Sri Kartarpur Sahib corridor: ਅੱਜ ਤੋਂ ਮੁੜ ਸ਼ੁਰੂ ਹੋਵੇਗੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ
Advertisement
Article Detail0/zeephh/zeephh1794515

Sri Kartarpur Sahib corridor: ਅੱਜ ਤੋਂ ਮੁੜ ਸ਼ੁਰੂ ਹੋਵੇਗੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ

Sri Kartarpur Sahib corridor news: ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਮੁੜ ਸੁਰਜੀਤ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ ਅਤੇ ਇਸ ਦੌਰਾਨ ਸਰਕਾਰ ਨੂੰ ਲੋਕਾਂ ਦਾ ਵੀ ਪੂਰਾ ਸਮਰਥਨ ਮਿਲ ਰਿਹਾ ਹੈ। 

Sri Kartarpur Sahib corridor: ਅੱਜ ਤੋਂ ਮੁੜ ਸ਼ੁਰੂ ਹੋਵੇਗੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ

Sri Kartarpur Sahib corridor pilgrimage news: ਪੰਜਾਬੀ ਸੰਗਤ ਲਈ ਅੱਜ ਦਾ ਦਿਨ ਇੱਕ ਅਹਿਮ ਦਿਨ ਹੈ ਕਿਉਂਕਿ ਅੱਜ ਤੋਂ ਮੁੜ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਸ਼ੁਰੂ ਹੋਣ ਜਾ ਰਹੀ ਹੈ। ਡਿਪਟੀ ਕਮਿਸ਼ਨਰ ਡਾ: ਹਿਮਾਂਸ਼ੂ ਅਗਰਵਾਲ ਅਤੇ ਡੀਆਈਜੀ ਬਾਰਡਰ ਰੇਂਜ ਨਰਿੰਦਰ ਭਾਰਗਵ ਵੱਲੋਂ ਅਧਿਕਾਰੀਆਂ ਨਾਲ ਸਮੁੱਚੀ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ।

ਦੱਸਣਯੋਗ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ 20 ਜੁਲਾਈ ਨੂੰ ਹੜ੍ਹਾਂ ਕਾਰਨ ਮੁਅੱਤਲ ਕੀਤੀ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਕਰਤਾਰਪੁਰ ਲਾਂਘੇ ਦੀ ਸੜਕ ਨੂੰ ਭਾਰੀ ਨੁਕਸਾਨ ਹੋਣ ਕਾਰਨ ਸੋਮਵਾਰ ਸ਼ਾਮ ਤੱਕ ਯਾਤਰੀਆਂ ਦੀ ਸੁਰੱਖਿਆ ਲਈ ਪਾਣੀ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਸਨ। 

ਇਸ ਦੌਰਾਨ ਸਾਰੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕਰਤਾਰਪੁਰ ਲਾਂਘੇ ਦੀ ਮੁੜ ਸਮੀਖਿਆ ਕੀਤੀ ਗਈ, ਜਿਸ ਤੋਂ ਬਾਅਦ ਡੀਸੀ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ 25 ਜੁਲਾਈ ਤੋਂ ਸ਼ੁਰੂ ਕਰਨ ਦੇ ਆਦੇਸ਼ ਦਿੱਤੇ ਗਏ। 

ਹਿਮਾਂਸ਼ੂ ਅਗਰਵਾਲ ਵੱਲੋਂ ਕਿਹਾ ਗਿਆ ਸੀ ਕਿ ਇਹ ਪਾਣੀ ਪਾਕਿਸਤਾਨ ਵਾਲੇ ਪਾਸੇ ਤੋਂ ਧੁੱਸੀ ਬੰਨ ਵਿੱਚ ਪਾੜ ਪੈਣ ਕਾਰਨ ਭਾਰਤ ਵਿੱਚ ਆਇਆ ਸੀ। ਉਨ੍ਹਾਂ ਇਹ ਵੀ ਕਿਹਾ ਸੀ ਕਿ ਬੀਐਸਐਫ ਵੱਲੋਂ ਪਾਕਿਸਤਾਨੀ ਅਧਿਕਾਰੀਆਂ ਤੋਂ ਉਸ ਪਾਸੇ ਹੋਏ ਨੁਕਸਾਨ ਸਬੰਧੀ ਰਿਪੋਰਟ ਵੀ ਮੰਗੀ ਗਈ ਸੀ ਪਰ ਅਜੇ ਤੱਕ ਉਹ ਰਿਪੋਰਟ ਆਈ ਹੈ ਜਾਂ ਨਹੀਂ, ਇਸ ਗੱਲ ਦਾ ਕੁਝ ਪਤਾ ਨਹੀਂ ਲੱਗ ਪਾਇਆ ਹੈ।  

ਪੰਜਾਬ 'ਚ 8 ਜੁਲਾਈ ਤੋਂ ਲੈ ਕੇ 10 ਜੁਲਾਈ ਤੱਕ ਭਾਰੀ ਮੀਂਹ ਪਿਆ ਜਿਸਨੇ ਸੂਬੇ 'ਚ ਕਾਫੀ ਨੁਕਸਾਨ ਕੀਤਾ। ਜਿੱਥੇ ਕਈ ਥਾਵਾਂ 'ਤੇ ਸੜਕਾਂ ਟੁੱਟ ਗਈਆਂ, ਉੱਥੇ ਕਈ ਥਾਵਾਂ 'ਤੇ ਹੜ੍ਹ ਵਰਗੇ ਹਾਲਾਤ ਬਣ ਗਏ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਮੁੜ ਸੁਰਜੀਤ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ ਅਤੇ ਇਸ ਦੌਰਾਨ ਸਰਕਾਰ ਨੂੰ ਲੋਕਾਂ ਦਾ ਵੀ ਪੂਰਾ ਸਮਰਥਨ ਮਿਲ ਰਿਹਾ ਹੈ। ਕਈ ਥਾਵਾਂ 'ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਐਮਪੀ ਵੀ ਆਪ ਗ੍ਰਾਉੰਡ ਲੈਵਲ 'ਤੇ ਕੰਮ ਕਰ ਰਹੇ ਹਨ।   

ਇਹ ਵੀ ਪੜ੍ਹੋ: Ludhiana Drugs News: ਵੇਖੋ ਇਸ ਕੁੜੀ ਦਾ ਨਸ਼ੇ ਨਾਲ ਹੋਇਆ ਬੁਰਾ ਹਾਲ, ਨਸ਼ੇ ਦੀ ਹਾਲਤ 'ਚ ਕੀਤੇ ਵੱਡੇ ਖੁਲਾਸੇ 

(For more news apart from Sri Kartarpur Sahib corridor pilgrimage news, stay tuned to Zee PHH)

Trending news