ਆਪਣੇ ਦਿਲ ਦੇ ਜਜ਼ਬਾਤ ਵੀ ਸਾਂਝੇ ਕੀਤੇ ਕਿ ਕਿਵੇਂ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਪੰਜਾਬ ‘ਚ ਹੁਣ ਕੋਈ ਵੀ ਸੁਰੱਖਿਅਤ ਨਹੀਂ ਰਿਹਾ ਹੈ। ਇਸਦੇ ਨਾਲ ਹੀ ਰਵੀ ਸਿੰਘ ਖਾਲਸਾ ਨੇ ਸਾਰਿਆਂ ਨੂੰ ਮਰਹੂਮ ਗਾਇਕ ਨੂੰ ਇਨਸਾਫ਼ ਦਿਵਾਉਣ ਦੇ ਲਈ ਇੱਕਜੁਟ ਹੋਣ ਦੀ ਅਪੀਲ ਕੀਤੀ।

 

 

ਇਹ ਵੀ ਪੜ੍ਹੋ: ਜਲੰਧਰ 'ਚ ਪੁਲਿਸ ਅਤੇ ਲੁਟੇਰਿਆਂ ਵਿਚਕਾਰ ਗੋਲੀਬਾਰੀ 'ਚ ਪੁਲਿਸ ਮੁਲਾਜ਼ਮ ਦੀ ਮੌਤ

ਦੱਸਣਯੋਗ ਹੈ ਕਿ 29 ਮਈ 2022 ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਦੋਂ ਤੋਂ ਲੈ ਕੇ ਹੁਣ ਤੱਕ ਸਿੱਧੂ ਦੇ ਮਾਪਿਆਂ ਵੱਲੋਂ ਅਤੇ ਉਸਦੇ ਪ੍ਰਸ਼ੰਸਕਾਂ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: Indigo ਦੀ ਫਲਾਈਟ 'ਚ ਸ਼ਰਾਬ ਪੀ ਕੇ 2 ਯਾਤਰੀਆਂ ਨੇ ਮਚਾਇਆ ਹੰਗਾਮਾ, ਦੋਵਾਂ ਨੂੰ ਕੀਤਾ ਗ੍ਰਿਫਤਾਰ

(For more news related to Ravi Singh Khalsa meeting Sidhu Moosewala's father Balkaur Singh, stay tuned to Zee PHH) 

Trending news