Kotkapura News: ਕੋਟਕਪੂਰਾ ਦੇ ਹੀਰਾ ਸਿੰਘ ਨਗਰ ਵਿੱਚ ਅਮਰ ਸ਼ਹੀਦ ਬਾਬਾ ਹੀਰਾ ਸਿੰਘ ਦੇ ਧਾਰਮਿਕ ਸਥਾਨ ਵਾਲੀ ਜ਼ਮੀਨ ਉਤੇ ਕਬਜ਼ਾ ਕੀਤੇ ਜਾਣ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਪਿੰਡ ਔਲਖ ਦੇ ਲੋਕਾਂ ਨੇ ਥਾਣਾ ਸਿਟੀ ਦੇ ਬਾਹਰ ਧਰਨਾ ਦਿੱਤਾ।
Trending Photos
Kotkapura News (ਕੇਸੀ ਸੰਜੇ): ਕੋਟਕਪੂਰਾ ਦੇ ਹੀਰਾ ਸਿੰਘ ਨਗਰ ਵਿੱਚ ਅਮਰ ਸ਼ਹੀਦ ਬਾਬਾ ਹੀਰਾ ਸਿੰਘ ਦੇ ਧਾਰਮਿਕ ਸਥਾਨ ਵਾਲੀ ਜ਼ਮੀਨ ਉਤੇ ਕਬਜ਼ਾ ਕੀਤੇ ਜਾਣ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਪਿੰਡ ਔਲਖ ਦੇ ਲੋਕਾਂ ਨੇ ਥਾਣਾ ਸਿਟੀ ਦੇ ਬਾਹਰ ਧਰਨਾ ਦਿੱਤਾ। ਕਬਜ਼ਾ ਕਰਨ ਵਾਲੇ ਲੋਕਾਂ ਖਿਲਾਫ਼ ਪਰਚਾ ਦਰਜ ਕਰਨ ਦੀ ਮੰਗ ਰੱਖੀ।
ਅਮਰ ਸ਼ਹੀਦ ਬਾਬਾ ਹੀਰਾ ਸਿੰਘ ਔਲਖ ਪਿੰਡ ਦੇ ਨਾਲ ਸਬੰਧ ਰੱਖਦੇ ਸਨ ਤੇ ਉਨ੍ਹਾਂ ਨੇ 1845 ਵਿੱਚ ਮੁਦਕੀ ਜੰਗ ਦੌਰਾਨ ਆਪਣੀ ਸ਼ਹਾਦਤ ਦਿੱਤੀ ਸੀ ਜਿਸ ਤੋਂ ਬਾਅਦ ਉਨ੍ਹਾਂ ਦੀ ਯਾਦ ਵਿੱਚ ਪਿੰਡ ਵਾਸੀਆਂ ਵੱਲੋਂ ਉਕਤ ਸ਼ਹੀਦੀ ਵਾਲੇ ਸਥਾਨ ਉਤੇ ਮੱਥਾ ਟੇਕਿਆ ਜਾਂਦਾ ਸੀ।
ਇਸ ਜ਼ਮੀਨ ਨੂੰ ਕੁਝ ਸਮਾਂ ਪਹਿਲਾਂ ਹੀ ਪਿੰਡ ਵਾਸੀਆਂ ਨੇ ਕਿਸੇ ਵਿਅਕਤੀ ਪਾਸੋਂ ਖਰੀਦ ਲਿਆ ਸੀ ਅਤੇ ਉੱਥੇ ਧਾਰਮਿਕ ਸਥਾਨ ਬਣਾਇਆ ਹੋਇਆ ਸੀ ਪਰ ਕੁਝ ਦਿਨ ਪਹਿਲਾਂ ਹੀ ਕੁਝ ਲੋਕਾਂ ਨੇ ਇਸ ਜ਼ਮੀਨ ਉਤੇ ਭੰਨਤੋੜ ਕਰਦੇ ਹੋਏ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ। ਇਸ ਮਸਲੇ ਨੂੰ ਲੈ ਕੇ ਪਿੰਡ ਔਲਖ ਦੇ ਲੋਕਾਂ ਨੇ ਭਾਰਤੀ ਕਿਸਾਨ ਯੂਨੀਅਨ ਦੀ ਅਗਵਾਈ ਵਿੱਚ ਥਾਣਾ ਸਿਟੀ ਦੇ ਗੇਟ ਅੱਗੇ ਧਰਨਾ ਦੇ ਕੇ ਪ੍ਰਦਰਸ਼ਨ ਕੀਤਾ ਤੇ ਮੁਲਜ਼ਮਾਂ ਖਿਲਾਫ਼ ਕਾਰਵਾਈ ਕਰਨ ਦੀ ਮੰਗ ਰੱਖੀ।
ਇਸ ਮੌਕੇ ਗੱਲਬਾਤ ਕਰਦੇ ਹੋਏ ਧਰਨਾਕਾਰੀਆਂ ਨੇ ਦੱਸਿਆ ਕਿ ਇਸ ਮਸਲੇ ਨੂੰ ਲੈ ਕੇ ਉਨ੍ਹਾਂ ਵੱਲੋਂ ਇੱਕ ਦਿਨ ਪਹਿਲਾਂ ਵੀ ਧਰਨਾ ਦਿੱਤਾ ਗਿਆ ਸੀ ਪਰ ਪੁਲਿਸ ਨੇ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਸੀ ਅਤੇ ਅੱਜ ਫਿਰ ਉਨ੍ਹਾਂ ਵੱਲੋਂ ਇਹ ਧਰਨਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਮੁਲਜ਼ਮਾਂ ਖਿਲਾਫ਼ ਮੁਕੱਦਮਾ ਦਰਜ ਕੀਤਾ ਜਾ ਰਿਹਾ ਹੈ ਪਰ ਜਦੋਂ ਤੱਕ ਉਨ੍ਹਾਂ ਨੂੰ ਐਫਆਈਆਰ ਦੀ ਕਾਪੀ ਨਹੀਂ ਮਿਲਦੀ ਉਹ ਆਪਣਾ ਧਰਨਾ ਨਹੀਂ ਚੁੱਕਣਗੇ।
ਇਹ ਵੀ ਪੜ੍ਹੋ : Dera Baba Nanak News: ਜ਼ਿਮਨੀ ਚੋਣਾਂ ਵਿਚਾਲੇ ਚੋਣ ਕਮਿਸ਼ਨ ਦੀ ਵੱਡੀ ਕਾਰਵਾਈ; ਡੇਰਾ ਬਾਬਾ ਨਾਨਕ ਦੇ ਡੀਐਸਪੀ ਨੂੰ ਕੀਤਾ ਲਾਂਭੇ
ਇਸ ਸਬੰਧ ਵਿੱਚ ਥਾਣਾ ਸਿਟੀ ਦੇ ਐਸਐਚਓ ਇੰਸਪੈਕਟਰ ਮਨੋਜ ਕੁਮਾਰ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਹੈ ਜਿਸ ਉਤੇ ਪੜਤਾਲ ਕੀਤੀ ਜਾ ਰਹੀ ਹੈ ਅਤੇ ਨਿਯਮਾਂ ਮੁਤਾਬਕ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : Bathinda Clash News: ਡੀਸੀ ਬਠਿੰਡਾ ਦਾ ਵੱਡਾ ਬਿਆਨ; ਕਿਸਾਨ ਯੂਨੀਅਨ ਜ਼ਿਆਦਾ ਨਮੀ ਵਾਲਾ ਝੋਨਾ ਧੱਕੇ ਨਾਲ ਚੁਕਵਾਉਣਾ ਚਾਹੁੰਦੀ