Harjinder Singh Dhami: ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮਾਨ ਨੇ ਐਕਟ 1925 ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਸੰਸਥਾ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਦਾ ਫੈਸਲਾ ਲੈ ਸਕਦੀ ਹੈ। ਉਹ ਜਲਦੀ ਹੀ ਇਸ ਐਕਟ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣਗੇ।
Trending Photos
Harjinder Singh Dhami (ਭਰਤ ਸ਼ਰਮਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਨੇ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਨਾ-ਮੰਜ਼ੂਰ ਕਰ ਦਿੱਤਾ ਹੈ। ਕਾਰਜਕਾਰਨੀ ਨੇ ਸਪੱਸ਼ਟ ਕੀਤਾ ਕਿ ਪ੍ਰਧਾਨ ਧਾਮੀ ਨਾਲ ਜਲਦੀ ਹੀ ਇੱਕ ਮੀਟਿੰਗ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਆਪਣੇ ਫੈਸਲੇ ‘ਤੇ ਮੁੜ ਵਿਚਾਰ ਕਰਨ ਲਈ ਕਿਹਾ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਕੰਮਕਾਜ ਦੀ ਸਮੀਖਿਆ ਲਈ ਕੁਝ ਦਿਨਾਂ ਵਿੱਚ ਜਲਦੀ ਹੀ ਇੱਕ ਮੀਟਿੰਗ ਬੁਲਾਈ ਜਾਵੇਗੀ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੀਟਿੰਗ ਵਿੱਚ ਇੱਕ ਮਤਾ ਪਾਸ ਕੀਤਾ ਗਿਆ ਹੈ, ਜਿਸ ਵਿੱਚ ਪੰਜ ਮੈਂਬਰੀ ਕਮੇਟੀ ਬਣਾਈ ਗਈ ਹੈ। ਇਹ ਕਮੇਟੀ ਅੱਜ ਕੱਲ੍ਹ ਵਿੱਚ ਹੀ ਐਡਵੋਕੇਟ ਧਾਮੀ ਨੂੰ ਮਿਲਣ ਵਾਸਤੇ ਜਾਵੇਗੀ। ਉਨ੍ਹਾਂ ਕਿਹਾ ਕਿ ਐਡਵੋਕੇਟ ਧਾਮੀ ਇੱਕ ਚੰਗੀ ਸ਼ਖ਼ਸੀਅਤ ਹਨ ਅਤੇ ਉਨ੍ਹਾਂ ਨੇ ਸਿੱਖ ਸੰਸਥਾ ਲਈ ਚੰਗੇ ਕੰਮ ਕੀਤੇ ਹਨ।
ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਨੇ ਜਾਣਕਾਰੀ ਦਿੱਤੀ ਕਿ ਮੀਟਿੰਗ ਵਿੱਚ ਐਡਵੋਕੇਟ ਧਾਮੀ ਵੱਲੋਂ ਦਿੱਤੇ ਗਏ ਅਸਤੀਫੇ ਦੇ ਕਾਰਨ ਬਾਰੇ ਵੀ ਵਿਚਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਸੇਵਾ ਮੁਕਤ ਕਰਨ ਦਾ ਫੈਸਲਾ ਸ਼੍ਰੋਮਣੀ ਕਮੇਟੀ ਦੇ ਅਧਿਕਾਰ ਖੇਤਰ ਹੇਠ ਆਉਂਦਾ ਹੈ ਅਤੇ ਇਹ ਇੱਕ ਪ੍ਰਬੰਧਕੀ ਮਾਮਲਾ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਅੰਤਰਿੰਗ ਕਮੇਟੀ ਵਿੱਚ ਵਿਚਾਰਿਆ ਗਿਆ ਸੀ ਅਤੇ ਬਹੁਸੰਮਤੀ ਦੇ ਵਿਚਾਰ ਅਤੇ ਸਹਿਮਤੀ ਲੈਣ ਮਗਰੋਂ ਕੀਤਾ ਗਿਆ ਸੀ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮਾਨ ਨੇ ਐਕਟ 1925 ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਸੰਸਥਾ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਦਾ ਫੈਸਲਾ ਲੈ ਸਕਦੀ ਹੈ। ਉਹ ਜਲਦੀ ਹੀ ਇਸ ਐਕਟ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣਗੇ।
ਜ਼ਿਕਰਯੋਗ ਹੈ ਕਿ ਤਿੰਨ ਦਿਨ ਪਹਿਲਾਂ ਉਨ੍ਹਾਂ ਨੇ ਆਪਣਾ ਅਸਤੀਫਾ ਸ੍ਰੀ ਅਕਾਲ ਤਖ਼ਤ ਸਾਹਿਬ ਦਫ਼ਤਰ ਵਿੱਚ ਸੌਂਪ ਦਿੱਤਾ ਸੀ। ਧਾਮੀ ਨੇ ਆਪਣੇ ਅਸਤੀਫ਼ੇ ਦਾ ਕਾਰਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਅਹੁਦੇ ਨੂੰ ਦੱਸਿਆ ਹੈ। ਰਘਬੀਰ ਸਿੰਘ ਨੇ 13 ਫਰਵਰੀ ਨੂੰ ਹਰਪ੍ਰੀਤ ਸਿੰਘ ਨੂੰ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਪੋਸਟ ਸਾਂਝੀ ਕੀਤੀ ਸੀ।
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਅਸਤੀਫ਼ੇ ਨੂੰ ਮੰਦਭਾਗਾ ਦੱਸਿਆ ਸੀ। ਉਨ੍ਹਾਂ ਕਿਹਾ ਕਿ ਗਿਆਨੀ ਰਘਬੀਰ ਸਿੰਘ ਦੀ ਪੋਸਟ ਤੋਂ ਇਹ ਸਪੱਸ਼ਟ ਹੈ ਕਿ ਉਹ ਉਨ੍ਹਾਂ (ਹਰਪ੍ਰੀਤ ਸਿੰਘ) ਨੂੰ ਅਹੁਦੇ ਤੋਂ ਹਟਾਉਣ ਦਾ ਕਾਰਨ ਦੱਸ ਰਹੇ ਹਨ। ਗਿਆਨੀ ਹਰਪ੍ਰੀਤ ਸਿੰਘ ਨੂੰ ਸ਼੍ਰੋਮਣੀ ਕਮੇਟੀ ਨੇ ਲਗਭਗ 10 ਦਿਨ ਪਹਿਲਾਂ ਹਟਾ ਦਿੱਤਾ ਸੀ।