ਸਿਮਰਨਜੀਤ ਸਿੰਘ ਮਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ, ਟਵੀਟ ਕਰਕੇ ਦਿੱਤੀ ਜਾਣਕਾਰੀ
Advertisement
Article Detail0/zeephh/zeephh1236228

ਸਿਮਰਨਜੀਤ ਸਿੰਘ ਮਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ, ਟਵੀਟ ਕਰਕੇ ਦਿੱਤੀ ਜਾਣਕਾਰੀ

ਸਿਮਰਨਜੀਤ ਮਾਨ ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਦੱਸ ਦੇਈਏ ਕਿ ਉਪ ਚੋਣ ਜਿੱਤਣ ਤੋਂ ਬਾਅਦ ਸਿਮਰਨਜੀਤ ਸਿੰਘ ਮਾਨ ਦੀ ਸਿਹਤ ਵਿਗੜ ਗਈ ਸੀ।

ਸਿਮਰਨਜੀਤ ਸਿੰਘ ਮਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ, ਟਵੀਟ ਕਰਕੇ ਦਿੱਤੀ ਜਾਣਕਾਰੀ

ਚੰਡੀਗੜ: ਸ਼੍ਰੋਮਣੀ ਅਕਾਲੀ ਦਲ (ਅ) ਦੇ ਸਿਮਰਨਜੀਤ ਮਾਨ ਬਾਰੇ ਅਹਿਮ ਖਬਰ ਆਈ ਹੈ ਕਿ ਸਿਮਰਨਜੀਤ ਮਾਨ ਦਾ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ, ਜਿਸ ਕਾਰਨ ਮਾਨ ਨੂੰ ਅਲੱਗ-ਥਲੱਗ ਕਰ ਦਿੱਤਾ ਗਿਆ ਹੈ। ਸਿਮਰਨਜੀਤ ਮਾਨ ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਦੱਸ ਦੇਈਏ ਕਿ ਉਪ ਚੋਣ ਜਿੱਤਣ ਤੋਂ ਬਾਅਦ ਸਿਮਰਨਜੀਤ ਸਿੰਘ ਮਾਨ ਦੀ ਸਿਹਤ ਵਿਗੜ ਗਈ ਸੀ।

 

 

'ਆਪ' ਉਮੀਦਵਾਰ ਗੁਰਮੇਲ ਸਿੰਘ ਨੂੰ ਹਰਾ ਕੇ ਜਿੱਤੀ ਸੀ ਉਪ ਚੋਣ

ਪੰਜਾਬ ਦੀ ਸੰਗਰੂਰ ਲੋਕ ਸਭਾ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ (ਅ) ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੇ ਜਿੱਤ ਦਰਜ ਕੀਤੀ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਨੂੰ ਹਰਾਇਆ। 'ਆਪ' ਲਈ ਸੰਗਰੂਰ ਚੋਣ ਹਾਰਨਾ ਕਿਸੇ ਝਟਕੇ ਤੋਂ ਘੱਟ ਨਹੀਂ। ‘ਆਪ’ ਦੇ ਭਗਵੰਤ ਸਿੰਘ ਮਾਨ ਇੱਥੇ ਦੋ ਵਾਰ ਚੋਣ ਜਿੱਤਦੇ ਰਹੇ ਸਨ ਪਰ ਵਿਧਾਨ ਸਭਾ ਚੋਣਾਂ ਜਿੱਤਣ ਮਗਰੋਂ ਉਨ੍ਹਾਂ ਨੇ ਇਹ ਸੀਟ ਛੱਡ ਦਿੱਤੀ ਸੀ। ਦੱਸ ਦੇਈਏ ਕਿ ਸੰਗਰੂਰ ਸੀਟ ਹਾਰਨ ਨਾਲ ਆਮ ਆਦਮੀ ਪਾਰਟੀ ਦਾ ਲੋਕ ਸਭਾ ਵਿੱਚ ਕੋਈ ਵੀ ਸੰਸਦ ਮੈਂਬਰ ਨਹੀਂ ਬਚਿਆ ਹੈ।

 

ਕੌਣ ਹਨ ਸੰਗਰੂਰ ਦੇ ਨਵੇਂ ਸਾਂਸਦ ਸਿਮਰਨਜੀਤ ਸਿੰਘ ਮਾਨ

ਸੰਗਰੂਰ ਤੋਂ ਪਾਰਲੀਮੈਂਟ ਦੀ ਜ਼ਿਮਨੀ ਚੋਣ ਜਿੱਤਣ ਵਾਲੇ ਸਿਮਰਨਜੀਤ ਸਿੰਘ ਮਾਨ ਆਈ. ਪੀ. ਐਸ. ਅਧਿਕਾਰੀ ਵੀ ਰਹਿ ਚੁੱਕੇ ਹਨ, ਉਹ 1989 ਵਿਚ ਤਰਨਤਾਰਨ ਅਤੇ 1999 ਵਿੱਚ ਸੰਗਰੂਰ ਤੋਂ ਸੰਸਦ ਮੈਂਬਰ ਰਹਿ ਚੁੱਕੇ ਹਨ। ਉਹ 6 ਵਾਰ ਲੋਕ ਸਭਾ ਚੋਣ ਲੜ ਚੁੱਕੇ ਹਨ। ਇਹ ਉਨ੍ਹਾਂ ਦੀ ਸੱਤਵੀਂ ਲੋਕ ਸਭਾ ਚੋਣ ਹੈ ਜਿਸ ਵਿਚ ਉਹਨਾਂ ਨੇ ਜ਼ਿਮਨੀ ਚੋਣਾਂ ਅੰਦਰ ਜਿੱਤ ਦਰਜ ਕਰਵਾਈ। ਉਹ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਮਰਗੜ੍ਹ ਤੋਂ ਵੀ ਚੋਣ ਮੈਦਾਨ ਵਿਚ ਸਨ ਜਿਸ ਵਿੱਚ ਉਹ ਆਮ ਆਦਮੀ ਪਾਰਟੀ ਦੇ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਤੋਂ 6043 ਵੋਟਾਂ ਨਾਲ ਹਾਰ ਗਏ ਸਨ। ਸਿਮਰਨਜੀਤ ਸਿੰਘ ਮਾਨ ਨੇ 1966 ਵਿਚ ਕੇਂਦਰੀ ਸਿਵਲ ਸੇਵਾਵਾਂ ਦੀ ਪ੍ਰੀਖਿਆ ਪਾਸ ਕੀਤੀ ਅਤੇ 1967 ਵਿਚ ਭਾਰਤੀ ਪੁਲਿਸ ਸੇਵਾ ਵਿਚ ਸ਼ਾਮਲ ਹੋਏ। ਉਹਨਾਂ ਨੇ ਪੰਜਾਬ ਪੁਲਿਸ ਵਿਚ ਵੱਖ-ਵੱਖ ਅਹੁੱਦਿਆਂ 'ਤੇ ਸੇਵਾਵਾਂ ਦਿੱਤੀਆਂ। ਸਾਕਾ ਨੀਲਾ ਤਾਰਾ ਦੇ ਵਿਰੋਧ ਵਿਚ ਮਾਨ ਨੇ 18 ਜੂਨ 1984 ਨੂੰ ਭਾਰਤੀ ਪੁਲਿਸ ਸੇਵਾ ਤੋਂ ਅਸਤੀਫਾ ਦੇ ਦਿੱਤਾ।

 

WATCH LIVE TV 

Trending news