Attack on Sukhbir Badal: ਦਰਬਾਰ ਸਾਹਿਬ ਦੇ ਬਾਹਰ ਸੁਖਬੀਰ ਬਾਦਲ ਨੂੰ ਗੋਲੀ ਮਾਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਸੁਖਬੀਰ ਸਿੰਘ ਬਾਦਲ ਨੂੰ ਗੋਲੀ ਮਾਰਨ ਦੀ ਕੋਸ਼ਿਸ਼ ਕਰਦਿਆਂ ਦਰਬਾਰ ਸਾਹਿਬ ਦੇ ਬਾਹਰ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ।
Trending Photos
Firing on Sukhbir Singh Badal: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਉੱਤੇ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਫਾਇਰਿੰਗ ਹੋਈ ਹੈ। ਸੁਰੱਖਿਆ ਕਰਮੀਆਂ ਨੇ ਉਨ੍ਹਾਂ ਨੂੰ ਘੇਰ ਪਾ ਲਿਆ ਹੈ। ਦਰਅਸਲ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਮੰਤਰੀ ਮੰਡਲ ਵਿੱਚ ਮੰਤਰੀ ਰਹੇ ਆਗੂ ਅੱਜ (ਬੁੱਧਵਾਰ) ਦੂਜੇ ਦਿਨ ਵੀ ਸਜ਼ਾ ਭੁਗਤਣ ਲਈ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਪਹੁੰਚੇ ਸੀ।
ਗੋਲੀ ਚਲਾਉਣ ਵਾਲਾ ਡੇਰੇ ਬਾਬਾ ਨਾਨਕ ਦਾ ਰਹਿਣ ਵਾਲਾ
ਇਸ ਦੌਰਾਨ ਸੁਖਬੀਰ ਸਿੰਘ ਬਾਦਲ ਉੱਤੇ ਗੋਲੀ ਚੱਲੀ ਹੈ। ਰਾਹਤ ਦੀ ਗੱਲ ਇਹ ਰਹੀ ਹੈ ਕਿ ਸੁਖਬੀਰ ਸਿੰਘ ਬਾਦਲ ਨੂੰ ਗੋਲੀ (Firing on Sukhbir Singh Badal) ਨਹੀਂ ਲੱਗੀ ਹੈ। ਫਾਇਰਿੰਗ ਦੌਰਾਨ ਸੁਖਬੀਰ ਸਿੰਘ ਬਾਦਲ ਵਾਲ-ਵਾਲ ਬਚ ਗਏ ਹਨ। ਇਸ ਦੌਰਾਨ ਗੋਲੀ ਚਲਾਉਣ ਵਾਲੇ ਨੂੰ ਮੌਕੇ ਉੱਤੇ ਕਾਬੂ ਕਰ ਲਿਆ ਗਿਆ ਹੈ। ਮਿਲੀ ਜਾਣਕਾਰੀ ਦੇ ਮੁਤਾਬਿਕ ਨਰੈਣ ਸਿੰਘ ਚੌੜਾ ਜੋ ਕਿ ਡੇਰੇ ਬਾਬਾ ਨਾਨਕ ਦਾ ਰਹਿਣ ਵਾਲਾ ਹੈ ਜਿਸ ਵੱਲੋਂ ਗੋਲੀ ਚਲਾਈ ਗਈ ਹੈ।
ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ
ਇਸ ਪੂਰੇ ਹਾਦਸੇ ਦਾ ਵੀਡੀਓ ਸੋਸ਼ਲ ਮੀਡੀਆ 'ਤੇ (Firing on Sukhbir Singh Badal) ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿੱਚ ਇੱਕ ਵਿਅਕਤੀ ਸੁਖਬੀਰ ਸਿੰਘ ਬਾਦਲ ਦੇ ਨੇੜੇ ਆਉਂਦਾ ਹੈ ਅਤੇ ਬੰਦੂਕ ਕੱਢਦਾ ਹੈ, ਇਸੇ ਦੌਰਾਨ ਉਸ ਦੇ ਨੇੜੇ ਮੌਜੂਦ ਲੋਕ ਉਸ ਵਿਅਕਤੀ ਨੂੰ ਫੜ ਲੈਂਦੇ ਹਨ। ਇਸ ਦੌਰਾਨ ਉਹ ਕਈ ਵਾਰ ਫਾਇਰ ਕਰਦਾ ਹੈ।
ਵੀਡੀਓ 'ਚ ਤੁਸੀਂ ਸਾਫ ਦੇਖ ਸਕਦੇ ਹੋ ਕਿ ਇਕ ਵਿਅਕਤੀ ਉਹਨਾਂ ਵੱਲ ਵਧਦਾ ਹੈ, ਇਸੇ ਦੌਰਾਨ ਉਸ ਦੇ ਗਾਰਡ ਉਸ ਵਿਅਕਤੀ ਨੂੰ ਰੋਕਦੇ ਹਨ ਅਤੇ ਇਕ ਹੋਰ ਗਾਰਡ ਉਸ ਨੂੰ ਬਚਾਉਣ ਲਈ ਸੁਖਬੀਰ ਬਾਦਲ ਦੇ ਸਾਹਮਣੇ ਆ ਜਾਂਦਾ ਹੈ।
