Ropar News: ਜਾਣਕਾਰੀ ਮੁਤਾਬਿਕ ਬੀਰ ਸਿੰਘ ਪੁੱਤਰ ਦੀਵਾਨ ਚੰਦ ਵਾਸੀ ਬਨੂੜ ਐਨਡੀਪੀਸੀ ਤਹਿਤ ਕੇਸ ਜੇਲ੍ਹ ਵਿੱਚ ਬੰਦ ਸੀ ਅਤੇ ਉਸ ਦੀ ਮੌਤ ਹੋ ਗਈ ਸੀ।
Trending Photos
Ropar News:ਰੋਪੜ ਜੇਲ੍ਹ ਅੰਦਰ ਇੱਕ ਕੈਦੀ ਦੀ ਮੌਤ ਹੋਣ ਦੀ ਘਟਨਾ ਸਾਹਮਣੇ ਆਈ ਹੈ, ਜਿਸ ਦੀ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ। ਲਾਸ਼ ਨੂੰ ਰੋਪੜ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ 'ਚ ਰਖਵਾ ਦਿੱਤਾ ਹੈ। ਪੁਲਿਸ ਮੁਤਾਬਿਕ ਰੋਪੜ ਜੇਲ੍ਹ ਵਿੱਚੋਂ ਇੱਕ ਪੱਤਰ ਮਿਲਿਆ ਹੈ, ਜਿਸ ਵਿੱਚ ਜਾਣਕਾਰੀ ਦਿੱਤੀ ਹੈ ਕਿ ਬੀਰ ਸਿੰਘ ਪੁੱਤਰ ਦੀਵਾਨ ਚੰਦ ਵਾਸੀ ਬਨੂੜ ਕਿਸੇ ਕੇਸ ਵਿੱਚ ਜੇਲ੍ਹ ਵਿੱਚ ਬੰਦ ਸੀ ਅਤੇ ਉਸ ਦੀ ਮੌਤ ਹੋ ਗਈ ਸੀ।
ਪੁਲਿਸ ਮੁਤਾਬਿਕ ਮਾਮਲਾ ਜੇਲ੍ਹ ਨਾਲ ਸਬੰਧਤ ਹੋਣ ਕਰਕੇ ਇਸ ਮਾਮਲੇ ਵਿੱਚ ਅਗਲੀ ਕਾਰਵਾਈ ਮਾਨਯੋਗ ਅਦਾਲਤ ਵੱਲੋਂ ਕੀਤੀ ਜਾਵੇਗੀ। ਫਿਲਹਾਲ ਮ੍ਰਿਤਕ ਦੀ ਲਾਸ਼ ਰੋਪੜ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਪਈ ਹੈ। ਮਾਣਯੋਗ ਅਦਾਲਤ ਵੱਲੋਂ ਜੋ ਵੀ ਕਾਰਵਾਈ ਦੇ ਨਿਰਦੇਸ਼ ਦਿੱਤੇ ਜਾਣਗੇ, ਉਨ੍ਹਾਂ ਨੂੰ ਪੂਰਨ ਤੌਰ 'ਤੇ ਲਾਗੂ ਕੀਤਾ ਜਾਵੇਗਾ।
ਦੂਜੇ ਪਾਸੇ ਵੀਰ ਚੰਦ ਦੇ ਪਰਿਵਾਰਕ ਮੈਂਬਰ ਜੋ ਕਿ ਉਸ ਦਾ ਭਰਾ ਹੋਣ ਦਾ ਦਾਅਵਾ ਕਰਦੇ ਹਨ। ਇਸ ਮਾਮਲੇ 'ਤੇ ਉਨ੍ਹਾਂ ਦਾ ਕਹਿਣਾ ਹੈ ਕਿ ਅੱਜ ਦੁਪਹਿਰ 1 ਵਜੇ ਉਨ੍ਹਾਂ ਨੂੰ ਫ਼ੋਨ ਆਇਆ ਕਿ ਉਨ੍ਹਾਂ ਦੇ ਭਰਾ ਨੂੰ ਦਿਲ ਦਾ ਦੌਰਾ ਪਿਆ ਹੈ ਅਤੇ ਉਸਨੂੰ ਹਸਪਤਾਲ ਲਿਜਾਇਆ ਗਿਆ ਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਕਿਸੇ ਵੱਲੋਂ ਵੀ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਜੇਕਰ ਉਹ ਪਹਿਲਾਂ ਹੀ ਬਿਮਾਰ ਸੀ ਤਾਂ ਪਰਿਵਾਰ ਨੂੰ ਇਸ ਦੀ ਸੂਚਨਾ ਪਹਿਲਾਂ ਕਿਉਂ ਨਹੀਂ ਦਿੱਤੀ ਗਈ।
ਜੇਕਰ ਮ੍ਰਿਤਕ ਦੀ ਗੱਲ ਕਰੀਏ ਤਾਂ ਉਸ ਨੂੰ 12 ਸਾਲ ਦੀ ਸਜ਼ਾ ਸੁਣਾਈ ਗਈ ਸੀ ਅਤੇ ਉਸ ਵਿਰੁੱਧ ਐਨਡੀਪੀਸੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਉਸਦੀਆਂ ਦੋ ਬੇਟੀਆਂ ਹਨ ਜਿੰਨਾਂ ਦੀ ਉਮਰ 20 ਸਾਲ ਅਤੇ 15 ਸਾਲ ਹੈ।