Patiala News: ਪਟਿਆਲਾ ਜੇਲ੍ਹ 'ਚ ਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਪ੍ਰਧਾਨ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁਲਾਕਾਤ ਕੀਤੀ।
Trending Photos
Patiala News: ਪਟਿਆਲਾ ਜੇਲ੍ਹ 'ਚ ਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਪ੍ਰਧਾਨ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁਲਾਕਾਤ ਕੀਤੀ। ਦੋਵੇਂ ਵਿਚਾਲੇ ਵੱਖ-ਵੱਖ ਮੁੱਦਿਆਂ ਉਪਰ ਲੰਬੀ ਚਰਚਾ ਹੋਈ। ਤਕਰੀਬਨ ਦੋ ਘੰਟੇ ਦੀ ਮੁਲਾਕਾਤ ਤੋਂ ਪਿੱਛੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਰਾਜੋਆਣਾ ਨੇ ਮਰਸੀ ਪਟੀਸ਼ਨ ਵਾਪਸ ਨਾ ਲੈਣ 'ਤੇ ਭੁੱਖ ਹੜਤਾਲ ਕਰਨ ਦੀ ਚਿਤਾਵਨੀ ਦਿੱਤੀ ਹੈ, ਜਿਸ ਸਬੰਧੀ ਡੂੰਘਿਆਈ ਨਾਲ ਚਰਚਾ ਹੋਈ ਹੈ।
ਬਲਵੰਤ ਸਿੰਘ ਰਾਜੋਆਣਾ ਨਾਲ ਜੇਲ੍ਹ ਵਿੱਚ ਮੁਲਾਕਾਤ ਕਰਨ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਵੀ ਹੋ ਰਹੀ ਹੈ ਅਤੇ ਇਸ ਵਿੱਚ ਵੀ ਇਹ ਮੁੱਦਾ ਉਠਾਇਆ ਜਾਵੇਗਾ। ਇਸ ਲਈ ਬਲਵੰਤ ਸਿੰਘ ਰਾਜੋਆਣਾ ਨੇ ਜੋ ਭੁੱਖ ਹੜਤਾਲ 1 ਦਸੰਬਰ ਨੂੰ ਕਰਨੀ ਸੀ, ਉਹ ਹੁਣ 5 ਦਸੰਬਰ ਨੂੰ ਕਰਨਗੇ।
ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਨੂੰ 5 ਤਰੀਕ ਤੱਕ ਦਾ ਸਮਾਂ ਦਿੱਤਾ ਤਾਂ ਉਨ੍ਹਾਂ ਦੀ ਪਟੀਸ਼ਨ ਵਾਪਸ ਲਈ ਜਾਵੇ ਨਹੀਂ ਤਾਂ ਉਹ 5 ਦਸੰਬਰ ਤੋਂ ਜੇਲ੍ਹ ਵਿੱਚ ਹੜਤਾਲ ਕਰਨਗੇ। ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਅਸੀਂ ਚਾਹੁੰਦੇ ਹਾਂ ਕਿ ਰਾਜੋਆਣਾ ਨੂੰ ਇਸ ਮਾਮਲੇ ਵਿੱਚ ਇਨਸਾਫ਼ ਮਿਲੇ। ਬਲਵੰਤ ਸਿੰਘ ਰਾਜੋਆਣਾ ਵੱਲੋਂ ਵੀ ਕਈ ਮਸ਼ਵਰੇ ਦਿੱਤੇ ਗਏ ਹਨ।
ਇਹ ਵੀ ਪੜ੍ਹੋ : Assembly Session: ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਅੱਜ; ਹੰਗਾਮੇਦਾਰ ਰਹਿਣ ਦੀ ਸੰਭਾਵਨਾ
ਐਡਵੋਕੇਟ ਧਾਮੀ ਨੇ ਕਿਹਾ ਕਿ ਜਲਦ ਹੀ ਐੱਸਜੀਪੀਸੀ ਕਾਰਜਕਾਰਨੀ ਦੀ ਮੀਟਿੰਗ ਸੱਦ ਕੇ ਫ਼ੈਸਲਾ ਲਿਆ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ 'ਚ ਵੀ ਇਸ ਮਸਲੇ ਉਪਰ ਚਰਚਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਰੀਬ 12 ਸਾਲ ਤੋਂ ਪਟੀਸ਼ਨ ਬਾਰੇ ਕੇਂਦਰ ਸਰਕਾਰ ਵੱਲੋਂ ਕੋਈ ਫੈਸਲਾ ਨਾ ਲਿਆ ਜਾਣਾ ਮੰਦਭਾਗਾ ਹੈ।
ਕਾਬਿਲੇਗੌਰ ਹੈ ਕਿ ਰਹਿਮ ਦੀ ਪਟੀਸ਼ਨ ਪਾਏ ਜਾਣ ਤੋਂ ਬਾਅਦ ਬਲਵੰਤ ਸਿੰਘ ਰਾਜੋਆਣਾ ਨੇ ਪਟੀਸ਼ਨ ਵਾਪਸ ਲੈਣ ਲਈ ਕਿਹਾ ਸੀ। ਉਨ੍ਹਾਂ ਨੇ ਚਿਤਾਵਨੀ ਦਿੱਤੀ ਸੀ ਕਿ ਜੇਕਰ ਪਟੀਸ਼ਨ ਵਾਪਸ ਨਾ ਲਈ ਗਈ ਤਾਂ ਉਹ ਭੁੱਖ ਹੜਤਾਲ ਕਰਨਗੇ।
ਇਹ ਵੀ ਪੜ੍ਹੋ : Punjab Weather Update: ਪੰਜਾਬ ਦਾ ਕਈ ਜ਼ਿਲ੍ਹਿਆਂ 'ਚ ਪਈ ਬੂੰਦਾਬਾਂਦੀ; ਮੌਸਮ ਵਿਭਾਗ ਵੱਲੋਂ ਬਾਰਿਸ਼ ਦਾ ਅਲਰਟ