ਜਿਸ ਸਮੇਂ ਵਿੱਕੀ ਮਿੱਡੂਖੇੜਾ ਦਾ ਕਤਲ ਹੋਇਆ ਸੀ ਉਸ ਸਮੇਂ ਲਾਰੈਂਸ ਨੇ ਜੇਲ ਵਿੱਚ ਰਹਿੰਦਿਆਂ ਕਸਮ ਖਾਧੀ ਸੀ ਕਿ ਉਹ ਮੂਸੇਵਾਲਾ ਨੂੰ ਮਾਰ ਦੇਣਗੇ। ਇਸ ਪਿੱਛੇ ਕਾਰਨ ਦੱਸਦੇ ਹੋਏ ਕਿਹਾ ਕਿ ਮੈਂ ਆਪਣੇ ਬਚਪਨ ਦੇ ਦੋਸਤ ਵਿੱਕੀ ਮਿੱਡੂਖੇੜਾ ਤੋਂ ਬਦਲਾ ਲਿਆ ਹੈ।
Trending Photos
ਚੰਡੀਗੜ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਨਵੇਂ ਖੁਲਾਸੇ ਹੋ ਰਹੇ ਹਨ। ਦਿੱਲੀ ਪੁਲਿਸ ਨੇ ਜੋ ਖੁਲਾਸਾ ਕੀਤਾ ਹੈ ਉਹ ਕਾਫੀ ਹੈਰਾਨ ਕਰਨ ਵਾਲਾ ਹੈ। ਲਾਰੈਂਸ ਬਿਸ਼ਨੋਈ ਜਿਸ ਤੋਂ ਪੁਲਸ ਕਾਫੀ ਸਮੇਂ ਤੋਂ ਪੁੱਛਗਿੱਛ ਕਰ ਰਹੀ ਸੀ, ਉਹ ਇਸ ਕਤਲ ਦਾ ਮਾਸਟਰ ਮਾਈਂਡ ਹੈ। ਉਸ ਨੇ ਤਿਹਾੜ ਜੇਲ੍ਹ ਵਿੱਚ ਬੈਠ ਕੇ ਗਾਇਕ ਨੂੰ ਮਾਰਨ ਦੀ ਸਾਜ਼ਿਸ਼ ਰਚੀ ਸੀ। ਤੁਹਾਨੂੰ ਦੱਸ ਦੇਈਏ ਕਿ ਜਿਸ ਸਮੇਂ ਵਿੱਕੀ ਮਿੱਡੂਖੇੜਾ ਦਾ ਕਤਲ ਹੋਇਆ ਸੀ ਉਸ ਸਮੇਂ ਲਾਰੈਂਸ ਨੇ ਜੇਲ ਵਿੱਚ ਰਹਿੰਦਿਆਂ ਕਸਮ ਖਾਧੀ ਸੀ ਕਿ ਉਹ ਮੂਸੇਵਾਲਾ ਨੂੰ ਮਾਰ ਦੇਣਗੇ।
ਲਾਰੈਂਸ ਨੇ ਮੂਸੇਵਾਲਾ ਨੂੰ ਮਾਰ ਕੇ ਮਿੱਡੂਖੇੜਾ ਕਤਲ ਦਾ ਬਦਲਾ ਲਿਆ
ਦਰਅਸਲ ਮੂਸੇਵਾਲਾ ਹੱਤਿਆਕਾਂਡ ਨੂੰ ਲੈ ਕੇ ਦਿੱਲੀ ਪੁਲਿਸ ਦਾ ਸਪੈਸ਼ਲ ਸੈੱਲ ਪਿਛਲੇ ਕਈ ਦਿਨਾਂ ਤੋਂ ਲਾਰੈਂਸ ਤੋਂ ਪੁੱਛਗਿੱਛ ਕਰ ਰਿਹਾ ਸੀ ਤਾਂ ਉਸ ਨੇ ਖੁਲਾਸਾ ਕੀਤਾ ਹੈ ਕਿ ਇਹ ਕਤਲ ਉਸ ਨੇ ਹੀ ਕੀਤਾ ਹੈ। ਇਸ ਪਿੱਛੇ ਕਾਰਨ ਦੱਸਦੇ ਹੋਏ ਕਿਹਾ ਕਿ ਮੈਂ ਆਪਣੇ ਬਚਪਨ ਦੇ ਦੋਸਤ ਵਿੱਕੀ ਮਿੱਡੂਖੇੜਾ ਤੋਂ ਬਦਲਾ ਲਿਆ ਹੈ।
