Chandigarh News: ਚੰਡੀਗੜ੍ਹ ਤੇ ਪਟਿਆਲਾ 'ਚ ਅਕਾਲੀ ਦਲ ਨੂੰ ਝਟਕਾ, ਇੰਦਰਜੀਤ ਸਿੰਘ ਸਮੇਤ ਕਈ ਆਗੂ 'ਆਪ' 'ਚ ਸ਼ਾਮਲ
Trending Photos
Chandigarh News: ਚੰਡੀਗੜ੍ਹ ਅਤੇ ਪਟਿਆਲਾ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਝਟਕਾ ਲੱਗਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਕਈ ਆਗੂ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ। ਇਨ੍ਹਾਂ ਲੋਕਾਂ ਦਾ 'ਆਪ' 'ਚ ਸ਼ਾਮਲ ਹੋਣਾ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਕਿਉਂਕਿ ਹੁਣ ਲੋਕ ਸਭਾ ਚੋਣਾਂ ਲਈ ਸਿਰਫ਼ 11 ਦਿਨ ਬਾਕੀ ਹਨ।
ਇਸੇ ਤਰ੍ਹਾਂ ਚੰਡੀਗੜ੍ਹ ਦੇ ਕਈ ਅਕਾਲੀ ਆਗੂ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਸੀਐਮ ਮਾਨ ਨੇ ਖੁਦ ਇਨ੍ਹਾਂ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਹੈ। ਇਸ ਮੌਕੇ ਹਰਦੀਪ ਸਿੰਘ ਬੁਟਰੇਲਾ ਵੀ ਹਾਜ਼ਰ ਸਨ। ਬੁਟਾਰੇਲਾ ਕੁਝ ਸਮਾਂ ਪਹਿਲਾਂ 'ਆਪ' 'ਚ ਸ਼ਾਮਲ ਹੋਏ ਸਨ। ਉਹ ਪਹਿਲਾਂ ਅਕਾਲੀ ਦਲ ਦੇ ਆਗੂ ਸਨ। ਇਸ ਵਾਰ ਪਾਰਟੀ ਨੇ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਲਈ ਚੰਡੀਗੜ੍ਹ ਤੋਂ ਟਿਕਟ ਵੀ ਦਿੱਤੀ ਸੀ।
#Chandigarh 'ਚ ਹੋਰ ਮਜ਼ਬੂਤ ਹੋਈ ਆਮ ਆਦਮੀ ਪਾਰਟੀ
CM @BhagwantMann ਜੀ ਦੀ ਅਗਵਾਈ ਤੇ ਹਰਦੀਪ ਸਿੰਘ ਬੁਟਰੇਲਾ ਦੀ ਮੌਜੂਦਗੀ ‘ਚ ਅਕਾਲੀ ਦਲ ਚੰਡੀਗੜ੍ਹ ਦੇ ਕਈ ਸੀਨੀਅਰ ਅਹੁਦੇਦਾਰ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ
ਪਾਰਟੀ ‘ਚ ਸਾਰਿਆਂ ਦਾ ਸਵਾਗਤ.. pic.twitter.com/HGZL7VCTmg
— AAP Punjab (@AAPPunjab) May 19, 2024
ਇਹ ਵੀ ਪੜ੍ਹੋ: Punjab Politics: ਅੰਮ੍ਰਿਤਸਰ 'ਚ ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਵੇਰਕਾ ਹੋਏ ਆਪ 'ਚ ਸ਼ਾਮਿਲ
ਪਟਿਆਲਾ 'ਚ ਭਾਜਪਾ ਕੌਂਸਲਰ ਵੀ 'ਆਪ' 'ਚ ਸ਼ਾਮਲ
ਪਟਿਆਲਾ ਲੋਕ ਸਭਾ ਹਲਕੇ ਵਿੱਚ ਭਾਜਪਾ ਅਤੇ ਅਕਾਲੀ ਦਲ ਦੇ ਕਈ ਆਗੂ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਪਟਿਆਲਾ ਦੇ ਸਾਬਕਾ ਡਿਪਟੀ ਮੇਅਰ ਇੰਦਰਜੀਤ ਸਿੰਘ ਬੋਪਾਰਾਏ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਇਸ ਦੇ ਨਾਲ ਹੀ ਭਾਜਪਾ ਦੇ ਕਈ ਸਾਬਕਾ ਕੌਂਸਲਰ ਵੀ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਬੀਸੀ ਵਿੰਗ ਦੇ ਮੁਖੀ ਰਹੇ ਰਣਧੀਰ ਸਿੰਘ ਆਪਣੇ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਾਤ ਵੀ ਹਾਜ਼ਰ ਸਨ।
ਗੌਰਤਲਬ ਹੈ ਕਿ 'ਆਪ' ਨੇ ਫ਼ਿਰੋਜ਼ਪੁਰ 'ਚ ਵੀ ਮਜ਼ਬੂਤੀ ਹਾਸਲ ਕੀਤੀ ਹੈ। ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਮਨਜੀਤ ਸਿੰਘ ਸੰਧੂ ਵੀ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਨੇ ਖੁਦ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਬਲਜੀਤ ਕੌਰ ਵੀ ਮੌਜੂਦ ਸਨ।
ਇਹ ਵੀ ਪੜ੍ਹੋ: Lok sabha elections 2024: ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ, 328 ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