ਏਡੀਸੀਪੀ ਹਰਪਾਲ ਸਿੰਘ ਨੇ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਉੱਤੇ ਹਮਲਾ ਕਰਨ ਵਾਲਾ (Firing on Sukhbir Singh Badal) ਵਿਅਕਤੀ ਨਰਾਇਨ ਸਿੰਘ ਲਗਾਤਾਰ ਦੂਜੇ ਦਿਨ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਆਇਆ ਸੀ ਅਤੇ ਇਸ ’ਤੇ ਪਹਿਲਾਂ ਤੋਂ ਹੀ ਨਜ਼ਰ ਰੱਖੀ ਜਾ ਰਹੀ ਸੀ ਅਤੇ ਹਮਲਾ ਕਰਨ ਮੌਕੇ ਉਕਤ ਵਿਅਕਤੀ ਨੂੰ ਕਾਬੂ ਕਰ ਲਿਆ ਗਿਆ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਨੇ ਇਸ ਘਟਨਾ ਦੀ ਨਿੰਦਾ ਕੀਤੀ ਗਈ ਹੈ।
ਸੁਖਬੀਰ ਸਿੰਘ ਬਾਦਲ ਉੱਤੇ ਹਮਲਾ ਕਰਨ ਵਾਲੇ ਨਰੈਣ ਸਿੰਘ ਨੇ ਕਹੀ ਵੱਡੀ ਗੱਲ
ਸੁਖਬੀਰ ਸਿੰਘ ਬਾਦਲ ਉੱਤੇ ਹਮਲਾ ਕਰਨ ਵਾਲੇ ਨਰੈਣ ਸਿੰਘ ਨੇ ਕਿਹਾ ਹੈ ਕਿ ਸੁਖਬੀਰ ਸਿੰਘ ਬਾਦਲ ਨੇ ਸਾਰੇ ਗੁਨਾਹ ਕਬੂਲ ਕੀਤੇ ਹਨ ਅਤੇ ਇਸ ਕਰਕੇ ਉਸਨੇ ਗੋਲੀ ਚਲਾਈ ਹੈ।
ਦਲਜੀਤ ਸਿੰਘ ਚੀਮਾ ਨੇ ਇਸ ਘਟਨਾ ਦੀ ਨਿੰਦਾ ਕੀਤੀ
ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਇਸ ਘਟਨਾ (Firing on Sukhbir Singh Badal) ਦੀ ਨਿੰਦਾ ਕੀਤੀ ਹੈ।
ਇਹ ਵੀ ਪੜ੍ਹੋ: Sukhbir Singh Badal: ਦੂਜੇ ਦਿਨ ਵੀ ਸੁਖਬੀਰ ਬਾਦਲ ਵੱਲੋਂ ਕੀਤੀ ਜਾ ਰਹੀ ਸ੍ਰੀ ਦਰਬਾਰ ਸਾਹਿਬ ਦੀ ਪਹਿਰੇਦਾਰੀ ਦੀ ਸੇਵਾ
ਸੁਖਬੀਰ ਸਿੰਘ ਬਾਦਲ (Sukhbir Singh Badal) ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਮੰਤਰੀ ਮੰਡਲ ਵਿੱਚ ਮੰਤਰੀ ਰਹੇ ਆਗੂ ਅੱਜ (ਬੁੱਧਵਾਰ) ਦੂਜੇ ਦਿਨ ਵੀ ਸਜ਼ਾ ਭੁਗਤਣ ਲਈ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਪਹੁੰਚੇ ਸੀ। ਬੀਤੇ ਦਿਨ ਉਨ੍ਹਾਂ ਨੇ ਗਲੇ ਵਿੱਚ ਤਖ਼ਤੀ ਅਤੇ ਸੇਵਾਦਾਰ ਦੇ ਕੱਪੜੇ ਪਾ ਕੇ ਇੱਕ ਘੰਟਾ ਸੇਵਾਦਾਰ ਦੀ ਸੇਵਾ ਕੀਤੀ। ਇਸ ਉਪਰੰਤ ਕੀਰਤਨ ਸਰਵਣ ਕੀਤਾ ਅਤੇ ਅੰਤ ਵਿੱਚ ਭਾਂਡਿਆਂ ਦੀ ਸੇਵਾ ਕੀਤੀ। ਅੱਜ ਵੀ ਉਹਨਾ ਨੂੰ ਉਹੀ ਸਜ਼ਾ ਦੁਹਰਾਉਣੀ ਪੈ ਰਹੀ ਹੈ।
2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਰਾਮ ਰਹੀਮ ਮਾਮਲੇ ਵਿਚ 5 ਸਿੰਘ ਸਾਹਿਬਾਨ ਦੀ ਮੀਟਿੰਗ ਹੋਈ ਸੀ, ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਧਾਰਮਿਕ ਬੇਅਦਬੀ ਦੇ ਦੋਸ਼ਾਂ ਵਿਚ ਉਨ੍ਹਾਂ ਅਤੇ ਹੋਰ ਕੈਬਨਿਟ ਮੈਂਬਰਾਂ ਨੂੰ ਸਜ਼ਾ ਸੁਣਾਈ ਗਈ ਸੀ। ਇਸ ਮਾਮਲੇ ਵਿੱਚ, 30 ਅਗਸਤ, 2024 ਨੂੰ, ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 'ਤਨਖਾਈਏ' (ਧਾਰਮਿਕ ਦੁਰਵਿਹਾਰ ਦਾ ਦੋਸ਼ੀ) ਘੋਸ਼ਿਤ ਕੀਤਾ ਗਿਆ ਸੀ।