ਮੂਸੇਵਾਲਾ ਨੂੰ ਮਾਰਨ ਲਈ ਆਧੁਨਿਕ ਹਥਿਆਰ ਕਰਵਾਏ ਗਏ ਮੁਹੱਈਆ
ਪੁਲਿਸ ਪੁੱਛਗਿੱਛ ਵਿੱਚ ਸਾਹਮਣੇ ਆਇਆ ਹੈ ਕਿ ਸ਼ਾਰਪ ਸ਼ੂਟਰਾਂ ਨੂੰ ਅੰਮ੍ਰਿਤਸਰ ਤੋਂ ਆਧੁਨਿਕ ਹਥਿਆਰ ਮੁਹੱਈਆ ਕਰਵਾਏ ਗਏ ਸਨ। ਜਿਸਦੇ ਚਲਦੇ ਪੰਜਾਬ ਪੁਲਿਸ ਨੇ ਕੇਸ਼ਵ ਨਾਮਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਜਿਸ ਕਾਰਨ ਪੁੱਛਗਿੱਛ ਜਾਰੀ ਹੈ। ਇਸ ਦੇ ਨਾਲ ਹੀ ਇਹ ਗੱਲ ਵੀ ਸਾਹਮਣੇ ਆ ਰਹੀ ਹੈ ਕਿ ਇਹ ਹਥਿਆਰ ਪਾਕਿਸਤਾਨ ਰਾਹੀਂ ਡਰੋਨ ਰਾਹੀਂ ਭਾਰਤ ਨਹੀਂ ਪਹੁੰਚੇ।
ਸਾਰੀ ਸਾਜ਼ਿਸ਼ ਰਚੀ ਗਈ ਤਿਹਾੜ ਜੇਲ੍ਹ ਵਿਚ
ਇਸ ਮਾਮਲੇ ਬਾਰੇ ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਮੂਸੇਵਾਲਾ ਦੇ ਕਤਲ ਦੀਆਂ ਤਿਆਰੀਆਂ ਬਹੁਤ ਪਹਿਲਾਂ ਤੋਂ ਕੀਤੀਆਂ ਜਾ ਰਹੀਆਂ ਸਨ। ਇਹ ਕਤਲੇਆਮ ਇੱਕ ਰਣਨੀਤੀ ਤਹਿਤ ਹੀ ਕੀਤਾ ਗਿਆ ਹੈ। ਇਸ ਮਾਮਲੇ ਦਾ ਮੁੱਖ ਦੋਸ਼ੀ ਲਾਰੈਂਸ ਬਿਸ਼ਨੋਈ ਹੈ ਜਿਸ ਨੇ ਤਿਹਾੜ ਜੇਲ੍ਹ ਤੋਂ ਇਹ ਸਾਰੀ ਸਾਜ਼ਿਸ਼ ਰਚੀ ਸੀ। ਨਾਲ ਹੀ ਆਪਣੇ ਸਾਥੀਆਂ ਨਾਲ ਮਿਲ ਕੇ ਇਸ ਨੂੰ ਅੰਜਾਮ ਦਿੱਤਾ ਗਿਆ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਜਲਦ ਹੀ ਇਸ ਮਾਮਲੇ 'ਚ ਹੋਰ ਵੀ ਕਈ ਨਾਂ ਸਾਹਮਣੇ ਆਉਣਗੇ।
WATCH LIVE TV