ਅੱਜ ਸਵੇਰੇ ਅਬੋਹਰ ਦੇ ਪਿੰਡ ਕੱਲਰਖੇੜਾ ਵਿੱਚ ਨਾਲੀ ਸਬੰਧੀ ਵਿਵਾਦ ਨੂੰ ਲੈ ਕੇ ਹੋਈ ਲੜਾਈ ਦੌਰਾਨ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਨੇ ਪਿੰਡ ਦੀ ਮੌਜੂਦਾ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।
Trending Photos
Abohar Murder News: ਅੱਜ ਸਵੇਰੇ ਅਬੋਹਰ ਦੇ ਪਿੰਡ ਕੱਲਰਖੇੜਾ ਵਿੱਚ ਨਾਲੀ ਸਬੰਧੀ ਵਿਵਾਦ ਨੂੰ ਲੈ ਕੇ ਹੋਈ ਲੜਾਈ ਦੌਰਾਨ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਨੇ ਪਿੰਡ ਦੀ ਮੌਜੂਦਾ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ, ਜਿਸ ਦੀ ਲਾਸ਼ ਨੂੰ ਗੰਗਾਨਗਰ ਤੋਂ ਅਬੋਹਰ ਲਿਆਂਦਾ ਜਾ ਰਿਹਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਜਾਣਕਾਰੀ ਅਨੁਸਾਰ ਪਿੰਡ ਦੇ ਕੁਝ ਲੋਕਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ, ਜਿਸ ਨੂੰ ਲੈ ਕੇ ਅੱਜ ਪੰਚਾਇਤ ਹੋ ਰਹੀ ਸੀ। ਇਸ ਦੌਰਾਨ ਇਸੇ ਪਿੰਡ ਦੇ ਹੀ ਮਨੋਜ ਕੁਮਾਰ ਨਾਂ ਦੇ ਵਿਅਕਤੀ ਨੇ ਗੁੱਸੇ 'ਚ ਆ ਕੇ ਮੌਜੂਦਾ ਸਰਪੰਚ ਪੂਨਮ ਦੇ ਪਤੀ ਸ਼ੰਕਰ ਜਾਲਪ 'ਤੇ ਗੋਲੀ ਚਲਾ ਦਿੱਤੀ, ਜਿਸ ਨੂੰ ਉਸ ਦੇ ਪਰਿਵਾਰਕ ਮੈਂਬਰ ਤੁਰੰਤ ਇਲਾਜ ਲਈ ਸ੍ਰੀ ਗੰਗਾ ਨਗਰ ਲੈ ਗਏ ਪਰ ਗੰਗਾ ਨਗਰ ਪਹੁੰਚਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਗਈ। ਉਧਰ ਇਸ ਸਬੰਧੀ ਸੂਚਨਾ ਮਿਲਦੇ ਹੀ ਪੁਲਿਸ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਵਾਲੀ ਥਾਂ ਨੂੰ ਘੇਰਾ ਪਾ ਲਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਜਦੋਂ ਪੁਲਿਸ ਨੂੰ ਘਟਨਾ ਦੀ ਸੂਚਨਾ ਮਿਲੀ, ਤਾਂ ਥਾਣਾ ਖੁਈਆਂ ਸਰਵਰ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕ ਦਾ ਲਾਸ਼ ਪੋਸਟਮਾਰਟਮ ਲਈ ਅਬੋਹਰ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਸ਼ੰਕਰ ਲਾਲ ਦੇ ਪਰਿਵਾਰ ਵਿੱਚ ਅੱਜ ਸ਼ਾਮ ਵਿਆਹ ਸੀ। ਹੱਤਿਆ ਤੋਂ ਬਾਅਦ ਪਰਿਵਾਰ ਦੀਆਂ ਖੁਸ਼ੀਆਂ ਸੋਗ 'ਚ ਬਦਲ ਗਈਆਂ।
ਇਹ ਵੀ ਪੜ੍ਹੋ : ਪੰਜਾਬ ਵਿੱਚ ਕਾਂਗਰਸੀ ਆਗੂ ਉਤੇ ਸ਼ਰੇਆਮ ਚਲਾਈਆਂ ਗੋਲੀਆਂ; ਪੁਲਿਸ ਨੂੰ ਰਾਤ ਨੂੰ ਹੱਥਾਂ-ਪੈਰਾਂ ਦੀ ਪੈ ਗਈ
ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਫਾਜ਼ਿਲਕਾ ਦੇ ਐਸਪੀ ਵਰਿੰਦਰ ਸਿੰਘ ਬਰਾੜ ਪੁਲਿਸ ਟੀਮ ਸਮੇਤ ਮੌਕੇ 'ਤੇ ਪਹੁੰਚ ਗਏ ਹਨ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਹਾਲਾਂਕਿ ਹੁਣ ਤੱਕ ਪੁਲਿਸ ਕਹਿ ਰਹੀ ਹੈ ਕਿ ਉਹ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਹੀ ਜਾਣਕਾਰੀ ਦੇਵੇਗੀ।
ਇਹ ਵੀ ਪੜ੍ਹੋ : ਕੁਲਬੀਰ ਸਿੰਘ ਜੀਰਾ ਗੋਲੀਕਾਂਡ ਮਾਮਲਾ, ਪੰਜਾਬ ਪੁਲਿਸ ਦੀ ਐਸਆਈਟੀ ਸਾਹਮਣੇ ਹੋਏ ਪੇਸ਼