Manjinder Singh Sirsa: ਭਾਜਪਾ ਲੀਡਰ ਮਨਜਿੰਦਰ ਸਿੰਘ ਸਿਰਸਾ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਤਲਬ ਹੋਣ ਦੇ ਆਦੇਸ਼ ਦਿੱਤੇ ਗਏ ਹਨ।
Trending Photos
Manjinder Singh Sirsa: ਭਾਜਪਾ ਲੀਡਰ ਮਨਜਿੰਦਰ ਸਿੰਘ ਸਿਰਸਾ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਤਲਬ ਹੋਣ ਦੇ ਆਦੇਸ਼ ਦਿੱਤੇ ਗਏ ਹਨ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਭਾਜਪਾ ਆਗੂ ਸਿਰਸਾ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਤਲਬ ਕੀਤਾ ਗਿਆ।
ਡੇਰਾ ਸਾਧ ਨੂੰ ਮੁਆਫੀ ਦਿਵਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ ਦੇ ਸਬੰਧ ਵਿੱਚ ਮਨਜਿੰਦਰ ਸਿੰਘ ਸਿਰਸਾ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ 2 ਦਸੰਬਰ ਨੂੰ ਦੁਪਹਿਰ 1 ਵਜੇ ਤਲਬ ਹੋਣ ਦੇ ਹੁਕਮ ਦਿੱਤੇ ਗਏ ਹਨ। 2007 ਤੋਂ 17 ਤੱਕ ਉਪ ਮੁੱਖ ਮੰਤਰੀ ਪੰਜਾਬ ਦੇ ਮਨਜਿੰਦਰ ਸਿੰਘ ਸਿਰਸਾ ਸਲਾਹਕਾਰ ਅਤੇ ਬਤੌਰ ਰਾਜ ਮੰਤਰੀ ਰੈਂਕ ਉਤੇ ਰਹੇ ਸਨ।
ਇਹ ਵੀ ਪੜ੍ਹੋ : Nawanshahr News: 18 ਸਾਲ ਦੀ ਬਲਾਚੌਰ ਦੀ ਲੜਕੀ ਦਾ ਰਾਹੋ 'ਚ ਕਤਲ, ਪਰਿਵਾਰ ਨੇ ਲਗਾਇਆ ਜਬਰ ਜਨਾਹ ਦਾ ਦੋਸ਼
ਸਿਰਸਾ ਵਾਲੇ ਗੁਰਮੀਤ ਰਾਮ ਰਹੀਮ ਨੂੰ ਮਾਫੀ ਦਿਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੇ ਦੋਸ਼ ਹੇਠ ਤਲਬ ਕੀਤਾ ਗਿਆ ਹੈ। ਜਥੇਦਾਰ ਨੇ ਕਿਹਾ ਹੈ ਕਿ 2 ਦਸੰਬਰ ਨੂੰ ਸਿਰਸਾ ਪੇਸ਼ ਹੋ ਕੇ ਆਪਣਾ ਸਪਸ਼ਟੀਕਰਨ ਦੇਣ।
ਇਹ ਵੀ ਪੜ੍ਹੋ : Punjab Breaking Live Updates: CM ਭਗਵੰਤ ਮਾਨ ਅੱਜ ਉਪ ਮੰਡਲ ਕੰਪਲੈਕਸ ਦਿੜਬਾ ਦਾ ਕਰਨਗੇ ਉਦਘਾਟਨ, ਇੱਥੇ ਜਾਣੋ ਵੱਡੀਆਂ ਖ਼ਬਰਾਂ