Turkey Earthquake: ਤੁਰਕੀ ਵਿੱਚ ਇੱਕ ਵਾਰ ਫਿਰ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ।
Trending Photos
Turkey Earthquake: ਭਾਰੀ ਤਬਾਹੀ ਤੋਂ ਬਾਅਦ ਤੁਰਕੀ ਵਿੱਚ ਇੱਕ ਵਾਰ ਫਿਰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਭੂਚਾਲ ਤੁਰਕੀ ਦੇ ਹਤਾਏ ਸੂਬੇ 'ਚ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 6.4 ਮਾਪੀ ਗਈ। 6 ਫਰਵਰੀ ਨੂੰ ਆਏ ਭਿਆਨਕ ਭੂਚਾਲ ਤੋਂ ਬਾਅਦ ਇੱਕ ਵਾਰ ਫਿਰ ਧਰਤੀ ਹਿੱਲਣ ਕਾਰਨ ਤੁਰਕੀ ਵਿੱਚ ਦਹਿਸ਼ਤ ਦਾ ਮਾਹੌਲ ਹੈ।
ਤੁਰਕੀ ਦੀ ਆਫ਼ਤ ਏਜੰਸੀ ਏਐਫਏਡੀ ਨੇ ਇਸ ਭੂਚਾਲ ਦੇ ਝਟਕਿਆਂ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾਂ 20 ਫਰਵਰੀ ਨੂੰ ਤੁਰਕੀ ਵਿੱਚ 6.4 ਤੀਬਰਤਾ ਦਾ ਜ਼ਬਰਦਸਤ ਭੂਚਾਲ ਆਇਆ ਸੀ। ਭੂਚਾਲ ਦੇ ਇਹ ਤੇਜ਼ ਝਟਕੇ ਤੁਰਕੀ ਦੇ ਹਤਾਏ ਸੂਬੇ 'ਚ ਮਹਿਸੂਸ ਕੀਤੇ ਗਏ। ਤੁਹਾਨੂੰ ਦੱਸ ਦੇਈਏ ਕਿ ਇਸ ਮਹੀਨੇ ਦੀ ਸ਼ੁਰੂਆਤ 'ਚ ਆਏ ਭੂਚਾਲ ਦੇ ਝਟਕਿਆਂ ਤੋਂ ਦੇਸ਼ ਅਜੇ ਪੂਰੀ ਤਰ੍ਹਾਂ ਉਭਰ ਨਹੀਂ ਸਕਿਆ ਹੈ। 6 ਫਰਵਰੀ ਨੂੰ ਤੁਰਕੀ ਵਿੱਚ ਇੱਕ ਤੋਂ ਬਾਅਦ ਇੱਕ ਭੂਚਾਲ ਦੇ ਕਈ ਝਟਕੇ ਮਹਿਸੂਸ ਕੀਤੇ ਗਏ।
ਇਹ ਵੀ ਪੜ੍ਹੋ: Holi 2023: ਹੋਲੀ ਦੇ ਤਿਉਹਾਰ 'ਤੇ ਕਿਵੇਂ ਰੱਖ ਸਕਦੇ ਹੋ ਆਪਣੀਆਂ ਅੱਖਾਂ ਦਾ ਬਚਾਅ; ਜਾਣੋ ਕੁਝ ਜ਼ਰੂਰੀ ਗੱਲਾਂ!