ਸੱਤ ਮੈਂਬਰੀ ਕਮੇਟੀ ਦੀ ਪਟਿਆਲਾ ਵਿਚ ਹੋਈ ਮੀਟਿੰਗ, ਕਿਰਪਾਲ ਸਿੰਘ ਬਡੂੰਗਰ ਨੇ ਕਮੇਟੀ ਤੋਂ ਆਪਣਾ ਅਸਤੀਫ਼ਾ ਦਿੱਤਾ
Advertisement
Article Detail0/zeephh/zeephh2651536

ਸੱਤ ਮੈਂਬਰੀ ਕਮੇਟੀ ਦੀ ਪਟਿਆਲਾ ਵਿਚ ਹੋਈ ਮੀਟਿੰਗ, ਕਿਰਪਾਲ ਸਿੰਘ ਬਡੂੰਗਰ ਨੇ ਕਮੇਟੀ ਤੋਂ ਆਪਣਾ ਅਸਤੀਫ਼ਾ ਦਿੱਤਾ

Seven Member Committee Meet: ਇਸ ਮੀਟਿੰਗ ਤੋਂ ਪਹਿਲਾਂ, ਕਿਰਪਾਲ ਸਿੰਘ ਬਡੂੰਗਰ ਨੇ ਕਮੇਟੀ ਤੋਂ ਆਪਣਾ ਅਸਤੀਫ਼ਾ ਦੇ ਦਿੱਤਾ ਹੈ। ਕੱਲ੍ਹ ਹੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੁਖੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਸਤੀਫ਼ਾ ਦੇ ਦਿੱਤਾ ਹੈ। ਇਹ ਦੋਵੇਂ ਮੈਂਬਰ ਅੱਜ ਮੀਟਿੰਗ ’ਚ ਸ਼ਾਮਲ ਨਹੀਂ ਹੋਏ ਅਤੇ ਬਾਕੀ ਪੰਜ ਮੈਂਬਰਾਂ ਨੇ ਮੀਟਿੰਗ ਕਰਨ ਦਾ ਫ਼ੈਸਲਾ ਕੀਤਾ।

ਸੱਤ ਮੈਂਬਰੀ ਕਮੇਟੀ ਦੀ ਪਟਿਆਲਾ ਵਿਚ ਹੋਈ ਮੀਟਿੰਗ, ਕਿਰਪਾਲ ਸਿੰਘ ਬਡੂੰਗਰ ਨੇ ਕਮੇਟੀ ਤੋਂ ਆਪਣਾ ਅਸਤੀਫ਼ਾ ਦਿੱਤਾ

Seven Member Committee Meet: ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਨੂੰ ਲੈ ਕੇ ਬਣਾਈ ਗਈ ਸੱਤ ਮੈਂਬਰੀ ਕਮੇਟੀ ਦੀ ਅੱਜ ਪਟਿਆਲਾ ਵਿਖੇ ਮੀਟਿੰਗ ਹੋਈ ਜਿਸ ’ਚ ਸਿਰਫ਼ ਪੰਜ ਮੈਂਬਰ ਹੀ ਸ਼ਾਮਿਲ ਹੋਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਜਲਦੀ ਉਹ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਚਿੱਠੀ ਲਿਖ ਕੇ ਸਥਿਤੀ ਬਾਰੇ ਜਾਣਕਾਰੀ ਦੇਣਗੇ। ਅਗਲੀ ਕਾਰਵਾਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਾਪਤ ਹੁਕਮਾਂ ਅਨੁਸਾਰ ਕੀਤੀ ਜਾਵੇਗੀ।

ਉਹਨਾਂ ਕਿਹਾ ਕਿ ਜੋ ਭਰਤੀ ਹੋ ਰਹੀ ਹੈ ਉਸ ’ਚ ਕਮੇਟੀ ਨੂੰ ਸ਼ਾਮਿਲ ਨਹੀਂ ਕੀਤਾ ਗਿਆ। ਵੱਖ ਵੱਖ ਮੁੱਦਿਆਂ ਤੇ ਉਹਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਅੱਜ ਇਹ ਮੀਟਿੰਗ ਚਾਰ ਘੰਟੇ ਤੋਂ ਵੱਧ ਚੱਲਦੀ ਹੈ।

ਇਸ ਮੀਟਿੰਗ ਤੋਂ ਪਹਿਲਾਂ, ਕਿਰਪਾਲ ਸਿੰਘ ਬਡੂੰਗਰ ਨੇ ਕਮੇਟੀ ਤੋਂ ਆਪਣਾ ਅਸਤੀਫ਼ਾ ਦੇ ਦਿੱਤਾ ਹੈ। ਕੱਲ੍ਹ ਹੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੁਖੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਸਤੀਫ਼ਾ ਦੇ ਦਿੱਤਾ ਹੈ। ਇਹ ਦੋਵੇਂ ਮੈਂਬਰ ਅੱਜ ਮੀਟਿੰਗ ’ਚ ਸ਼ਾਮਲ ਨਹੀਂ ਹੋਏ ਅਤੇ ਬਾਕੀ ਪੰਜ ਮੈਂਬਰਾਂ ਨੇ ਮੀਟਿੰਗ ਕਰਨ ਦਾ ਫ਼ੈਸਲਾ ਕੀਤਾ।

ਕਮੇਟੀ ਮੈਂਬਰ ਇਕਬਾਲ ਸਿੰਘ ਝੂੰਢਾ, ਮਨਪ੍ਰੀਤ ਸਿੰਘ ਇਆਲੀ, ਗੁਰਪ੍ਰਤਾਪ ਸਿੰਘ ਵਡਾਲਾ, ਸੰਤਾ ਸਿੰਘ ਉਮੇਦਪੁਰੀ ਅਤੇ ਸਤਵੰਤ ਕੌਰ ਨੇ ਦੱਸਿਆ ਕਿ ਇਹ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅਕਾਲੀ ਦਲ ਨੂੰ ਮਜ਼ਬੂਤ ​​ਕਰਨ ਲਈ ਬਣਾਈ ਗਈ ਸੀ। ਪਰ ਅਕਾਲੀ ਦਲ ਨੇ ਉਸਦਾ ਸਮਰਥਨ ਨਹੀਂ ਕੀਤਾ। ਹੁਣ ਸਾਰੇ ਮੈਂਬਰਾਂ ਨੇ ਫ਼ੈਸਲਾ ਕੀਤਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇੱਕ ਮੰਗ ਪੱਤਰ ਦਿੱਤਾ ਜਾਵੇਗਾ। ਇਹ ਕਮੇਟੀ ਪੂਰੀ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ। ਅਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਕਾਲੀ ਦਲ ਤੋਂ ਮਿਲੇ ਸਹਿਯੋਗ ਬਾਰੇ ਵੀ ਦੱਸਾਂਗੇ। ਇਸ ਤੋਂ ਬਾਅਦ ਜੋ ਵੀ ਹੁਕਮ ਦਿੱਤਾ ਜਾਵੇਗਾ, ਉਸਦੀ ਪਾਲਣਾ ਕੀਤੀ ਜਾਵੇਗੀ।

Trending news