Fatehgarh Sahib News: ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਪੀ.(ਡੀ) ਰਾਕੇਸ਼ ਯਾਦਵ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਵਿਦਿਆਰਥੀ ਜਿਸ ਦਾ ਨਾਮ ਕਾਰਤਿਕ ਹੈ, ਕਾਲਜ ਵਿੱਚ ਇੰਜੀਨੀਅਰਿੰਗ ਦੀ ਪੜ੍ਹਾਈ ਕਰ ਰਿਹਾ ਸੀ। ਮ੍ਰਿਤਕ ਲੜਕੇ ਦੇ ਵਾਰਿਸਾਂ ਦੇ ਇੱਥੇ ਪਹੁੰਚਣ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ ਜਿਨਾਂ ਦੇ ਬਿਆਨਾਂ 'ਤੇ ਅਗਲੇਰੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।
Trending Photos
Fatehgarh Sahib News (ਜਗਮੀਤ ਸਿੰਘ): ਫ਼ਤਹਿਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈ ਜਾ ਰਹੀ ਵਿਦਿਅਕ ਸੰਸਥਾ ਬਾਬਾ ਬੰਦਾ ਸਿੰਘ ਬਹਾਦਰ ਇੰਜੀਨਅਰਿੰਗ ਕਾਲਜ 'ਚ ਇੰਜੀਨਅਰਿੰਗ ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਪੀ.(ਡੀ) ਰਾਕੇਸ਼ ਯਾਦਵ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਵਿਦਿਆਰਥੀ ਜਿਸ ਦਾ ਨਾਮ ਕਾਰਤਿਕ ਹੈ, ਕਾਲਜ ਵਿੱਚ ਇੰਜੀਨੀਅਰਿੰਗ ਦੀ ਪੜ੍ਹਾਈ ਕਰ ਰਿਹਾ ਸੀ। ਮ੍ਰਿਤਕ ਲੜਕੇ ਦੇ ਵਾਰਿਸਾਂ ਦੇ ਇੱਥੇ ਪਹੁੰਚਣ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ ਜਿਨਾਂ ਦੇ ਬਿਆਨਾਂ 'ਤੇ ਅਗਲੇਰੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।